Punjab

ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ- ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਚੋਣ ਮੁਹਿੰਮ ਨੂੰ ਪਰਵਾਸੀ ਭਾਈਚਾਰੇ ਵੱਲੋਂ ਪੂਰਨ ਸਮਰਥਨ ਮਿਲ ਰਿਹਾ ਹੈ। ਅੱਜ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਪੰਚਾਇਤ ਵਿਚ ਭਾਜਪਾ ਆਗੂ ਅਨੁਜ ਭੰਡਾਰੀ ਵੱਲੋਂ ਕਰਾਈ ਗਈ ਪ੍ਰਵਾਸੀ ਭਾਈਚਾਰੇ ਦੀ ਇਕ ਚੋਣ ਰੈਲੀ ਦੌਰਾਨ ਪ੍ਰਵਾਸੀ ਭਾਈਚਾਰੇ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੰਦਾਬਾਦ , ਤਰਨਜੀਤ ਸਿੰਘ ਸੰਧੂ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਅਸਮਾਨ ਗੂੰਜਾ ਛੱਡਿਆ।
ਪ੍ਰਵਾਸੀ ਭਾਈਚਾਰੇ ਲੋਕਾਂ ਦੇ ਪ੍ਰਧਾਨ ਰਾਮਦਾਸ ਅਤੇ ਰਾਮ ਬਾਲਕ ਨੇ ਤਰਨਜੀਤ ਸਿੰਘ ਸੰਧੂ ਨੂੰ ਦੱਸਿਆ ਕਿ ਉਨ੍ਹਾਂ ਤੋਂ ਲੀਡਰ ਵੋਟ ਮੰਗਣ ਤਾਂ ਜ਼ਰੂਰ ਆਉਂਦੇ ਹਨ ਪਰ ਬਾਅਦ ਵਿਚ ਕਦੀ ਉਨ੍ਹਾਂ ਦੀ ਸਾਰ ਨਹੀਂ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਮਾੜੀਆਂ ਸੜਕਾਂ, ਸੀਵਰੇਜ, ਗੰਦੇ ਪਾਣੀ, ਪੀਣ ਯੋਗ ਸਾਫ਼ ਪਾਣੀ ਅਤੇ ਸਟਰੀਟ ਲਾਈਟ ਅਤੇ ਬਿਜਲੀ ਦੀ ਮਾੜੀ ਹਾਲਤ ਨਾਲ ਜੂਝਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅੱਜ ਤਕ ਇਨ੍ਹਾਂ ਲੋਕਾਂ ਨੇ ਸਾਨੂੰ ਠਗਿਆ ਹੈ। ਪਰ ਸਾਨੂੰ ਤੁਹਾਡੇ ( ਤਰਨਜੀਤ ਸਿੰਘ ਸੰਧੂ ) ਤੋਂ ਬੜੀਆਂ ਆਸਾਂ ਉਮੀਦਾਂ ਹਨ। ਸਾਨੂੰ ਪ੍ਰਧਾਨ ਮੰਤਰੀ ’ਤੇ ਵਿਸ਼ਵਾਸ ਹੈ। ਉਨ੍ਹਾਂ ਸਾਨੂੰ ਮੈਡੀਕਲ ਸਹੂਲਤਾਂ ਅਤੇ ਰੋਟੀ ਲਈ ਕਣਕ ਦਿੱਤੀ ਹੈ। ਇਸ ’ਤੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਫੋਕੇ ਵਾਅਦੇ ਨਹੀਂ ਤਕਨੀਕ, ਕੇਂਦਰ ਦੇ ਸਾਥ ਤੇ ਸਾਂਝੇ ਯਤਨਾਂ ਨਾਲ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਕਾਫ਼ਲਾ ਅੰਮ੍ਰਿਤਸਰ ਦੇ ਪਿੰਡਾਂ ਤੇ ਸ਼ਹਿਰਾਂ ਦਾ ਕਾਇਆ ਕਲਪ ਕਰਨ ਲਈ ਵਚਨਬੱਧ ਹੈ। ਕਿਰਪਾਲ ਐਵੀਨਿਊ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਵਿੱਚ ਹੋਏ ਇਲਾਕਾ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਇਲਾਕੇ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਇੱਕਠ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਬੀਬੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਅੱਜ ਸਾਡੀਆਂ ਮਾਤਾਵਾਂ, ਭੈਣਾਂ ਤੇ ਬੇਟੀਆਂ ਦੇਸ਼ ਦੇ ਭਵਿੱਖ ਦਾ ਫੈਸਲਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਜਾਗਰੂਕ ਹਨ। ਮੈਂ ਭਰੋਸਾ ਦੇਂਦਾ ਹਾਂ ਕਿ ਅਸੀਂ ਕਿਸੇ ਵੀ ਵਰਗ ਜਾਂ ਇਲਾਕੇ ਨੂੰ ਵਿਕਾਸ ਅਤੇ ਤਰੱਕੀ ਤੋਂ ਵਾਂਝਾ ਨਹੀਂ ਰਹਿਣ ਦੇਵਾਂਗੇ।  ਸੰਧੂ ਸਮੁੰਦਰੀ ਨੇ ਕਿਹਾ ਕਿ ਅਜ਼ਾਦੀ ਹਾਸਲ ਕਰਨ ਸਮੇਂ ਅੰਮ੍ਰਿਤਸਰ ਹਰ ਪੱਖੋਂ ਦੇਸ਼ ਦੇ 10 ਚੁਣਵੇਂ ਸ਼ਹਿਰਾਂ ’ਚ ਆਉਂਦਾ ਸੀ, ਪਰ ਅੱਜ ਸ਼ਹਿਰ ਦੀ ਹਾਲਤ ਕਿਸੇ ਤੋਂ ਛੁਪਿਆ ਨਹੀਂ ਰਿਹਾ। ਉਨ੍ਹਾਂ ਕਿਹਾ ਉਹ ਕਿਸੇ ਵੀ ਇਲਜਾਮਬਾਜ਼ੀ ਦੀ ਸਿਆਸਤ ’ਚ ਵਿਸ਼ਵਾਸ ਨਹੀਂ ਰੱਖਦਾ ਫਿਰ ਵੀ ਸਵਾਲ ਪੈਦਾ ਹੁੰਦਾ ਹੈ ਕਿ ਪਿਛਲੇ 7 ਸ਼ਾਲਾਂ ਤੋਂ ਇੱਥੋਂ ਦੀ ਨੁਮਾਇੰਦਗੀ ਕਰਨ ਵਾਲਿਆਂ ਨੇ ਸ਼ਹਿਰ ਲਈ ਕੀ ਕੀਤਾ? ਉਨ੍ਹਾਂ ਕਿਹਾ ਕਿ ਦ੍ਰਿੜ੍ਹਤਾ ਨਾਲ ਕਹਿੰਦਾ ਹਾਂ ਕਿ ਮੈਂ ਤੁਹਾਨੂੰ ਨਤੀਜੇ ਦਿਆਂਗਾ। ਇਹ ਸੁਣਦਿਆਂ ਹੀ ਪ੍ਰਵਾਸੀ ਭਾਈਚਾਰੇ ਨੇ ਵੀ ਆਪਣੇ ਪਨ ਦਾ ਇਜ਼ਹਾਰ ਕੀਤਾ ਅਤੇ ਐਲਾਨ ਕੀਤਾ ਕਿ ਜੇ ਇਹ ਗਲ ਹੈ ਤਾਂ ਪ੍ਰਵਾਸੀ ਭਾਈਚਾਰੇ ਦਾ ਹਰੇਕ ਮੈਂਬਰ ਅੱਜ ਤੋਂ ਤੁਹਾਡਾ ਹੋਇਆ। ਸਰਦਾਰ ਸੰਧੂ ਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਭਵਿਖ ਅਤੇ ਹੱਲ ਦੀਆਂ ਅਸੀਮ ਸੰਭਾਵਨਾਵਾਂ ’ਤੇ ਚਰਚਾ ਕੀਤੀ।

Related posts

ਗ਼ਰੀਬ ਦੀ ਗ਼ਰੀਬੀ ਉਸ ਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦੈ : ਭਗਵੰਤ ਮਾਨ

editor

ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਗੜ੍ਹਸ਼ੰਕਰ ਦੇ ਲੋਕਾਂ ਤੋਂ ਮੰਗਿਆ ਸਮਰਥਨ

editor

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ!

editor