India

ਬੱਸ ਖੱਡ ‘ਚ ਡਿਗਣ ਕਾਰਨ 12 ਮੌਤਾਂ 25 ਜ਼ਖ਼ਮੀ

ਨਵੀਂ ਦਿੱਲੀ – ਜ਼ਿਲ੍ਹਾ ਪੁਣਛ ’ਚ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਕਰੀਬ 12 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 25 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦਾ ਜ਼ਿਲ੍ਹਾ ਪੁਣਛ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜੰਮੂ ਡਵੀਜ਼ਨ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨਾਲ ਲੱਗਦੇ ਸਾਵਜਿਆਨ ਇਲਾਕੇ ਵਿਚ ਅੱਜ ਸਵੇਰੇ ਇਕ ਮਿੰਨੀ ਬੱਸ ਖੱਡ ਵਿਚ ਡਿੱਗ ਗਈ। ਹਾਦਸੇ ਤੋਂ ਤੁਰੰਤ ਬਾਅਦ ਫੌਜ, ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਛੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਗੰਭੀਰ ਰੂਪ ’ਚ ਜ਼ਖ਼ਮੀ ਚਾਰ ਲੋਕਾਂ ਨੇ ਹਸਪਤਾਲ ਜਾਂਦਿਆਂ ਰਸਤੇ ’ਚ ਦਮ ਤੋੜ ਦਿੱਤਾ।
ਪੁਣਛ ਸੜਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਪ ਰਾਜਪਾਲ ਮਨੋਜ ਸਿਨਹਾ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪੁਣਛ ’ਚ ਵਾਪਰੇ ਇਸ ਸੜਕ ਹਾਦਸੇ ਵਿਚ ਜ਼ਖਮੀ ਹੋਏ ਹੋਰ ਯਾਤਰੀਆਂ ਨੂੰ ਵੀ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਇਸ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੁਣਛ ਦੇ ਸਾਵਜਿਆਨ ਵਿਚ ਸੜਕ ਹਾਦਸੇ ’ਚ ਹੋਈਆਂ ਮੌਤਾਂ ’ਤੇ ਦੁਖੀ ਹਾਂ, ਦੁਖੀ ਪਰਿਵਾਰਾਂ ਨਾਲ ਹਮਦਰਦੀ। ਉੱਥੇ ਹੀ ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor