Punjab

ਪੰਜਾਬ ‘ਚ ਕਿੰਨੇ ਦਿਨ ਪਵੇਗਾ ਧੁੰਦ ਤੇ ਕੋਹਰਾ ਅਤੇ ਕਿੰਨੇ ਦਿਨ ਸਾਫ ਰਹੇਗਾ ਮੌਸਮ

ਲੁਧਿਆਣਾ – ਪਟਿਆਲਾ, ਪਠਾਨਕੋਟ ਅਤੇ ਲੁਧਿਆਣਾ ਵਿਚ ਸੋਮਵਾਰ ਸਵੇਰੇ ਵੀ ਬਾਰਿਸ਼ ਹੋਈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੀ ਪ੍ਰਮੁੱਖ ਡਾ. ਪ੍ਰਭਜੋਤ ਕੌਰ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦਾ ਅਸਰ ਸਮਾਪਤ ਹੋ ਗਿਆ ਹੈ। ਪੰਜਾਬ ਵਿਚ ਮੰਗਲਵਾਰ ਤੋਂ ਪੰਜ ਦਿਨ ਤਕ ਮੌਸਮ ਸਾਫ਼ ਰਹੇਗਾ। ਸਵੇਰੇ ਨੌਂ ਤੋਂ ਦਸ ਵਜੇ ਤਕ ਲੋਕਾਂ ਨੂੰ ਕੋਹਰੇ ਅਤੇ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਫ਼ਸਲਾਂ ਲਈ ਵੀ ਮੌਸਮ ਸਾਫ਼ ਹੋਣਾ ਬਹੁਤ ਜ਼ਰੂਰੀ ਹੈ।

ਮੌਸਮ ਵਿਭਾਗ ਦੇ ਮੁਤਾਬਕ ਸੋਮਵਾਰ ਨੂੰ ਲੁਧਿਆਣਾ ਵਿਚ ਤਿੰਨ ਮਿਲੀਮੀਟਰ ਬਾਰਿਸ਼ ਹੋਈ। ਇੱਥੇ ਵੱਧ ਤੋਂ ਵੱਧ ਤਾਪਮਾਨ 12.7 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਰਿਹਾ। ਵੱਧ ਤੋਂ ਵੱਧ ਤਾਪਮਾਨ ਆਮ ਤੋਂ ਛੇ ਡਿਗਰੀ ਸੈਲਸੀਅਸ ਘੱਟ ਰਿਹਾ। ਪਟਿਆਲਾ ਵਿਚ ਨੌਂ ਮਿਲੀਮੀਟਰ ਬਾਰਿਸ਼ ਹੋਈ। ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 15.5 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਵਿਚ ਵੀ ਨੌਂ ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਇੱਥੇ ਵੱਧ ਤੋਂ ਵੱਧ ਤਾਪਮਾਨ 17.8 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਤਿੰਨ ਡਿਗਰੀ ਸੈਲਸੀਅਸ ਘੱਟ ਰਿਹਾ। ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ, ਜਿਹੜਾ ਆਮ ਤੋਂ ਪੰਜ ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

Related posts

ਪਿੰਡ ਸੰਜਰਪੁਰ ਵਿੱਚ ਗੁਟਕਾ ਸਾਹਿਬ ਤੇ ਹਿੰਦੂ ਮੱਤ ਦੀਆਂ ਪੁਸਤਕਾਂ ਦੀ ਹੋਈ ਬੇਅਦਬੀ

editor

ਮਾਨ ਨੇ ‘ਆਪ’ ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ , ਕਿਹਾ-ਇਹ ਸੰਸਦ ‘ਚ ਤੁਹਾਡੀ ਆਵਾਜ਼ ਬਣਨਗੇ

editor

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

editor