Punjab

ਪੰਜਾਬ ’ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ, 22-23 ਜਨਵਰੀ ਨੂੰ ਬਾਰਿਸ਼ ਦੀ ਸੰਭਾਵਨਾ

ਲੁਧਿਆਣਾ – ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਵੀ ਬੱਦਲ ਛਾਏ ਰਹੇ। ਸਵੇਰ ਦੇ ਸਮੇਂ ਧੁੰਦ ਛਾਈ ਰਹੀ। ਇਸ ਨਾਲ ਸਾਰਾ ਦਿਨ ਕਡ਼ਾਕੇ ਦੀ ਠੰਢ ਰਹੀ। ਫਿਰੋਜ਼ਪੁਰ ’ਚ ਘਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਰੀਦਕੋਟ ਤੇ ਕਪੂਰਥਲਾ ’ਚ ਵੀ ਘੱਟੋ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ ਪਰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ’ਚ ਘਟੋ-ਘੱਟ ਤਾਪਮਾਨ 6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਮੰਗਲਵਾਰ ਨੂੰ ਵੀ ਇਸੇ ਤਰ੍ਹਾਂ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਹਾਲੇ ਠੰਢ ਤੋਂ ਰਾਹਤ ਨਹੀਂ ਮਿਲੇਗੀ।

ਗਡ਼ਬਡ਼ ਵਾਲੀਆਂ ਪੱਛਮੀ ਪੌਣਾਂ ਦੇ ਸਰਗਰਮ ਹੋਣ ਦੇ ਮੱਦੇਨਜ਼ਰ ਪੰਜਾਬ ’ਚ 22 ਅਤੇ 23 ਜਨਵਰੀ ਨੂੰ ਬਾਰਿਸ਼ ਹੋ ਸਕਦੀ ਹੈ। ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ. ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ 23 ਜਨਵਰੀ ਤੋਂ ਬਾਅਦ ਹੀ ਮੌਸਮ ਖੁੱਲ੍ਹੇਗਾ। ਉਨ੍ਹਾਂ ਦੱਸਿਆ ਕਿ ਰਾਤ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਬੇਸ਼ੱਕ 21 ਜਨਵਰੀ ਤੋਂ ਇਕ ਪੱਛਮੀ ਚੱਕਰਵਾਤ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ ਪਰ ਆਉਣ ਵਾਲੇ 3-4 ਦਿਨ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ ਅਤੇ ਸਵੇਰੇ ਸ਼ਾਮ ਸੰਘਣੀ ਧੁੰਦ ਪਵੇਗੀ।

ਫਿਰੋਜ਼ਪੁਰ——–5——–13

ਫ਼ਰੀਦਕੋਟ——–5——–18

ਕਪੂਰਥਲਾ——–5——–18

ਮੋਗਾ——–6——–13

ਬਠਿੰਡਾ——–6.4——–11.8

ਬਰਨਾਲਾ———7——–18

ਰੂਪਨਗਰ———8——–12

ਫਾਜ਼ਿਲਕਾ——–8——–14

ਸੰਗਰੂਰ——–8——–17

ਨਵਾਂਸ਼ਹਿਰ———8——–17

ਗੁਰਦਾਸਪੁਰ——–8.1——–16.1

ਪਟਿਆਲਾ——–8.3——–12.7

ਹੁਸ਼ਿਆਰਪੁਰ———8.7——–19

ਪਠਾਨਕੋਟ———9——–11

ਅੰਮ੍ਰਿਤਸਰ——–9——–11

ਜਲੰਧਰ——–9——–11.9

ਲੁਧਿਆਣਾ——–9.2——–12.6

Related posts

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ’ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

editor

‘ਆਪ’ ਨੇ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

editor

ਜਲੰਧਰ ’ਚ ਭਾਜਪਾ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਵਿਧਾਇਕ ਰਮਨ ਅਰੋੜਾ ਦੇ ਨਾਲ ਰੌਬਿਨ ਸਾਂਪਲਾ ਦਾ ‘ਆਪ’ ’ਚ ਕੀਤਾ ਸਵਾਗਤ

editor