India

ਪੋਸਟਮਾਰਟਮ ’ਚ ਖੇਡ ਖੇਡੇ ਜਾਣ ਦਾ ਦੋਸ਼ ਲਾ ਲਵਪ੍ਰੀਤ ਦੇ ਅੰਤਿਮ ਸੰਸਕਾਰ ਕਰਨ ਤੋਂ ਕੀਤੀ ਨਾਂਹ

ਲਖਨਊ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਵਿਚ ਮਾਰੇ ਗਏ ਕਿਸਾਨਾਂ ਦੀ ਪੋਸਟਮਾਰਟਮ ਰਿਪੋਰਟ ਵਿਚ ਖੇਡ ਖੇਡੇ ਜਾਣ ਦਾ ਦੋਸ਼ ਲਾਉਂਦੇ ਹੋਏ ਮਿ੍ਤਕ ਕਿਸਾਨ ਲਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਮੰਗਲਵਾਰ ਨੂੰ ਅੰਤਿਮ ਸੰਸਕਾਰ ਕਰਨ ਤੋਂ ਨਾਂਹ ਕਰ ਦਿੱਤੀ। ਇਸ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਮਿ੍ਤਕ ਦੇ ਪਰਿਵਾਰ ਨਾਲ ਬੰਦ ਕਮਰੇ ਵਿਚ ਗੱਲਬਾਤ ਕੀਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਮੰਨ ਗਏ। ਇਸ ਤੋਂ ਬਾਅਦ ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਭਾਕਿਯੂ ਨੇਤਾ ਰਾਕੇਸ਼ ਟਿਕੈਤ ਤੇ ਲਵਪ੍ਰੀਤ ਦੇ ਪਰਿਵਾਰਕ ਮੈਂਬਰਾਂ ਦੀ ਬੰਦ ਕਮਰੇ ਵਿਚ ਕਰੀਬ ਸਵਾ ਘੰਟੇ ਗੱਲਬਾਤ ਤੋਂ ਬਾਅਦ ਪੀੜਤ ਪੱਖ ਨੇ ਰਾਕੇਸ਼ ਟਿਕੈਤ ਦੀ ਗੱਲ ਮੰਨੀ। ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਜਿਸ ’ਤੇ ਗੋਲ਼ੀ ਲੱਗਣ ਦਾ ਸ਼ੱਕ ਹੈ, ਉਸਦਾ ਪੋਸਟਮਾਰਟਮ ਸੂਬੇ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਨਾਨਪਾਰਾ ਨਿਵਾਸੀ ਕਿਸਾਨ ਗੁਰਵਿੰਦਰ ਸਿੰਘ ਦੀ ਗੋਲ਼ੀ ਮਾਰ ਕੇ ਹੱਤਿਆ ਕੀਤੀ ਗਈ ਸੀ, ਪਰ ਉਸਦੀ ਰਿਪੋਰਟ ਵਿਚ ਇਹ ਗੱਲ ਨਹੀਂ ਆਈ, ਜਿਸ ਤੋਂ ਬਾੱਦ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ ’ਤੇ ਸਵਾਲ ਚੁੱਕਦੇ ਹੋਏ ਅੰਤਿਮ ਸੰਸਕਾਰ ਤੋਂ ਨਾਂਹ ਕੀਤੀ ਸੀ। ਮਾਮਲੇ ਦੀ ਖ਼ਬਰ ਮਿਲਦੇ ਹੀ ਭਾਕਿਯੂ ਨੇਤਾ ਰਾਕੇਸ਼ ਟਿਕੈਤ ਮੰਗਲਵਾਰ ਨੂੰ ਲਖੀਮਪੁਰ ਵਾਪਿਸ ਗਏ ਤੇ ਮਝਗਈਂ ਦੇ ਚੌਖੜਾ ਫਾਰਮ ਵਿਚ ਜਾ ਕੇ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਸਦਾ ਅੰਤਿਮ ਸੰਸਕਾਰ ਕਰਨ ਲਈ ਕਿਹਾ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor