India

ਭਗਵੰਤ ਮਾਨ ਨੂੰ ਜਹਾਜ਼ ’ਚੋਂ ਉਤਾਰਨ ਦੀ ਘਟਨਾ ਦੀ ਜਾਂਚ ਕਰਵਾਉਣਗੇ ਸਿੰਧੀਆ

ਨਵੀਂ ਦਿੱਲੀ – ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤਿਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰੈਂਕਫਰਟ ਏਅਰਪੋਰਟ ’ਤੇ ਦਿੱਲੀ ਦੇ ਹਵਾਈ ਜਹਾਜ਼ ਤੋਂ ਉਤਾਰੇ ਜਾਣ ਦੇ ਦੋਸ਼ਾਂ ਦੀ ਜਾਂਚ ਕਰਨਗੇ। ਇਹ ਘਟਨਾ ਵਿਦੇਸ਼ੀ ਧਰਤੀ ’ਤੇ ਹੋਈ ਹੈ ਇਸ ਲਈ ਇਨ੍ਹਾਂ ਤੱਥਾਂ ਦੀ ਜਾਂਚ ਹੋਵੇਗੀ। ਭਗਵੰਤ ਮਾਨ ’ਤੇ ਹੈ। ਭਗਵੰਤ ਮਾਨ ’ਤੇ ਦੋਸ਼ ਹੈ ਕਿ ਉਨ੍ਹਾਂ ਨੂੰ ਨਸ਼ੇ ਦੀ ਹਾਲਤ ’ਚ ਜਹਾਜ਼ ਤੋਂ ਉਤਾਰਿਆ ਗਿਆ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਚਰਚਾ ’ਚ ਆਉਣ ਤੋਂ ਬਾਅਦ ਲੁਫਥਾਂਸਾ ਏਅਰਲਾਈਨ ਨੇ ਆਪਣੇ ਵੱਲੋਂ ਸਪਸ਼ਟੀਕਰਨ ਜਾਰੀ ਕੀਤਾ ਸੀ। ਕੰਪਨੀ ਨੇ ਕਿਹਾ ਸੀ ਕਿ ਆਉਣ ਵਾਲੀ ਉਡਾਣ ’ਚ ਦੇਰੀ ਤੇ ਜਹਾਜ਼ ਬਦਲਣ ਕਾਰਨ ਫਰੈਂਕਫਰਟ ਤੋਂ ਦਿੱਲੀ ਦੀ ਉਡਾਣ ’ਚ ਦੇਰੀ ਨਾਲ ਰਵਾਨਾ ਹੋਈ।
ਮੀਡੀਆ ਰਿਪੋਰਟ ’ਚ ਕਿਹਾ ਗਿਆ ਹੈ ਕਿ ਜਰਮਨ ਏਅਰਲਾਈਨਸ ਦੀ ਉਡਾਣ ’ਚ ਇਸ ਲਈ ਦੇਰੀ ਹੋਈ, ਕਿਉਂਕਿ ਇਕ ਯਾਤਰੀ ਕਥਿਤ ਤੌਰ ’ਤੇ ਨਸ਼ੇ ’ਚ ਸੀ ਤੇ ਉਸ ਨੂੰ ਹਵਾਈ ਜਹਾਜ਼ ਤੋਂ ਉਤਾਰਿਆ ਗਿਆ ਸੀ। ਇਸ ਬਾਰੇ ਅਕਾਲੀ ਨੇਤਾ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਨੇਤਾ ਬਾਜਵਾ ਨੇ ਦੋਸ਼ ਲਗਾਇਆ ਹੈ ਕਿ ਹਵਾਈ ਜਹਾਜ਼ ਤੋਂ ਉਤਾਰਿਆ ਗਿਆ ਯਾਤਰੀ ਕੋਈ ਹੋਰ ਨਹੀਂ ਬਲਕਿ ਸੀਐੱਮ ਭਗਵੰਤ ਮਾਨ ਸਨ। ਇਨ੍ਹਾਂ ਨੇਤਾਵਾਂ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor