Punjab

ਭਗਵੰਤ ਮਾਨ ਨੇ 14 ਅਤੇ 17 ਜੂਨ ਤੋਂ ਸੁਰੂ ਹੋਣ ਵਾਲੀ ਝੋਨੇ ਦੀ ਲੁਆਈ ਲਈ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਉਣ ਸਬੰਧੀ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ

 ਚੰਡੀਗੜ – ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 14 ਜੂਨ ਅਤੇ 17 ਜੂਨ ਤੋਂ ਸ਼ੁਰੂ ਹੋ ਰਹੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ।
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 10 ਤੋਂ 17 ਜੂਨ ਤੱਕ ਸੂਬੇ ਭਰ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਦੀ ਆਗਿਆ ਦੇ ਕੇ ਧਰਤੀ ਹੇਠਲੇ ਪਾਣੀ ਦੇ ਰੂਪ ਵਿੱਚ ਸੂਬੇ ਦੇ ਬੇਸਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਲਈ ਇੱਕ ਸੰਜੀਦਾ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੂੰ ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ ਦਿੱਤੇ ਗਏ ਹਨ।
ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਡਿੱਗ ਰਹੇ ਪੱਧਰ ‘ਤੇ ਡੂੰਘੀ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਉਨਾਂ ਨੂੰ ਵਡੇਰੇ ਲੋਕ ਹਿੱਤ ਖਾਸ ਕਰਕੇ ਸਾਡੀਆਂ ਪੀੜੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪਾਣੀ ਦੀ ਲਾਪਰਵਾਹੀ ਨਾਲ ਕੀਤੀ ਜਾ ਰਹੀ ਬਰਬਾਦੀ ਤੋਂ ਬਚਣ ਲਈ ਸੁਚੇਤ ਕੀਤਾ। ਉਨਾਂ ਨੇ ਸੂਬੇ ਦੇ ਸਭ ਤੋਂ ਕੀਮਤੀ ਕੁਦਰਤੀ ਸਰੋਤ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜੋਰ ਦਿੱਤਾ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੇ ਭਾਈਵਾਲਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।
ਇਸ ਦੌਰਾਨ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਵਿਸਥਾਰਤ ਹਦਾਇਤਾਂ ਦਿੱਤੀਆਂ ਹਨ ਕਿ ਹੋਰ ਵਰਗਾਂ ਦੇ ਖਪਤਕਾਰਾਂ ਖਾਸ ਕਰਕੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਉਨਾਂ ਨੂੰ ਗਰਮੀ ਦੇ ਪੀਕ ਸੀਜਨ ਦੌਰਾਨ ਨਿਯਮਤ ਬਿਜਲੀ ਸਪਲਾਈ ਮਿਲੇ।
ਜ਼ਿਕਰਯੋਗ ਹੈ ਕਿ ਪੀਐਸਪੀਸੀਐਲ ਵੱਲੋਂ 15,000 ਮੈਗਾਵਾਟ ਦੀ ਸੰਭਾਵਿਤ ਕੁੱਲ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਵਿਸਥਾਰਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਜਿਸ ਵਿੱਚ ਝੋਨੇ ਲਈ ਖੇਤੀ ਸੈਕਟਰ ਦੀ ਲੋੜ ਵੀ ਸਾਮਲ ਹੈ ਅਤੇ ਇਸ ਮੰਗ ਨੂੰ ਪੂਰਾ ਕਰਨ ਲਈ ਬਾਹਰੀ ਸੂਬੇ ਤੋਂ ਬਿਜਲੀ ਲੈਣ ਵਾਸਤੇ ਟਰਾਂਸਮਿਸਨ ਸਮਰੱਥਾ ਨੂੰ ਪਿਛਲੇ ਸੀਜ਼ਨ ਦੇ 7100 ਦੇ ਮੁਕਾਬਲੇ 8500 ਮੈਗਾਵਾਟ ਤੱਕ ਵਧਾ ਦਿੱਤਾ ਗਿਆ ਹੈ ਅਤੇ 6500 ਮੈਗਾਵਾਟ ਬਾਕੀ ਬਿਜਲੀ ਦਾ ਪ੍ਰਬੰਧ ਸੂਬੇ ਅੰਦਰਲੇ ਆਪਣੇ ਸਰੋਤਾਂ ਤੋਂ ਕੀਤਾ ਜਾ ਰਿਹਾ ਹੈ।

 

ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਨੁਮਾਨਾਂ ਅਨੁਸਾਰ ਮੌਜੂਦਾ ਸਾਉਣੀ ਸੀਜਨ ਦੌਰਾਨ ਕਿਸਾਨਾਂ ਵੱਲੋਂ ਲਗਭਗ 29 ਲੱਖ ਹੈਕਟੇਅਰ ਰਕਬੇ ਵਿੱਚ ਝੋਨਾ ਬੀਜਣ ਦੀ ਸੰਭਾਵਨਾ ਹੈ, ਜਿਸ ਵਿੱਚੋਂ 6.50 ਲੱਖ ਹੈਕਟੇਅਰ ਰਕਬੇ ਵਿੱਚ ਉੱਚ ਗੁਣਵੱਤਾ ਵਾਲੀ ਬਾਸਮਤੀ ਦੀ ਬਿਜਾਈ ਤੋਂ ਇਲਾਵਾ 22.80 ਲੱਖ ਹੈਕਟੇਅਰ ਦੇ ਬਾਕੀ ਬਚੇ ਰਕਬੇ ‘ਤੇ ਝੋਨੇ ਦੀਆਂ ਹੋਰ ਕਿਸਮਾਂ ਦੀ ਬਿਜਾਈ ਹੋਣ ਦੀ ਸੰਭਾਵਨਾ ਹੈ।

 

ਝੋਨੇ ਦੀ ਕਾਸਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸਟਰੀ ਸਰਹੱਦ ਤੋਂ ਪਾਰ ਕੰਡਿਆਲੀ ਨਾਲ ਲੱਗਦੇ ਖੇਤਰਾਂ ਵਿੱਚ ਪਹਿਲੇ ਪੜਾਅ ਦੀ ਲੁਆਈ 10 ਜੂਨ ਤੋਂ ਸੁਰੂ ਹੋ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

 

ਉਨਾਂ ਕਿਹਾ ਕਿ ਦੂਜੇ ਪੜਾਅ ਵਿੱਚ 14 ਜੂਨ ਤੋਂ 10 ਜ਼ਿਲਿਆਂ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਤਰਨ ਤਾਰਨ, ਰੂਪਨਗਰ ਅਤੇ ਐਸ.ਏ.ਐਸ.ਨਗਰ ਲਈ ਨਿਰਵਿਘਨ ਬਿਜਲੀ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰਾਂ ਬਾਕੀ ਰਹਿੰਦੇ ਜ਼ਿਲਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਫਤਹਿਗੜ ਸਾਹਿਬ, ਫਿਰੋਜਪੁਰ, ਮਾਨਸਾ, ਮੋਗਾ ਅਤੇ ਫਾਜ਼ਿਲਕਾ ਨੂੰ ਵੀ 17 ਜੂਨ ਤੋਂ ਲੁਆਈ ਲਈ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ।

Related posts

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ

editor

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

editor

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ

editor