India

ਪ੍ਰਧਾਨ ਮੰਤਰੀ ਮੋਦੀ ਨੇ ਆਈਕੋਨਿਕ ਵੀਕ ਸਮਾਰੋਹ ਦਾ ਕੀਤਾ ਉਦਘਾਟਨ, 1, 2, 5, 10 ਤੇ 20 ਦੇ ਨਵੇਂ ਸਿੱਕੇ ਕੀਤੇ ਜਾਰੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ਆਈਕੋਨਿਕ ਹਫਤੇ ਦੇ ਜਸ਼ਨਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇੱਕ, ਦੋ, ਪੰਜ, 10 ਅਤੇ 20 ਰੁਪਏ ਦੇ ਸਿੱਕਿਆਂ ਦੀ ਨਵੀਂ ਲੜੀ ਵੀ ਜਾਰੀ ਕੀਤੀ ਹੈ। ਇਹ ਸਿੱਕੇ ਆਜ਼ਾਦੀ ਦੇ ਅੰਮ੍ਰਿਤ ਉਤਸਵ ਨੂੰ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਿੱਕੇ ਲੋਕਾਂ ਨੂੰ ਅੰਮ੍ਰਿਤ ਕਾਲ ਦੇ ਟੀਚਿਆਂ ਦੀ ਲਗਾਤਾਰ ਯਾਦ ਦਿਵਾਉਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੇ।

ਇਸ ਤੋਂ ਪਹਿਲਾਂ, ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ, ਪੀਐਮਓ ਨੇ ਕਿਹਾ ਕਿ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਦੇ ਤਹਿਤ 6 ਤੋਂ 11 ਜੂਨ ਤੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕਰ ਰਿਹਾ ਹੈ। ਇਸ ਦੌਰਾਨ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਅਤੇ ਵਿੱਤ ਮੰਤਰਾਲੇ ਦਾ ਹਰੇਕ ਵਿਭਾਗ ਆਪਣੇ ਅਮੀਰ ਇਤਿਹਾਸ ਅਤੇ ਵਿਰਸੇ ਦੇ ਨਾਲ-ਨਾਲ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਤਿਆਰੀ ਨੂੰ ਪ੍ਰਦਰਸ਼ਿਤ ਕਰੇਗਾ।

Related posts

ਕੇਰਲ ’ਚ ਡਾਕਟਰ ਨੇ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਮੁਅੱਤਲ

editor

ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ

editor

ਮੁੰਬਈ: ਹੋਰਡਿੰਗ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਨੂੰ ਗਿ੍ਰਫ਼ਤਾਰ ਕਰਕੇ ਮੁੰਬਈ ਲਿਆਂਦਾ

editor