India

ਭਾਰਤ ‘ਚ 15 ਫਰਵਰੀ ਤਕ ਰੁਕ ਜਾਵੇਗੀ ਕੋਰੋਨਾ ਦੀ ਰਫਤਾਰ

ਮਹਾਰਾਸ਼ਟਰ – ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਪਿਛਲੇ ਇਕ ਹਫ਼ਤੇ ਤੋਂ ਤੇਜ਼ੀ ਨਾਲ ਵੱਧ ਰਹੇ ਹਨ। ਹਾਲਾਂਕਿ, 15 ਫਰਵਰੀ ਤਕ ਦੇਸ਼ ਵਿਚ ਕੋਵਿਡ ਦੇ ਮਾਮਲਿਆਂ ‘ਚ ਕਮੀ ਆਵੇਗੀ। ਸਰਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕੁਝ ਰਾਜਾਂ ਤੇ ਮਹਾਨਗਰਾਂ ‘ਚ ਕੋਵਿਡ ਦੇ ਮਾਮਲੇ ਘੱਟਣੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਇੱਥੇ ਮਾਮਲਿਆਂ ਵਿਚ ਵੀ ਸਥਿਰਤਾ ਦੇਖਣ ਨੂੰ ਮਿਲ ਰਹੀ ਹੈ। ਭਾਰਤ ‘ਚ ਟੀਕਾਕਰਨ ਕਾਰਨ ਕੋਰੋਨਾ ਦੀ ਤੀਜੀ ਲਹਿਰ ਦਾ ਪ੍ਰਭਾਵ ਘੱਟ ਗਿਆ ਹੈ। ਸੂਤਰਾਂ ਨੇ ਅੱਗੇ ਦੱਸਿਆ ਕਿ ਸਿਹਤ ਮੰਤਰਾਲਾ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਤਾਲਮੇਲ ਸਥਾਪਿਤ ਕਰ ਰਿਹਾ ਹੈ। ਇਸ ਸਮੇਂ ਦੇਸ਼ ਦੀ 74 ਫੀਸਦੀ ਆਬਾਦੀ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ।

ਨੀਤੀ ਆਯੋਗ ਦੇ ਮੈਂਬਰ ਵੀਕੇ ਪਾਲ ਨੇ ਕਿਹਾ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੀ ਚੱਲ ਰਹੀ ਲਹਿਰ ਦੌਰਾਨ ਘੱਟ ਮੌਤਾਂ ਹੋਈਆਂ ਹਨ ਕਿਉਂਕਿ ਟੀਕਾਕਰਨ ਦਾ ਘੇਰਾ ਵਧਿਆ ਹੈ। ਉਨ੍ਹਾਂ ਕਿਹਾ ਕਿ 6.5 ਕਰੋੜ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਸਿਹਤ ਮੰਤਰਾਲੇ ਨੇ ਵਧਦੇ ਕੋਰੋਨਾ ਮਾਮਲਿਆਂ ਨੂੰ ‘ਤੀਜੀ ਲਹਿਰ’ ਦਾ ਨਾਂ ਵੀ ਦਿੱਤਾ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ, ਕੇਰਲ, ਉੱਤਰ ਪ੍ਰਦੇਸ਼ ਤੇ ਦਿੱਲੀ ਵਿਚ ਕੋਵਿਡ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟੇ ਵਿਚ ਕੋਰੋਨਾ ਦੇ 3,06,064 ਨਵੇਂ ਮਾਮਲੇ ਸਾਹਮਣੇ ਆਏ। ਇਸ ਤਰ੍ਹਾਂ ਦੇਸ਼ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੱਧ ਕੇ 3,95,43,328 ਹੋ ਗਈ ਹੈ। ਦੇਸ਼ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ ਵਧ ਕੇ 22,49,335 ਹੋ ਗਈ ਹੈ, ਜੋ ਕਿ 241 ਦਿਨਾਂ ਵਿਚ ਸਭ ਤੋਂ ਵਧ ਹੈ। ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਇਨਫੈਕਸ਼ਨ ਕਾਰਨ 439 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,89,848 ਹੋ ਗਈ ਹੈ। ਇਸ ਸਮੇਂ ਦੇਸ਼ ‘ਚ 22,49,335 ਲੋਕ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ, ਜੋ ਕੁੱਲ ਮਾਮਲਿਆਂ ਦਾ 5.69 ਫੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 62,130 ਦਾ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ ਵਿਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਘਟ ਕੇ 93.07 ਫੀਸਦੀ ਰਹਿ ਗਈ ਹੈ।

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

editor

ਟੋਂਕ ਦੇ ਉਨੀਆਰਾ ’ਚ ਇੱਕ ਜਨ ਸਭਾ ਨੂੰ ਪ੍ਰਧਾਨ ਮੰਤਰੀ ਵੱਲੋਂ ਸੰਬੋਧਨਕਾਂਗਰਸ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

editor

ਸੰਜੇ ਸਿੰਘ ਦਾ ਵੱਡਾ ਦੋਸ਼, ਜੇਲ੍ਹ ’ਚ ਬੰਦ ਕੇਜਰੀਵਾਲ ’ਤੇ 24 ਘੰਟੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਰੱਖ ਰਹੇ ਪ੍ਰਧਾਨ ਮੰਤਰੀ ਤੇ ਐਲ.ਜੀ

editor