India

ਪ੍ਰਧਾਨ ਮੰਤਰੀ ਨੇ ਮਨੀਪੁਰ ਦੇ ਹਾਲਾਤ ਬਾਰੇ ਚੁੱਪੀ ਧਾਰੀ: ਕਾਂਗਰਸ

ਨਵੀਂ ਦਿੱਲੀ- ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਪੁਰ ਦੇ ਹਾਲਾਤ ਬਾਰੇ ‘‘ਪੂਰੀ ਤਰ੍ਹਾਂ ਚੁੱਪ’ ਧਾਰੀ ਹੋਈ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਮਨੀਪੁਰ ਦੇ ਲੋਕਾਂ ਨਾਲ ‘‘ਭਿਆਨਕ ਬੇਇਨਸਾਫੀ’’ ਕੀਤੀ ਹੈ। ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਅਜਿਹੇ ਮੌਕੇ ਨਿਸ਼ਾਨਾ ਬਣਾਇਆ ਹੈ ਜਦੋਂ ਮਨੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ ’ਤੇ ਇਕ ਪੋਸਟ ਵਿੱਚ ਸੀਐੱਮ ਬੀਰੇਨ ਸਿੰਘ ਦੀ ਸ਼ਾਹ ਨਾਲ ਬੈਠਕ ਬਾਰੇ ਮੀਡੀਆ ਰਿਪੋਰਟ ਟੈਗ ਕਰਦਿਆਂ ਕਿਹਾ, ‘‘ਅੱਜ ਨੌਂ ਮਹੀਨੇ ਹੋ ਗਏ ਹਨ, ਪਰ ਪ੍ਰਧਾਨ ਮੰਤਰੀ ਨਾਲ ਕੋਈ ਮੀਟਿੰਗ ਨਹੀਂ, ਜਿਨ੍ਹਾਂ ਮਨੀਪੁਰ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।’’ ਰਮੇਸ਼ ਨੇ ਕਿਹਾ, ‘‘ਪ੍ਰਧਾਨ ਮੰਤਰੀ ਰੋਡ ਸ਼ੋਅ ਲਈ ਗੁਹਾਟੀ ਜਾ ਸਕਦੇ ਹਨ, ਪਰ ਇੰਫਾਲ ਨਹੀਂ।’’

Related posts

ਭਾਜਪਾ ਤੇ ‘ਇੰਡੀਆ’ ਗੱਠਜੋੜ ’ਚ 300 ਸੀਟਾਂ ’ਤੇ ਸਿੱਧੀ ਟੱਕਰ

editor

ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਦੇ ਹੱਕ ’ਚ ਪੂਰਬੀ ਦਿੱਲੀ ਵਿਖੇ ਰੋਡ ਸ਼ੋਅ ਅੱਜ

editor

ਚਿੱਟੇ ਪਿਆਜ਼ ਦੇ ਨਿਰਯਾਤ ’ਤੇ ਸਰਕਾਰ ਨੇ ਦਿੱਤੀ ਢਿੱਲ, ਤਿੰਨ ਬੰਦਰਗਾਹਾਂ ਤੋਂ ਤੈਅ ਮਾਤਰਾ ’ਚ ਹੋਵੇਗੀ ਸ਼ਿਪਮੈਂਟ

editor