India

ਪੂਰਾ ਸਿਸਟਮ ਇਸ ਕੋਸ਼ਿਸ਼ ’ਚ ਲੱਗਾ ਕਿ ਕੇਜਰੀਵਾਲ ਨੂੰ ਜ਼ਮਾਨਤ ਨਾ ਮਿਲੇ, ਇਹ ਤਾਨਾਸ਼ਾਹੀ ਹੈ: ਸੁਨੀਤਾ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਨੇ ਸ਼ਰਾਬ ਘਪਲੇ ਮਾਮਲੇ ’ਚ ਗਿ੍ਰਫ਼ਤਾਰ ਕਰ ਲਿਆ ਹੈ। ਇਸ ਨੂੰ ਲੈ ਕੇ ਕੇਜਰੀਵਾਲ ਦੀ ਪਤਨੀ ਸੁਨੀਤਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੂਰਾ ਸਿਸਟਮ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਨ੍ਹਾਂ ਦੇ ਪਤੀ ਜੇਲ੍ਹ ’ਚੋਂ ਬਾਹਰ ਨਾ ਆ ਸਕਣ। ਇਹ ਸਭ ਤਾਨਾਸ਼ਾਹੀ ਅਤੇ ਐਮਰਜੈਂਸੀ ਦੇ ਬਰਾਬਰ ਹੈ। ਸੋਸ਼ਲ ਮੀਡੀਆ ਮੰਚ ’ਐਕਸ’ ’ਤੇ ਇਕ ਪੋਸਟ ਵਿਚ ਸੁਨੀਤਾ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ 20 ਜੂਨ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਮਿਲ ਗਈ ਸੀ ਪਰ ਈਡੀ ਨੇ ਤੁਰੰਤ ਉਸ ’ਤੇ ਸਟੇਅ ਲੈ ਲਿਆ। ਅਗਲੇ ਹੀ ਦਿਨ ਸੀ. ਬੀ. ਆਈ. ਨੇ ਉਨ੍ਹਾਂ ਨੂੰ ਦੋਸ਼ੀ ਬਣਾ ਦਿੱਤਾ ਅਤੇ ਅੱਜ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਪੂਰਾ ਸਿਸਟਮ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਾ ਆਵੇ। ਇਹ ਕਾਨੂੰਨੀ ਨਹੀਂ ਹੈ, ਇਹ ਤਾਨਾਸ਼ਾਹੀ ਹੈ, ਇਹ ਐਮਰਜੈਂਸੀ ਹੈ।
ਓਧਰ ਆਮ ਆਦਮੀ ਪਾਰਟੀ ਨੇ ਵੀ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਤਾਨਾਸ਼ਾਹ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਅੱਜ ਜਦੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ ਤਾਂ ਭਾਜਪਾ ਨੇ ਘਬਰਾ ਕੇ ਕੇਜਰੀਵਾਲ ਨੂੰ ਫਰਜ਼ੀ ਮਾਮਲੇ ਵਿਚ ਸੀ. ਬੀ. ਆਈ. ਤੋਂ ਗਿ੍ਰਫ਼ਤਾਰ ਕਰਵਾ ਦਿੱਤਾ। ਸੀ. ਬੀ. ਆਈ. ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਲੈ ਗਈ, ਜਿੱਥੇ ਉਨ੍ਹਾਂ ਦਾ ਬਲੱਡ ਸ਼ੂਗਰ ਪੱਧਰ ਬਹੁਤ ਘੱਟ ਹੋ ਗਿਆ। ਤਾਨਾਸ਼ਾਹ, ਚਾਹੇ ਜਿੰਨੀ ਵੀ ਜ਼ੁਲਮ ਕਰ ਲਓ, ਕੇਜਰੀਵਾਲ ਨਾ ਝੁਕਣਗੇ, ਨਾ ਟੁੱਟਣਗੇ। ਦੱਸ ਦੇਈਏ ਕਿ ਸੀ. ਬੀ. ਆਈ. ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਗਿ੍ਰਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੀ 5 ਦਿਨ ਦੀ ਹਿਰਾਸਤ ਮੰਗੀ ਹੈ।

Related posts

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ: 12 ਜੁਲਾਈ ਤਕ ਵਧਾਈ ਨਿਆਂਇਕ ਹਿਰਾਸਤ

editor

ਪ੍ਰਧਾਨ ਮੰਤਰੀ ਦਾ ਰਾਜ ਸਭਾ ’ਚ ਭਾਸ਼ਣ 

editor

ਮੋਦੀ ਨੇ ਸਦਨ ‘ਚ ਗਲਤ ਬਿਆਨਬਾਜ਼ੀ ਕੀਤੀ, ਜਿਸ ਕਰਕੇ ਕੀਤਾ ਵਾਕਆਊਟ – ਖੜਗੇ

editor