India

ਭਾਰੀ ਬਾਰਸ਼ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਬੰਦ, ਅਨੰਤਨਾਗ ’ਚ ਬਰਫ਼ਬਾਰੀ

ਜੰਮੂ – ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿਚ ਸਾਰੀ ਰਾਤ ਹੋਈ ਬਾਰਸ਼ ਤੋਂ ਬਾਅਦ ਢਿੱਗਾਂ ਡਿੱਗਣ ਦੀਆਂ ਕਈ ਘਟਨਾਵਾਂ ਦੇ ਮੱਦੇਨਜ਼ਰ ਅੱਜ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਰਾਮਬਨ ਜ਼ਿਲ੍ਹੇ ਦੇ ਮੇਹਰ, ਗੰਗਰੂ, ਮੋਮ ਪਾਸੀ ਅਤੇ ਕਿਸ਼ਤਵਾੜੀ ਪਾਥੇਰ ’ਚ ਢਿੱਗਾਂ ਡਿੱਗਣ ਕਾਰਨ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੇ ਇਸ ਹਾਈਵੇਅ ’ਤੇ ਆਵਾਜਾਈ ਬੰਦ ਕਰ ਦਿੱਤੀ ਗਈ। ਲਗਾਤਾਰ ਬਰਸਾਤ ਕਾਰਨ ਮੁਰੰਮਤ ਦਾ ਕੰਮ ਨਹੀਂ ਹੋ ਰਿਹਾ। ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਪ੍ਰੇਸ਼ਾਨੀ ਤੋਂ ਬਚਣ ਲਈ ਇਸ ਰਾਹ ਤੋਂ ਨਾ ਗੁਜ਼ਰਨ।
ਇਸ ਦੌਰਾਨ ਅਨੰਤਨਾਗ ’ਚ ਭਾਰੀ ਬਰਫਬਾਰੀ ਕਾਰਨ ਵਾਹਨ ਫਸ ਗਏ ਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Related posts

ਭਾਰਤ ਵਿੱਚ 4 ਜੂਨ ਨੂੰ ਬਣੇਗੀ ਗੱਠਜੋੜ ਸਰਕਾਰ : ਅਰਵਿੰਦ ਕੇਜਰੀਵਾਲ

editor

ਦੇਸ਼ ’ਚ ਕੋਵਿਡ ਟੀਕਾਕਰਨ ਦਾ ਅੰਕੜਾ 220.68 ਕਰੋੜ ਤੋਂ ਪਾਰ

editor

ਗੁਜਰਾਤ ਵਿਖੇ ਨਰਮਦਾ ਨਦੀ ਵਿੱਚ ਪਰਿਵਾਰ ਦੇ 7 ਜੀਅ ਡੁੱਬੇ, ਭਾਲ ਜਾਰੀ

editor