Punjab

ਪੰਜਾਬ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਪੂਰੇ ਜੋਬਨ ’ਤੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰੇ ਵੱਜੋਂ ਐਲਾਨੇ ਗਏ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚਡ਼੍ਹਦੀਕਲਾ ਲਈ ਅਰਦਾਸ ਕੀਤੀ। ਭਗਵੰਤ ਮਾਨ ਨੇ ਕੁਝ ਸਮਾਂ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।  ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਪਾਸ ਅਸ਼ੀਰਵਾਦ ਪ੍ਰਾਪਤ ਕਰਨ ਆਇਆ ਹਾਂ। ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਚੋਣ ਲੜਨ ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਹਲਕੇ ਵਿਚ ਖੁਸ਼ ਹਨ। ਸੋਸ਼ਲ ਮੀਡੀਆ ਤੇ ਸ਼ਰਾਬ ਪੀਣ ਵਾਲੀਆਂ ਫੋਟੋ ਵਾਇਰਲ ਹੋਣ ‘ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਵਿਰੋਧੀਆਂ ਦਾ ਕੰਮ ਹੈ ਉਹ ਕਰਦੇ ਰਹਿਣਗੇ। ਇਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ ਜਾਣਗੇ। 2 ਵਜੇ ਦੁਰਗਿਆਣਾ ਮੰਦਰ ਤੇ 3 ਵਜੇ ਰਾਮ ਤੀਰਥ ਮੱਥਾ ਟੇਕਣਗੇ। ਸ਼ਾਮ 7 ਵਜੇ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਮਸਤੁਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਅੱਜ ਦਾ ਦੌਰਾ ਸਮਾਪਤ ਕਰਨਗੇ। ਹਰ ਥਾਂ ਉਹ ਮੀਡੀਆ ਨੂੰ ਸੰਬੋਧਨ ਕਰਨਗੇ ਤੇ ਜਨਤਾ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ]

Related posts

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

editor

ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਸ਼ੈਂਟੀ ਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ‘ਆਪ’ ’ਚ ਸ਼ਾਮਲ

editor

ਪੰਜਾਬ-ਹਰਿਆਣਾ ਹਾਈ ਕੋਰਟ ਨੇ ਅਸਲਾ ਲਾਇਸੈਂਸ ਜਾਰੀ ਕਰਨ ਦੇ ਅੰਕੜਿਆਂ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਲਗਾਈ ਸਖ਼ਤ ਝਾੜ

editor