India

ਬੰਗਾਲ ਦੇ ਰਾਜਪਾਲ ਨੇ ਤਿ੍ਰਣਮੂਲ ਸਰਕਾਰ ਨੂੰ ਸੂਬੇ ਦੇ ਵਿੱਤੀ ਹਾਲਾਤ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਨੂੰ ਕਿਹਾ

ਕੋਲਕਾਤਾ – ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਸੂਬੇ ਦੇ ਵਿੱਤੀ ਸੰਕਟ ਦਾ ਸਾਹਮਣਾ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਰਾਂ ਨੇ ਮਮਤਾ ਬੈਨਰਜੀ ਸਰਕਾਰ ਨੂੰ ਸੂਬੇ ਦੇ ਆਰਥਿਕ ਹਾਲਾਤ ਬਾਰੇ ਵ੍ਹਾਈਟ ਪੇਪਰ ਲਿਆਉਣ ਨੂੰ ਕਿਹਾ ਹੈ। ਰਾਜਪਾਲ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਬੋਸ ਦਾ ਇਹ ਬਿਆਨ ਆਇਆ। ਰਾਜਭਵਨ ਵੱਲੋਂ ਜਾਰੀ ਇਕ ਬਿਆਨ ਵਿੱਚ ਰਾਜਪਾਲ ਨੇ ਕਿਹਾ, ‘‘ਪੱਛਮੀ ਬੰਗਾਲ ਦੇ ਆਰਥਿਕ ਹਾਲਾਤ ਕਈ ਵਿੱਤੀ ਜੋਖ਼ਮਾਂ ਤੇ ਜਨਤਕ ਵਿੱਤ ਪ੍ਰਬੰਧਨ ਦੇ ਮੁੱਦਿਆਂ ਦਾ ਸਾਹਮਣਾ ਕਰ ਰਹੇ ਹਨ, ਜੋ ਸੂਬਾ ਸਰਕਾਰ ਦੀਆਂ ਗੰਭੀਰ ਕਮੀਆਂ ਨੂੰ ਉਜਾਗਰ ਕਰਦੇ ਹਨ। ਪੱਛਮੀ ਬੰਗਾਲ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ।’’ ਬਿਆਨ ਵਿੱਚ ਕਿਹਾ ਗਿਆ ਹੈ, ‘‘ਆਰਥਿਕ ਹਾਲਾਤ ਗੰਭੀਰ ਹੋਣ ਦੇ ਮੱਦੇਨਜ਼ਰ ਰਾਜਪਾਲ ਨੇ ਸੰਵਿਧਾਨ ਦੀ ਧਾਰਾ 167 ਤਹਿਤ ਮਿਲੇ ਅਧਿਕਾਰੀ ਦਾ ਇਸਤੇਮਾਲ ਕਰਦੇ ਹੋਏ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੰਵਿਧਾਨ ਦੀ ਧਾਰਾ 166 ਤਹਿਤ ਪੱਛਮੀ ਬੰਗਾਲ ਦੇ ਕਾਰਜ ਨਿਯਮ 30 ਮੁਤਾਬਕ ਮੰਤਰੀ ਮੰਡਲ ਮੂਹਰੇ ਸੂਬੇ ਦੇ ਵਿੱਤੀ ਹਾਲਾਤ ਬਾਰੇ ਇਕ ਵਿਸਥਾਰਤ ਰਿਪੋਰਟ ਪੇਸ਼ ਕਰੇ ਅਤੇ ਸੂਬੇ ਦੇ ਲੋਕਾਂ ਦੀ ਜਾਣਕਾਰੀ ਵਾਸਤੇ ਇਕ ਵ੍ਹਾਈਟ ਪੇਪਰ ਜਾਰੀ ਕਰਨ।’’

Related posts

ਲੋਨਾਵਾਲਾ ਡੈਮ ‘ਚ ਇਕ ਹੀ ਪਰਿਵਾਰ ਦੇ 5 ਲੋਕ ਡੁੱਬ ਗਏ

editor

ਬਿਭਵ ਕੁਮਾਰ ਦੀ ਅਪੀਲ ‘ਤੇ ਕੁਝ ਸਮੇਂ ‘ਚ ਹਾਈ ਕੋਰਟ ਸੁਣਾਏਗੀ ਫ਼ੈਸਲਾ

editor

‘ਮੇਰੀ ਆਵਾਜ਼ ਨੂੰ ਦਬਾਉਣ ਦੀ ਭਾਰੀ ਕੀਮਤ ਚੁਕਾਉਣੀ ਪਈ – ਮਹੂਆ ਮੋਇਤਰਾ

editor