India

ਬਸਤਰ ’ਚ ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਭਾਜਪਾ ਨੇਤਾ ਦੀ ਹੱਤਿਆ

ਨਾਰਾਇਣਪੁਰ – ਛੱਤੀਸਗੜ੍ਹ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਤਿੰਨ ਦਿਨ ਪਹਿਲਾਂ ਨਰਾਇਣਪੁਰ ਜ਼ਿਲ੍ਹੇ ਦੇ ਫਰਾਸਗਾਂਵ ਥਾਣਾ ਖੇਤਰ ਵਿੱਚ ਨਕਸਲੀਆਂ ਨੇ ਭਾਜਪਾ ਆਗੂ ਅਤੇ ਉਪ ਸਰਪੰਚ ਪੰਚਮ ਦਾਸ ਮਾਨਿਕਪੁਰੀ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਹੈ। ਚੋਣ ਵਰ੍ਹੇ ਵਿੱਚ ਨਕਸਲੀ ਲਗਾਤਾਰ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰ ਰਹੇ ਹਨ। ਹੁਣ ਤਕ ਨਕਸਲੀ ਭਾਜਪਾ ਦੇ ਇੱਕ ਦਰਜਨ ਨੇਤਾਵਾਂ ਦੀ ਹੱਤਿਆ ਕਰ ਚੁੱਕੇ ਹਨ। ਗ੍ਰਹਿ ਮੰਤਰੀ ਵਿਜੇ ਸ਼ਰਮਾ ਨੇ ਇਸ ਨੂੰ ਨਕਸਲੀਆਂ ਦੀ ਕਾਇਰਤਾ ਭਰੀ ਕਾਰਵਾਈ ਦੱਸਿਆ ਹੈ ਅਤੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਹੱਥਾਂ ਵਿੱਚ ਬੰਦੂਕ ਹੋਵੇਗੀ ਤਾਂ ਉਹ ਕਿਸੇ ਨੂੰ ਵੀ ਮਾਰ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਕਸਲੀਆਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਨਕਸਲੀਆਂ ਨਾਲ ਗੱਲਬਾਤ ਦੇ ਰਾਹ ਖੁੱਲ੍ਹੇ ਹਨ, ਪਰ ਉਨ੍ਹਾਂ ਨੂੰ ਹਥਿਆਰ ਛੱਡਣੇ ਪੈਣਗੇ।

Related posts

ਕੰਪਨੀ ਦਾ ਕਬੂਲਨਾਮਾ ਕੋਵਿਸ਼ੀਲਡ ਵੈਕਸੀਨ ਲਗਵਾਉਣ ਵਾਲਿਆਂ ਨੂੰ ਹਾਰਟ ਅਟੈਕ ਤੇ ਬ੍ਰੇਨ ਸਟ੍ਰੋਕ ਦਾ ਖ਼ਤਰਾ!

editor

ਅਸੀਂ ਅੱਤਵਾਦ ’ਤੇ ਡੋਜ਼ੀਅਰ ਨਹੀਂ ਭੇਜਦੇ, ਘਰ ’ਚ ਦਾਖ਼ਲ ਹੋ ਕੇ ਮਾਰਦੇ ਹਾਂ :ਮੋਦੀ

editor

ਕਈ ਸੂਬਿਆਂ ’ਚ ਹੀਟਵੇਵ ਦੀ ਚਿਤਾਵਨੀ ਤਾਂ ਕਿਤੇ ਭਾਰੀ ਮੀਂਹ ਦਾ ਕਹਿਰ

editor