Punjab

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫ਼ੀਮ ਸਮੇਤ ਦੋ ਕਾਬੂ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫਟ ਕਾਰ (ਪੀਬੀ 05 ਏਸੀ 5015) ਅਤੇ ਇੱਕ ਟਰੈਕਟਰ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਵਿੱਤੀ ਜਾਂਚ ਅਤੇ ਪੈਰਵੀ ਦੇ ਨਤੀਜੇ ਵਜੋਂ 42 ਬੈਂਕ ਖਾਤਿਆਂ ਦਾ ਪਤਾ ਲਗਾਇਆ ਗਿਆ ਹੈ, ਜੋ ਸੰਗਠਿਤ ਅਫੀਮ ਸਿੰਡੀਕੇਟ ਦੁਆਰਾ ਵਿੱਤੀ ਲੈਣ-ਦੇਣ ਲਈ ਵਰਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਜੋੜਦਿਆਂ ਫਾਜ਼ਿਲਕਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਰੇ 42 ਬੈਂਕ ਖਾਤਿਆਂ ਨੂੰ ਫ?ਰੀਜ਼ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 1.86 ਕਰੋੜ ਰੁਪਏ ਦੀ ਡਰੱਗ ਮਨੀ ਜਮ?ਹਾਂ ਸੀ।
ਡੀਜੀਪੀ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਖੂਈਆਂ ਸਰਵਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18 (ਅਫੀਮ ਦੇ ਡੋਡੇ ਅਤੇ ਅਫੀਮ ਦੇ ਸਬੰਧ ਵਿੱਚ ਉਲੰਘਣਾ ਲਈ ਸਜ਼ਾ), 27ਏ (ਜੋ ਕੋਈ ਵੀ ਨਸ਼ਾ ਤਸਕਰਾਂ ਨੂੰ ਵਿੱਤੀ ਸਹਾਇਤਾ ਜਾਂ ਪਨਾਹ ਦੇਣ ਵਿੱਚ ਸ਼ਾਮਲ ਹੁੰਦਾ ਹੈ) ਅਤੇ 29 (ਉਕਸਾਉਣ ਅਤੇ ਅਪਰਾਧਿਕ ਸਾਜ਼ਿਸ਼ ਲਈ ਸਜ਼ਾ) ਤਹਿਤ ਐਫਆਈਆਰ ਨੰਬਰ 71 ਮਿਤੀ 26.06.2024 ਦਰਜ ਹੈ।

 

Related posts

ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

editor

ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਜਲੰਧਰ ’ਚ ਵੱਡਾ ਪ੍ਰਦਰਸ਼ਨ

editor

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤਕ ਪਹੁੰਚਾਇਆ ਨਹਿਰੀ ਪਾਣੀ

editor