Punjab

ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ

ਅੰਮ੍ਰਿਤਸਰ – ਪਾਕਿਸਤਾਨ ਦੇ ਕਰਾਚੀ ਸਮੇਤ ਵੱਖ ਵੱਖ ਇਤਿਹਾਸਕ ਸ਼ਹਿਰਾਂ ਵਿਖੇ ਹੋ ਰਹੇ ਧਾਰਮਕ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਅੱਜ ਭਾਰਤ ਤੋਂ ਅਟਾਰੀ-ਵਾਹਗਾ ਸਰਹੱਦ ਰਸਤੇ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਆਪਣੇ 14 ਸਾਥੀਆਂ ਨਾਲ ਪਾਕਿਸਤਾਨ ਲਈ ਰਵਾਨਾ ਹੋ ਗਏ। ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦਾ ਆਪਣੇ ਸਾਥੀਆਂ ਸਮੇਤ ਭਾਰਤ ਤੋਂ ਪਾਕਿਸਤਾਨ ਜਾਣ ਤੋਂ ਪਹਿਲਾਂ ਅੰਮ੍ਰਿਤਸਰ ਅਟਾਰੀ ਰੋਡ ਤੇ ਸਥਿਤ ਬੱਲੇ ਬੱਲੇ ਹੋਟਲ ਵਿਖੇ ਅਤੇ ਅਟਾਰੀ ਬੱਸ ਅੱਡਾ ਵਿਖੇ ਸਤਨਾਮ ਸਿੰਘ ਲਾਹੌਰੀਮੱਲ ਗੁਰਸ਼ਰਨ ਸਿੰਘ ਗੋਲਡੀ ਬੱਲੇ ਬੱਲੇ, ਮਾਸਟਰ ਵਰਿੰਦਰ ਸਿੰਘ ਅਟਾਰੀ, ਬੂਟਾ ਸਿੰਘ ਅਟਾਰੀ, ਮੇਜਰ ਸਿੰਘ ਅਟਾਰੀ, ਜੋਗਿੰਦਰ ਸਿੰਘ ਅਟਾਰੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੱਸਿਆ ਕਿ ਉਹ ਆਪਣੇ ਸਾਥੀਆਂ ਸਮੇਤ ਦਸ ਦਿਨਾ ਪਾਕਿਸਤਾਨ ਯਾਤਰਾ ਤੇ ਜਾ ਰਹੇ ਹਨ, ਨੇ ਦੱਸਿਆ ਕਿ ਉਹ ਇਸ ਦੌਰਾਨ ਕਰਾਚੀ ਸੂਬਾ ਸਿੰਧ ਦੇ ਸ਼ਹਿਰ ਡਹਿਰਕੀ ਪੰਜਾ ਸਾਹਿਬ ਨਨਕਾਣਾ ਸਾਹਿਬ ਲਾਹੌਰ ਅਤੇ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਧਾਰਮਿਕ ਸਮਾਗਮਾਂ ਰਾਹੀਂ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿੱਚ ਅਮਰੀਕਾ ਕਨੇਡਾ ਤੋਂ ਸੰਗਤਾਂ ਸ਼ਾਮਲ ਹਨ ਅਤੇ ਪੰਥ ਦੇ ਪ੍ਰਸਿੱਧ ਰਾਗੀ ਭਾਈ ਅਨੰਤ ਬੀਰ ਸਿੰਘ ਵੀ ਇਸ ਜਥੇ ਵਿੱਚ ਸ਼ਾਮਲ ਹੋ ਕੇ ਪਾਕਿਸਤਾਨ ਜਾ ਰਹੇ ਹਨ। ਅਟਾਰੀ ਸਰਹੱਦ ਵਿਖੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਸਾਥੀਆਂ ਨੇ ਇਮੀਗ੍ਰੇਸ਼ਨ ਕਸਟਮ ਕਰਾਉਣ ਉਪਰੰਤ ਅਰਦਾਸ ਬੇਨਤੀ ਕਰਕੇ ਪਾਕਿਸਤਾਨ ਅੰਦਰ ਪ੍ਰਵੇਸ਼ ਕੀਤਾ। ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦਾ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਦਾ ਭਗਤ ਸਨ ਵਾਹਗਾ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ ਤਾਰਾ ਸਿੰਘ, ਸਿੱਖ ਕੌਂਸਲ ਪਾਕਿਸਤਾਨ ਦੇ ਚੇਅਰਮੈਨ ਸ ਰਮੇਸ਼ ਸਿੰਘ ਖਾਲਸਾ ਕਰਾਚੀ ਸਮੇਤ ਪਾਕਿਸਤਾਨੀ ਸਿੱਖ ਸੰਗਤਾਂ ਨੇ ਵਾਹਗਾ ਪਾਕਿਸਤਾਨ ਵਿਖੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਗਲਾਂ ਚ ਗੁਲਾਬ ਦੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।

Related posts

ਗ਼ਰੀਬ ਦੀ ਗ਼ਰੀਬੀ ਉਸ ਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦੈ : ਭਗਵੰਤ ਮਾਨ

editor

ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਗੜ੍ਹਸ਼ੰਕਰ ਦੇ ਲੋਕਾਂ ਤੋਂ ਮੰਗਿਆ ਸਮਰਥਨ

editor

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ!

editor