Punjab

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਦੀਵਾਲੀ ਧਮਾਕਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਹੋ ਰਹੀ ਕੈਬਨਿਟ ਮੀਟਿੰਗ ਖ਼ਤਮ ਹੋ ਗਈ ਹੈ। ਹੁਣ ਚੰਨੀ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਸਭ ਤੋਂ ਪਹਿਲਾਂ ਐਲਾਨ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਲਈ ਕੀਤਾ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ DA ‘ਚ 11 ਫ਼ੀਸਦ ਵਾਧਾ ਕਰਨ ਦਾ ਐਲਾਨ ਕੀਤਾ ਜਿਹੜਾ ਜੁਲਾਈ 2021 ਤੋਂ ਲਾਗੂ ਹੋਵੇਗਾ। ਇਸ ਤਹਿਤ ਸਰਕਾਰ ਹਰ ਮਹੀਨੇ ਸਰਕਾਰੀ ਮੁਲਾਜ਼ਮਾਂ ਨੂੰ 440 ਕਰੋੜ ਰੁਪਏ ਦੇ DA ਵਜੋਂ ਭੁਗਤਾਨ ਕਰੇਗੀ। ਇਸ ਤੋਂ ਇਲਾਵਾ ਚੰਨੀ ਨੇ ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਘਰੇਲੂ ਬਿਜਲੀ ਦਰਾਂ ‘ਚ ਵੱਡੀ ਕਟੌਤੀ ਕੀਤੀ ਹੈ। ਸੀਐੱਮ ਚੰਨੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਨਹੀਂ ਸਸਤੀ ਬਿਜਲੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਓਨੀ ਹੀ ਮਹਿੰਗੀ ਹੋਵੇਗੀ ਜਿੰਨੀ ਦਾ ਲੋਕ ਭੁਗਤਾਨ ਕਰ ਸਕਣਗੇ। ਸਰਬਸੰਮਤੀ ਨਾਲ ਕੈਬਨਿਟ ਨੇ ਫ਼ੈਸਲਾ ਲਿਆ ਹੈ ਕਿ ਬਿਜਲੀ ਦਰਾਂ ‘ਚ ਕਟੌਤੀ ਕੀਤੀ ਜਾਵੇ।

ਪੰਜਾਬ ਸਰਕਾਰ ਨੇ 7 ਕਿੱਲੋਵਾਟ ਤਕ ਤਿੰਨ ਰੁਪਏ ਬਿਜਲੀ ਸਸਤੀ ਕਰ ਦਿੱਤੀ ਹੈ। ਹੁਣ 100 ਯੂਨਿਟ ਤਕ ਦ‍ਾ ਰੇਟ 1.19 ਪੈਸੇ ਹੋਵੇਗਾ। 8.76 ਰੁਪਏ ਵਾਲਾ ਰੇਟ ਹੁਣ 5.76 ਰੁਪਏ ਪ੍ਰਤੀ ਯੂਨਿਟ ਦੇਣੇ ਪੈਣਗੇ। ਚੰਨੀ ਨੇ ਕਿਹਾ ਕਿ ਲੋਕ ਮੁਫਤ ਨਹੀਂ ਸਸਤੀ ਬਿਜਲੀ ਚਾਹੁੰਦੇ ਹਨ। 7 ਕਿਲੋਵਾਟ ਦੇ ਉਪਰ ਵਾਲਿਆਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਅੱਜ ਤੋਂ ਹੀ ਸਸਤੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਨਾਲ ਸਰਕਾਰ ‘ਤੇ 3316 ਕਰੋਡ਼ ਰੁਪਏ ਦ‍ਾ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ 10,628 ਕਰੋੜ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 200 ਯੂਨਿਟ ਤਕ ਦੇ 21 ਲੱਖ ਖਪਤਕਾਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਦੇ ਰਹੇ ਹਾਂ। ਚੰਨੀ ਨੇ ਕਿਹਾ ਕਿ 2 ਕਿੱਲੋਵਾਟ ਤਕ ਦੇ ਬਕਾਏ ਸਰਕਾਰ ਪਹਿਲਾਂ ਹੀ ਮਾਫ਼ ਕਰ ਚੁੱਕੀ ਹੈ। ਬਿਜਲੀ ਬਿੱਲਾਂ ‘ਚ ਰਾਹਤ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਘਰ ਦਾ ਬਿੱਲ ਉਨ੍ਹਾਂ ਦੀ ਪਤਨੀ ਦਿੰਦੀ ਹੈ।

Related posts

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ ਦਿੰਦਿਆਂ ਸਮਰਥਨ ਦੀ ਅਪੀਲ ਕੀਤੀ ਰੱਦ

editor

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ਼ ਦੀ ਸਹੂਲਤ ਵਾਸਤੇ ਡੀ.ਸੀਜ਼ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

editor

ਮਾਨ ਵੱਲੋਂ ਰੋਪੜ ’ਚ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ

editor