India

ਬਾਂਦੀਪੋਰਾ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਅੱਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ’ਚ ਸੁਰੱਖਿਆ ਦਸਤਿਆਂ ਨਾਲ ਚੱਲ ਰਹੇ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ’ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ’ਤੇ ਸੁਰੱਖਿਆ ਦਸਤਿਆਂ ਨੇ ਸੋਮਵਾਰ ਸਵੇਰੇ ਬਾਂਦੀਪੋਰਾ ਜ਼ਿਲ੍ਹੇ ਦੇ ਅਰਾਗਾਮ ਪਿੰਡ ਨੂੰ ਘੇਰ ਲਿਆ। ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਮਿਲਣ ਮਗਰੋਂ ਸੁਰੱਖਿਆ ਦਸਤਿਆਂ ਨੇ ਇਲਾਕੇ ਨੂੰ ਘੇਰ ਲਿਆ। ਸੁਰੱਖਿਆ ਦਸਤਿਆਂ ਨੇ ਲੁੱਕੇ ਹੋਏ ਅੱਤਵਾਦੀਆਂ ’ਤੇ ਘੇਰਾਬੰਦੀ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਜਿਸ ਵਿਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿਚ ਅਜੇ ਵੀ ਮੁਹਿੰਮ ਜਾਰੀ ਹੈ।
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਸੁਰੱਖਿਆ ਦਸਤਿਆਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਅੱਤਵਾਦ ਨੂੰ ਕੁਚਲਣ ਅਤੇ ਸੁਚਾਰੂ, ਸੁਰੱਖਿਅਤ ਅਤੇ ਘਟਨਾ ਮੁਕਤ ਅਮਰਨਾਥ ਯਾਤਰਾ ਯਕੀਨੀ ਕਰਨ ਦੀ ਸਲਾਹ ਦਿੱਤੀ ਹੈ। ਕੇਂਦਰ ਦੇ ਸਖ਼ਤ ਆਦੇਸ਼ਾਂ ਦੇ ਮੱਦੇਨਜ਼ਰ ਸੁਰੱਖਿਆ ਦਸਤਿਆਂ ਵਲੋਂ ਜੰਮੂ-ਕਸ਼ਮੀਰ ਵਿਚ ਆਉਣ ਵਾਲੇ ਦਿਨਾਂ ਵਿਚ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਸ਼ਾਨਾ ਬਣਾਉਣ ਲਈ ਵੱਡੇ ਪੱਧਰ ’ਤੇ ਅੱਤਵਾਦ ਵਿਰੋਧੀ ਮੁਹਿੰਮ ਚਲਾਏ ਜਾਣ ਦੀ ਉਮੀਦ ਹੈ।

Related posts

ਲਾਲੂ ਪ੍ਰਸਾਦ ਦਾ ਦਾਅਵਾ- ਅਗਸਤ ਮਹੀਨੇ ‘ਚ ਡਿੱਗ ਸਕਦੀ ਹੈ ਮੋਦੀ ਸਰਕਾਰ

editor

ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ

editor

ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

editor