Punjab

ਪੀ.ਐਸ.ਪੀ.ਸੀ.ਐਲ. ਵੱਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਕਰਮਚਾਰੀ ਮੁਅੱਤਲ

ਚੰਡੀਗੜ – ਭਿ੍ਰਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜਨ ਦੇ ਸਾਰੇ ਅਧਿਕਾਰੀਆਂ ਨੂੰ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਵਲੰਟਰੀ ਡਿਸਕਲੋਜ਼ਰ ਸਕੀਮ ਸਬੰਧੀ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਕਰਨ ਕਰਕੇ ਮੁਅੱਤਲ ਕਰ ਦਿੱਤਾ ਹੈ। ਇਸਦੇ ਨਾਲ ਹੀ ਇੱਕ ਹੋਰ ਮਾਮਲੇ ਵਿੱਚ ਦਿੜਬਾ ਡਿਵੀਜਨ ਦੀ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ ਦਿੱਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਵਿਖਾਉਂਦਿਆਂ ਆਪਣੇ ਕਾਰਜਕਾਲ ਦੇ ਥੋੜੇ ਸਮੇਂ ਵਿੱਚ ਹੀ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰਨਾਂ ਨੂੰ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਗਿ੍ਰਫਤਾਰ ਕੀਤਾ ਹੈ।
ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਭਿ੍ਰਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਹੈ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨਾਂ ਨੇ ਲੋਕਾਂ ਨੂੰ ਵਟਸਐਪ ਰਾਹੀਂ ਭਿ੍ਰਸ਼ਟਾਚਾਰ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਦੇਣ ਲਈ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। ਇਹ ਹੈਲਪਲਾਈਨ ਕਾਫ਼ੀ ਮਦਦਗਾਰ ਸਾਬਤ ਹੋ ਰਹੀ ਹੈ ਕਿਉਂਕਿ ਲੋਕ ਭਿ੍ਰਸਟਾਚਾਰ ਵਿਰੁੱਧ ਆਪਣੀ ਜੰਗ ਵਿੱਚ ਇਸ ਨੂੰ ਇੱਕ ਢੁੱਕਵੇਂ ਸਾਧਨ ਵਜੋਂ ਵਰਤ ਰਹੇ ਹਨ।
ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸਨ ਸਬ ਡਵੀਜਨ ਦੇ ਕੰਮਕਾਜ ਵਿੱਚ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਸਬੰਧੀ ਵਟਸਐਪ ‘ਤੇ ਸ਼ਿਕਾਇਤ ਪ੍ਰਾਪਤ ਹੋਈ ਹੈ। ਜਾਂਚ ਦੌਰਾਨ ਪੀ.ਐਸ.ਪੀ.ਸੀ.ਐਲ ਇਨਫੋਰਸਮੈਂਟ ਵਿੰਗ ਬਠਿੰਡਾ ਨੇ ਪਾਇਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜਨ ਦੇ ਅਧਿਕਾਰੀ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਨੂੰ ਵਧਾਉਣ ਲਈ ਟੈਸਟ ਰਿਪੋਰਟ ਦੇਣ ਵਾਸਤੇ ਮਜਬੂਰ ਅਤੇ ਪ੍ਰੇਸ਼ਾਨ ਕਰ ਰਹੇ ਹਨ ਜੋ ਕਿ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਸ਼ੁਰੂ ਕੀਤੀ ਵਲੰਟਰੀ ਡਿਸਕਲੋਜ਼ਰ ਸਕੀਮ ਦੀਆਂ ਵਪਾਰਕ ਹਦਾਇਤਾਂ ਦੀ ਸਰਾਸਰ ਉਲੰਘਣਾ ਹੈ।
ਇੱਕ ਹੋਰ ਮਾਮਲੇ ਵਿੱਚ ਇੱਕ ਖਪਤਕਾਰ ਵੱਲੋਂ ਦਿੜਬਾ ਦੀ ਜੂਨੀਅਰ ਇੰਜਨੀਅਰ ਪ੍ਰਨੀਤ ਕੌਰ ਖਿਲਾਫ ਇੱਕ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਦਾ ਲੋਡ ਵਧਾਉਣ ਸਬੰਧੀ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਮੌਕੇ ‘ਤੇ ਕੀਤੀ ਗਈ ਪੜਤਾਲ ਉਪਰੰਤ ਆਊਟ ਸੋਰਸ ਡਰਾਈਵਰ ਪਰਗਟ ਸਿੰਘ ਦੀ ਜੇਬ ਵਿੱਚੋਂ 3000 ਰੁਪਏ ਬਰਾਮਦ ਹੋਏ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੀ.ਐਸ.ਪੀ.ਸੀ.ਐਲ. ਨੇ ਪਰਗਟ ਸਿੰਘ ਨਾਲ ਆਊਟ ਸੋਰਸ ਵਹੀਕਲ ਕੰਟਰੈਕਟ ਵੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ ਅਤੇ ਪਰਗਟ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਲਈ ਐਸਐਚਓ ਥਾਣਾ ਦਿੜਬਾ ਅਤੇ ਡਿਪਟੀ ਸੁਪਰਡੈਂਟ ਪੁਲਿਸ ਵਿਜੀਲੈਂਸ ਸੰਗਰੂਰ ਨੂੰ ਲਿਖਿਆ ਹੈ।

Related posts

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

editor

ਪੰਜਾਬ ਦੇ ਹੱਕਾਂ ਲਈ ਸਿਰਫ਼ ਕਾਂਗਰਸ ਅਗਵਾਈ ਕਰ ਸਕਦੀ ਹੈ : ਰਾਜਾ ਵੜਿੰਗ

editor

ਤੇਜ਼ ਰਫ਼ਤਾਰ ਸਕੂਲੀ ਬੱਸ ਤੇ ਟਰੱਕ ਦੀ ਟੱਕਰ ’ਚ 14 ਬੱਚੇ ਜ਼ਖ਼ਮੀ

editor