India

ਬਾਬਾ ਤਰਸੇਮ ਸਿੰਘ ਕਤਲ ਕਾਂਡ ’ਚ ਪੁਲਿਸ ਵੱਲੋਂ ਦੋ ਹੋਰ ਮੁਲਜ਼ਮ ਗਿ੍ਰਫ਼ਤਾਰ

ਊਧਮ ਸਿੰਘ ਨਗਰ (ਉਤਰਾਖੰਡ) – ਬਾਬਾ ਤਰਸੇਮ ਸਿੰਘ ਕਤਲ ਕੇਸ ਵਿੱਚ ਦੋ ਹੋਰ ਮਸ਼ਕੂਕਾਂ ਨੂੰ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ। ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦਾ 28 ਮਾਰਚ ਨੂੰ ਊਧਮ ਸਿੰਘ ਨਗਰ ਦੇ ਨਾਨਕਮੱਤਾ ਗੁਰਦੁਆਰੇ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਫੜੇ ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਅਤੇ ਸੁਲਤਾਨ ਸਿੰਘ ਵਜੋਂ ਹੋਈ ਹੈ। ਸੀਨੀਅਰ ਪੁਲਿਸ ਕਪਤਾਨ ਊਧਮ ਸਿੰਘ ਨਗਰ ਮੰਜੂਨਾਥ ਟੀਸੀ ਅਨੁਸਾਰ ਸਤਨਾਮ ਸਿੰਘ ਨੂੰ ਨੇਪਾਲ ਸਰਹੱਦ ’ਤੇ ਅਤੇ ਸੁਲਤਾਨ ਸਿੰਘ ਨੂੰ ਹਰਿਆਣਾ ਤੋਂ ਗਿ੍ਰਫਤਾਰ ਕੀਤਾ ਗਿਆ। ਪੁਲਿਸ ਅਨੁਸਾਰ ਬਾਬਾ ਤਰਸੇਮ ਸਿੰਘ ਦੇ ਕਤਲ ਦਾ ਮਾਸਟਰ ਮਾਈਂਡ ਸੁਲਤਾਨ ਸਿੰਘ ਹੈ। ਉਸ ਨੇ ਕਤਲ ਦੀ ਸਾਜ਼ਿਸ਼ ਰਚੀ ਤੇ ਹੋਰਾਂ ਨੂੰ ਨਾਲ ਰਲਾਇਆ। ਉਨ੍ਹਾਂ ਨੂੰ ਪੈਸੇ ਅਤੇ ਹਥਿਆਰ ਮੁਹੱਈਆ ਕਰਵਾਏ। ਹੁਣ ਤੱਕ ਬਾਬਾ ਤਰਸੇਮ ਸਿੰਘ ਕਤਲ ਕਾਂਡ ਵਿੱਚ ਸ਼ਾਮਲ ਨੌਂ ਸਾਜਿਸ਼ਕਾਰਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਸ਼ਾਰਪ ਸ਼ੂਟਰ ਨੂੰ ਮਾਰ ਮੁਕਾਇਆ ਹੈ।

Related posts

ਸੰਸਦ ’ਚ ਜੰਮੂ-ਕਸ਼ਮੀਰ ਦੇ ਅਧਿਕਾਰਾਂ ਲਈ ਲੜਨ ਦਾ ਮੌਕਾ ਚਾਹੁੰਦਾ ਹਾਂ : ਉਮਰ ਅਬਦੁੱਲਾ

editor

ਜਿਨਸੀ ਸ਼ੋਸ਼ਣ ਮਾਮਲੇ ’ਚ ਜੇ.ਡੀ.(ਐਸ) ਵਿਧਾਇਕ ਤੇ ਸਾਬਕਾ ਮੰਤਰੀ ਐਚ.ਡੀ. ਰੇਵੰਨਾ ਨੂੰ ਮਿਲੀ ਜ਼ਮਾਨਤ

editor

ਯੂ.ਪੀ. ’ਚ ਫਰਜ਼ੀ ਵੋਟਿੰਗ ਮਾਮਲੇ ਵਿੱਚ ਪੂਰੀ ਪੋਲਿੰਗ ਪਾਰਟੀ ਮੁਅੱਤਲ, ਮੁੜ ਵੋਟਾਂ ਪਾਉਣ ਦੀ ਸਿਫ਼ਾਰਸ਼

editor