India

ਭਗਵੰਤ ਮਾਨ ‘ਤੇ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼

ਨਵੀਂ ਦਿੱਲੀ – ਵਿਧਾਨ ਸਭਾ ਚੋਣਾਂ ‘ਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਚੋਣ ਕਮਿਸ਼ਨ ਨੇ ਰੈਲੀਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਪਰ ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਆ ਰਹੀਆਂ ਹਨ ਜਿੱਥੇ ਚੋਣ ਪ੍ਰੋਗਰਾਮਾਂ ਨੂੰ ਲੈ ਕੇ ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲੱਗ ਰਹੇ ਹਨ। ਹੁਣ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਪੰਜਾਬ ਚੋਣਾਂ ਦੇ ਪ੍ਰਚਾਰ ਲਈ ਨੋਟਿਸ ਭੇਜਿਆ ਹੈ। ਸੰਗਰੂਰ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ‘ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ।

ਦੱਸ ਦੇਈਏ ਕਿ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ‘ਚ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇੱਥੇ ਚੋਣਾਂ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਇੱਕੋ ਪੜਾਅ ‘ਚ ਕਰਵਾਈਆਂ ਜਾ ਰਹੀਆਂ ਹਨ। ਸੋਧੇ ਹੋਏ ਸ਼ਡਿਊਲ ਮੁਤਾਬਕ ਹੁਣ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਦੀ ਆਖਰੀ ਮਿਤੀ 1 ਫਰਵਰੀ ਨੂੰ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ ਤਕ ਵਾਪਸ ਲਏ ਜਾ ਸਕਣਗੇ। ਸਾਰੇ ਪੰਜ ਸੂਬਿਆਂ ‘ਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ।

Related posts

ਭਾਜਪਾ ਤੇ ‘ਇੰਡੀਆ’ ਗੱਠਜੋੜ ’ਚ 300 ਸੀਟਾਂ ’ਤੇ ਸਿੱਧੀ ਟੱਕਰ

editor

ਸੁਨੀਤਾ ਕੇਜਰੀਵਾਲ ਵੱਲੋਂ ‘ਆਪ’ ਦੇ ਹੱਕ ’ਚ ਪੂਰਬੀ ਦਿੱਲੀ ਵਿਖੇ ਰੋਡ ਸ਼ੋਅ ਅੱਜ

editor

ਚਿੱਟੇ ਪਿਆਜ਼ ਦੇ ਨਿਰਯਾਤ ’ਤੇ ਸਰਕਾਰ ਨੇ ਦਿੱਤੀ ਢਿੱਲ, ਤਿੰਨ ਬੰਦਰਗਾਹਾਂ ਤੋਂ ਤੈਅ ਮਾਤਰਾ ’ਚ ਹੋਵੇਗੀ ਸ਼ਿਪਮੈਂਟ

editor