International

ਭਾਰਤ-ਅਮਰੀਕਾ ਵੱਲੋਂ ਪਾਕਿਸਤਾਨ ਨੂੰ ਦੋ-ਟੁੱਕ ‘26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਦਿਓ ਸਜ਼ਾ’

ਵਾਸ਼ਿੰਗਟਨ – ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਨੂੰ ਦੋ-ਟੁੱਕ ਸੁਣਾਉਂਦਿਆਂ ਕਿਹਾ ਹੈ ਕਿ 26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਦੋਵੇਂ ਮੁਲਕਾਂ ਨੇ ਕਿਹਾ ਹੈ ਕਿ ਪਾਕਿਸਤਾਨ ਆਪਣੇ ਅਧਿਕਾਰ ਹੇਠਲੇ ਇਲਾਕਿਆਂ ਦੀ ਕਿਸੇ ਵੀ ਅਤਿਵਾਦੀ ਗਤੀਵਿਧੀ ਲਈ ਵਰਤੋਂ ਨਾ ਹੋਣ ਦੇਣ ਲਈ ਤੁਰੰਤ ਤੇ ਠੋਸ ਕਾਰਵਾਈ ਕਰੇ। ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਦੀ ਨਵੀਂ ਸਰਕਾਰ ਨੂੰ ਸਖਤ ਸੰਦੇਸ਼ ਦਿੱਤਾ ਹੈ। ਦੋਵਾਂ ਮੁਲਕਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਮੁੰਬਈ ਦੇ 26/11 ਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

ਪਾਕਿਸਤਾਨ ਤੋਂ ਕਾਰਵਾਈ ਦੀ ਮੰਗ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਤੇ ਰੱਖਿਆ ਸਕੱਤਰ ਲੋਇਡ ਆਸਟਿਨ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਹਾਜ਼ਰੀ ਵਿੱਚ 2+2 ਮੰਤਰੀ ਪੱਧਰੀ ਗੱਲਬਾਤ ਤੋਂ ਬਾਅਦ ਜਾਰੀ ਸਾਂਝੇ ਬਿਆਨ ਰਾਹੀਂ ਕੀਤੀ ਗਈ ਹੈ। ਦੱਸ ਦਈਏ ਕਿ ਭਾਰਤ ਤੇ ਅਮਰੀਕਾ ਵਿਚਾਲੇ 2+2 ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਵਿਚਾਲੇ ਵਰਚੁਅਲ ਮੀਟਿੰਗ ਹੋਈ। ਇਸ ਦੌਰਾਨ ਬਾਇਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ’ਤੇ ਹਮਲੇ ਕਾਰਨ ਰੂਸ ’ਤੇ ਲਾਈਆਂ ਆਰਥਿਕ ਪਾਬੰਦੀਆਂ ਦੇ ਵਿਚਕਾਰ ਰੂਸ ਤੋਂ ਤੇਲ ਤੇ ਗੈਸ ਨਾ ਖਰੀਦਣ ਦੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਰੂਸ ਤੋਂ ਤੇਲ ਦੀ ਖਰੀਦ ਵਿੱਚ ਤੇਜ਼ੀ ਲਿਆਉਣਾ ਜਾਂ ਵਧਾਉਣਾ ਭਾਰਤ ਦੇ ਹਿੱਤ ਵਿਚ ਨਹੀਂ। ਅਮਰੀਕੀ ਰਾਸ਼ਟਰਪਤੀ ਨੇ ਅਮਰੀਕਾ ਤੋਂ ਹਥਿਆਰ ਲੈਣ ਦਾ ਪ੍ਰਸਤਾਵ ਵੀ ਰੱਖਿਆ।

ਯਾਦ ਰਹੇ ਰੂਸ ਤੇ ਯੂਕਰੇਨ ਵਿਚਾਲੇ ਭਾਰਤ ਦੇ ਰੁਖ ’ਤੇ ਅਮਰੀਕਾ ਪਹਿਲਾਂ ਹੀ ਇਤਰਾਜ਼ ਜਤਾਉਾਂਦਾਰਿਹਾ ਹੈ। ਅਮਰੀਕਾ ਚਾਹੁੰਦਾ ਹੈ ਕਿ ਭਾਰਤ ਰੂਸ ਨਾਲ ਆਪਣੇ ਸਬੰਧ ਸੀਮਤ ਰੱਖੇ। ਵ੍ਹਾਈਟ ਹਾਊਸ ਨੇ ਬਿਆਨ ’ਚ ਕਿਹਾ- ਭਾਰਤ ਦੇ ਤੇਲ ਦੀ ਦਰਾਮਦ ਦਾ 1-2 ਫੀਸਦੀ ਰੂਸ ਤੋਂ ਆਉਾਂਦਾਹੈ, ਜਦੋਂਕਿ ਲਗਪਗ 10 ਫੀਸਦੀ ਅਮਰੀਕਾ ਤੋਂ ਹੁੰਦਾ ਹੈ। ਹਾਲਾਂਕਿ ਕਰੀਬ ਇੱਕ ਘੰਟੇ ਤੱਕ ਚੱਲੀ ਦੋਹਾਂ ਨੇਤਾਵਾਂ ਦੀ ਬੈਠਕ ’ਚ ਜੋ ਬਿਡੇਨ ਨੇ ਯੂਕਰੇਨ-ਰੂਸ ਜੰਗ ਦੇ ਮੁੱਦੇ ’ਤੇ ਭਾਰਤ ’ਤੇ ਕੋਈ ਦਬਾਅ ਨਹੀਂ ਪਾਇਆ।

Related posts

ਫਰਾਂਸ ’ਚ ਯਹੂਦੀ ਪੂਜਾ ਸਥਾਨ ’ਤੇ ਹਮਲੇ ਦੀ ਯੋਜਨਾ ਬਣਾਉਣ ਵਾਲੇ ਸ਼ੱਕੀ ਦੀ ਪੁਲਿਸ ਕਾਰਵਾਈ ’ਚ ਮੌਤ

editor

ਬਰਤਾਨੀਆ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਧੇ

editor

ਟਰੂਡੋ ਦੀ ਵਧੀ ਚਿੰਤਾ: ਦੇਸ਼ ਵਿੱਚ ਹਿੰਦੂ ਅਤੇ ਸਿੱਖ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਦੇ ਸਕਦੇ ਨੇ ਵੋਟ

editor