Punjab

ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ, ਜੱਦੋ-ਜਹਿਦ ਅਤੇ ਸ਼ਹਾਦਤ ਸਾਨੂੰ ਸਿੱਖੀ ਸਿਦਕ, ਭਰੋਸਾ ਅਤੇ ਸਵੈਮਾਨ ਦਾ ਜੀਵਨ ਜਿਊਣ ਦੀ ਪ੍ਰੇਰਣਾ ਦਿੰਦਾ ਹੈ :  ਧਾਮੀ, ਚੰਦੂਮਾਜਰਾ, ਪੰਜੋਲੀ, ਚੀਮਾ

ਸ੍ਰੀ ਫਤਹਿਗੜ੍ਹ ਸਾਹਿਬ – ਖਾਲਸਾ ਰਾਜ ਦੇ ਬਾਨੀ, ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨਾਂ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਇੰਜ. ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿੱਚ ਗੁਰਮਤਿ ਸਮਾਗਮ ਸਮੇਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹੋਇਆ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ, ਜੱਦੋ-ਜਹਿਦ ਅਤੇ ਸ਼ਹਾਦਤ ਸਾਨੂੰ ਸਿੱਖੀ ਸਿਦਕ ਭਰੋਸਾ ਅਤੇ ਸਵੈਮਾਨ ਦਾ ਜੀਵਨ ਜਿਉਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਗੁਰਮਤਿ ਨਾਲ ਜ਼ੋੜਨ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਢਾਡੀ ਦਰਬਾਰ ਅਤੇ ਧਾਰਮਿਕ ਨਾਟਕਾਂ ਰਾਹੀਂ ਵਿਉਂਤ ਬੰਦੀ ਬਣਾਏਗੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਸੱਚੀ-ਸੁੱਚੀ ਸ਼ਰਧਾ ਭੇਟ ਕਰਨ ਲਈ ਜਰੂਰੀ ਹੈ ਕਿ ਅਸੀ ਸਾਰੇ ਅੰਮ੍ਰਿਤ ਛਕ ਕੇ ਸਿੰਘ ਸਜੀਏ ਗੁਰੂ ਦੇ ਲੜ ਲੱਗੀਏ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਦੇ ਹਮਲੇ ਦਾ ਜਵਾਬ ਦੇਣ ਲਈ ਪੰਥਕ ਏਕਤਾ ਦੀ ਅੱਜ ਸਭ ਤੋਂ ਵੱਧ ਲੋੜ ਹੈ। ਇਸ ਮੌਕੇ ਤੇ ਪੰਜਾਬੀ ਰੰਗਮੰਚ ਪਟਿਆਲਾ ਵੱਲੋਂ ਪੇਸ਼ ਕੀਤਾ ਗਿਆ ਨਾਟਕ  ਦਾਸਤਾਂ-ਏ-ਬਾਬਾ ਬੰਦਾ ਸਿੰਘ ਬਹਾਦਰ ਦਰਸ਼ਕਾਂ ਦੀਆਂ ਅੱਖਾਂ ਵਿੱਚੋਂ ਨੀਰ ਲਿਆ ਦਿੱਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਗੱਤਕਾ ਟੀਮ ਨੇ ਮਾਰਸ਼ਲ ਆਰਟ ਗੱਤਕੇ ਦਾ ਪ੍ਰਦਰਸ਼ਨ ਕੀਤਾ । ਇਸ ਮੌਕੇ ਤੇ ਸਮਾਗਮ ਦਾ ਸਮੁੱਚਾ ਪ੍ਰਬੰਧ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਕੀਤਾ ਗਿਆ।
ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਜਿੰਨੀ ਵੀ ਜੱਦੋ-ਜਹਿਦ ਪੰਥ ਅਤੇ ਪੰਜਾਬ ਲਈ ਹੋਈ ਉਸਦੇ ਪਿਛੇ ਬਾਬਾ ਬੰਦਾ ਸਿੰਘ ਬਹਾਦਰ ਵਰਗੇ ਮਹਾਨ ਸ਼ਹੀਦ ਅਤੇ ਮਹਾਨ ਜਰਨੈਲਾ ਦੀ ਕੁਰਬਾਨੀ ਦੀ ਪ੍ਰੇਰਣਾ ਵੀ ਸ਼ਕਤੀ ਦੇ ਰੂਪ ਵਿੱਚ ਸਾਨੂੰ ਬਲ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਨੂਰ ਵਲੋਂ ਸਿੱਖ ਰਾਜ ਕਿਵੇ ਗਿਆ ਦੇ ਵਿਸ਼ੇ ਉਤੇ ਜੋ ਰੋਸ਼ਨੀ ਪਾਈ ਗਈ ਹੈ ਉਸ ਤੋ ਸਾਨੂੰ ਇਹ ਪ੍ਰੇਰਣਾ ਮਿਲਦੀ ਹੈ ਕਿ ਸਾਡੀ ਸਭ ਤੋਂ ਵੱਡੀ ਤਾਕਤ ਸਾਡੀ ਏਕਤਾ ਵਿੱਚ ਹੀ ਹੈ। ਉਨਾ ਕਿਹਾ ਕਿ ਸਾਡੇ ਸ਼ਹੀਦਾ ਦੀ ਕੁਰਬਾਨੀ ਕਰਕੇ ਹੀ ਅਸੀ 25 ਜੂਨ 1975 ਨੂੰ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੰਸੀ ਵਿਰੁੱਧ ਲਗਾਤਾਰ ਦੋ ਸਾਲ ਜੂਝਦੇ ਰਹੇ।ਐਮਰਜੰਸੀ ਦੇ ਕਾਲੇ ਦੌਰ ਦੇ ਖਿਲਾਫ ਲੋਕਰਾਜੀ ਕਦਰਾ ਕੀਮਤਾਂ ਦੀ ਬਹਾਲੀ ਲਈ ਜੇ ਕਿਸੇ ਨੇ ਮਾਣਮੱਤਾ ਰੋਲ ਅਦਾ ਕੀਤਾ ਹੈ ਤਾਂ ਉਹ ਸ਼ੋਮਣੀ ਅਕਾਲੀ ਦਲ ਹੀ ਹੈ ਉਨਾ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਕਰਵਾਏ ਗਏ ਨਾਟਕ ਢਾਡੀ ਦਰਬਾਰ ਅਤੇ ਗੱਤਕੇ ਦੇ ਪ੍ਰਦਰਸ਼ਨ ਲਈ ਸ੍ਰੋਮਣੀ ਕਮੇਟੀ ਦੀ ਭਰਪੂਰ ਪ੍ਰਸ਼ੰਸਾਂ ਕੀਤੀ।
ਸ੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ  ਨੇ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਥਾਪਿਤ ਕੀਤਾ ਗਿਆ ਖਾਲਸਾ ਰਾਜ ਅਤੇ ਮਹਾਰਾਜਾਂ ਰਣਜੀਤ ਸਿੰਘ ਵਲੋਂ ਸਥਾਪਿਤ ਕੀਤਾ ਗਿਆ ਸਿੱਖ ਰਾਜ ਦੇ ਖੁਸ ਜਾਣ ਦਾ ਸਭ ਤੋਂ ਵੱਡਾ ਕਾਰਣ ਆਪਸੀ ਫੁੱਟ, ਪੰਥ ਪ੍ਰਸਤੀ ਦਾ ਕੰਮਜੋਰ ਪੈ ਜਾਣਾ, ਸਿਧਾਂਤਹੀਣ ਹੋਣਾ, ਪਰਿਵਾਰਵਾਦ ਵਿੱਚ ਗ੍ਰਸੇ ਜਾਣਾ, ਖੁਸ਼ਾਮਦੀ ਅਤੇ ਆਪਸੀ ਬੇਵਿਸ਼ਵਾਸ਼ੀ ਹੀ ਹੈ। ਜਥੇਦਾਰ ਪੰਜੋਲੀ ਨੇ ਕਿਹਾ ਕਿ ਖਾਲਸਾ ਪੰਥ ਦੀ ਰਾਜਨੀਤੀਕ ਜੱਥੇਬੰਦੀ ਸ੍ਰੋਮਣੀ ਅਕਾਲੀ ਦਲ ਨੂੰ ਵੀ ਪਰਿਵਾਰਵਾਦ ਤੋਂ ਬਚਾ ਕੇ ਪੰਥਕ ਪੰਗਡੰਡੀ ਦੀ ਲੀਹ ਉਤੇ ਤੋਰਨ ਦੀ ਲੋੜ ਹੈ। ਇਸ ਮੌਕੇ ਤੇ  ਜਗਦੀਪ ਸਿੰਘ ਚੀਮਾ ਪ੍ਰਧਾਨ ਜਿਲਾ ਅਕਾਲੀ ਜਥਾ ਫਤਹਿਗੜ੍ਹ ਸਾਹਿਬ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਇਸ ਸਮਗਾਮ ਵਿੱਚ  ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ, ਰਵਿੰਦਰ   ਸਿੰਘ ਖਾਲਸਾ, ਅਵਤਾਰ ਸਿੰਘ ਰਿਆ ਮੈਂਬਰਾਨ ਸ੍ਰੋਮਣੀ ਕਮੇਟੀ, ਪ੍ਰਿੰਸੀਪਲ ਕਸਮੀਰ ਸਿੰਘ,  ਵਾਈਸ  ਚਾਂਸਲਰ ਡਾ. ਪ੍ਰਿਤਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼ੇਰ ਸਿੰਘ ਸਾਬਕਾ ਪ੍ਰਧਾਨ,  ਡਾ. ਹਰਬਖਸ਼ ਸਿੰਘ ਭੱਟੀ, ਪ੍ਰਿੰਸੀਪਲ ਡਾ. ਲਖਵੀਰ ਸਿੰਘ, ਡਾ ਕਸ਼ਮੀਰ ਸਿੰਘ ਪ੍ਰਿੰਸੀਪਲ, ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨੱਥਾ ਸਿੰਘ ਮੈਨੇਜਰ, ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਬਲਵਿੰਦਰ ਸਿੰਘ ਭਮਾਰਸੀ  ਮੀਤ ਮੈਨੇਜਰ, ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਮੀਤ ਮੈਨੇਜਰ, ਹਰਪ੍ਰੀਤ ਕੌਰ ਟਿਵਾਣਾ, ਹਰਵਿੰਦਰ ਸਿੰਘ ਬੱਬਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਗੁਰਮੀਤ ਸਿਘੰ ਚੀਮਾ, ਸਰਬਜੀਤ ਸਿੰਘ ਝਿੰਜਰ, ਦਰਸ਼ਨ ਸਿੰਘ ਚਨਾਰਥਲ ਖੁਰਦ, ਲਵਪ੍ਰੀਤ ਸਿੰਘ ਪੰਜੋਲੀ, ਪਰਮਜੀਤ ਸਿੰਘ ਖਨਿਆਣ, ਸੁਰਿੰਦਰ ਸਿੰਘ ਸੁਹਾਗਹੇੜੀ, ਰਣਬੀਰ ਸਿੰਘ ਬੀਬੀਪੁਰ, ਹਰਦੇਵ ਸਿੰਘ ਹਰਪਾਲਪੁਰ, ਸੁਰਿੰਦਰ ਸਿੰਘ ਸਮਾਣਾ, ਚਮਕੌਰ ਸਿੰਘ ਨਲਿਨੀ, ਬਰਿੰਦਰ ਸਿੰਘ ਸੋਢੀ, ਨਰਿੰਦਰ ਸਿੰਘ ਰਸੀਦਪੁਰ, ਅਮਰਜੀਤ ਸਿੰਘ ਗਿੱਲ, ਗੁਰਦੀਪ ਸਿੰਘ ਸ਼ੇਖਪੁਰਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਹਾਜ਼ਰ ਸਨ  ।

Related posts

ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼

editor

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

editor

ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ: ਹਾਈ ਕੋਰਟ

editor