India

ਪੰਜਾਬ, ਹਰਿਆਣਾ ‘ਚ ਕਿਸਾਨਾਂ ਨੇ ਰੋਕੀ ਰੇਲ

ਨਵੀਂ ਦਿੱਲੀ – ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਛੇ ਘੰਟੇ ਦਾ ਦੇਸ਼ ਵਿਆਪੀ ‘ਰੇਲ ਰੋਕੋ ਅੰਦੋਲਨ’ ਜਾਰੀ ਹੈ। ਕਿਸਾਨ ਜਥੇਬੰਦੀਆਂ ਦਾ ਇਹ ਅੰਦੋਲਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਵਿਰੋਧ ਪ੍ਰਦਰਸ਼ਨ ਨੇ ਯੂਪੀ, ਪੰਜਾਬ ਅਤੇ ਹਰਿਆਣਾ ਵਿਚ ਰੇਲ ਗੱਡੀਆਂ ਦੀ ਆਵਾਜਾਈ ਵਿਚ ਰੁਕਾਵਟ ਹੋਈ, ਜਿਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਰੇਲਵੇ ਸੀਪੀਆਰਓ ਨੇ ਕਿਹਾ ਹੈ ਕਿ ਅੰਦੋਲਨ ਕਾਰਨ ਉੱਤਰੀ ਰੇਲਵੇ ਜ਼ੋਨ ਵਿਚ 30 ਸਥਾਨ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਲਖਨਊ ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਪੁਲਿਸ ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਕਰੇਗੀ ਜਿਨ੍ਹਾਂ ਨੇ ਕਿਸਾਨ ਸੰਗਠਨ ਦੇ ‘ਰੇਲ ਰੋਕੋ ਅੰਦੋਲਨ’ ਵਿਚ ਹਿੱਸਾ ਲਿਆ ਸੀ। ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਟੇਨੀ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।ਅੰਦੋਲਨਕਾਰੀ ਕਿਸਾਨਾਂ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੋਦੀਨਗਰ ਰੇਲਵੇ ਸਟੇਸ਼ਨ ‘ਤੇ ਰੇਲ ਆਵਾਜਾਈ ਰੋਕ ਦਿੱਤੀ। ਸੈਂਕੜੇ ਕਿਸਾਨ ਰੇਲ ਗੱਡੀਆਂ ਅਤੇ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਲਈ ਪਟੜੀਆਂ ‘ਤੇ ਬੈਠੇ ਸਨ। ਗਾਜ਼ੀਆਬਾਦ ਜ਼ਿਲ੍ਹੇ ਦੇ ਚਾਰ ਥਾਣਿਆਂ ਦੇ ਸੁਰੱਖਿਆ ਬਲ ਮੋਦੀਨਗਰ ਰੇਲਵੇ ਸਟੇਸ਼ਨ ‘ਤੇ ਸੂਬਾਈ ਆਰਮਡ ਪੁਲਿਸ (ਪੀਏਸੀ) ਦੀ ਇੱਕ ਕੰਪਨੀ ਦੇ ਨਾਲ ਤਾਇਨਾਤ ਕੀਤੇ ਗਏ ਹਨ।

Related posts

ਕੇਰਲ ’ਚ ਡਾਕਟਰ ਨੇ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਮੁਅੱਤਲ

editor

ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ

editor

ਮੁੰਬਈ: ਹੋਰਡਿੰਗ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਨੂੰ ਗਿ੍ਰਫ਼ਤਾਰ ਕਰਕੇ ਮੁੰਬਈ ਲਿਆਂਦਾ

editor