India

ਮਹਾਰਾਸ਼ਟਰ ਦੇ 12 ਭਾਜਪਾ ਵਿਧਾਇਕਾਂ ਦੀ ਮੁਅੱਤਲੀ ਨੂੰ ਚੁਣੌਤੀ ’ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

ਨਵੀਂ ਦਿੱਲੀ – ਮਹਾਰਾਸ਼ਟਰ ਵਿਧਾਨ ਸਭਾ ਤੋਂ ਇਕ ਸਾਲ ਲਈ ਮੁਅੱਤਲੀ ਨੂੰ ਚੁਣੌਤੀ ਦੇਣ ਵਾਲੀ ਭਾਜਪਾ ਦੇ 12 ਵਿਧਾਇਕਾਂ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਸੂਚੀਬੱਧ ਕਰਨ ਲਈ ਸੋਮਵਾਰ ਨੂੰ ਸਹਿਮਤ ਹੋ ਗਿਆ। ਵਿਧਾਇਕਾਂ ਨੂੰ ਕਥਿਤ ਤੌਰ ’ਤੇ ਬੈਂਚ ਦੇ ਅਧਿਕਾਰੀ ਨਾਲ ਮਾੜਾ ਵਤੀਰਾ ਕਰਨ ਲਈ ਮੁਅੱਤਲ ਕੀਤਾ ਗਿਆ ਹੈ।ਚੀਫ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਿਆਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੂੰ ਵਕੀਲ ਸਿਧਾਰਥ ਧਰਮਾਧਿਕਾਰੀ ਨੇ ਕਿਹਾ ਕਿ ਸੂਬੇ ਦੀ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਤੇ ਵਿਧਾਇਕਾਂ ਦੀ ਮੁਅੱਤਲੀ ਖ਼ਿਲਾਫ਼ ਦਾਇਰ ਉਨ੍ਹਾਂ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਜ਼ਰੂਰਤ ਹੈ। ਬੈਂਚ ਨੇ ਕਿਹਾ, ‘ਠੀਕ ਹੈ ਅਸੀਂ ਸੁਣਵਾਈ ਲਈ ਤਰੀਕ ਦੇਵਾਂਗੇ।’ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਵਿਕਾਸ ਅਘਾੜੀ ਸਰਕਾਰ 22 ਤੋਂ 28 ਦਸੰਬਰ ਵਿਚਾਲੇ ਮੁੰਬਈ ’ਚ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਕਰਵਾਉਣ ਵਾਲੀ ਹੈ। ਭਾਜਪਾ ਵਿਧਾਇਕਾਂ ਨੇ ਮੁਅੱਤਲੀ ਕਰਨ ਸਬੰਧੀ ਵਿਧਾਨ ਸਭਾ ਦੇ ਮਤੇ ਨੂੰ ਇਸ ਸਾਲ 22 ਜੁਲਾਈ ਨੂੰ ਚੁਣੌਤੀ ਦਿੱਤੀ ਸੀ।ਸੂਬਾ ਸਰਕਾਰ ਨੇ ਦੋਸ਼ ਲਾਇਆ ਸੀ ਕਿ ਵਿਧਾਨ ਸਭਾ ਦੇ ਸਪੀਕਰ ਦੇ ਸੈੱਲ ’ਚ ਬੈਂਚ ਅਧਿਕਾਰ ਭਾਸਕਰ ਜਾਧਵ ਨਾਲ ਇਨ੍ਹਾਂ 12 ਵਿਧਾਇਕਾਂ ਨੇ ਕਥਿਤ ਤੌਰ ’ਤੇ ਮਾੜਾ ਵਤੀਰਾ ਕੀਤਾ ਸੀ। ਇਸ ਤੋਂ ਬਾਅਦ ਪੰਜ ਜੁਲਾਈ ਨੂੰ ਇਨ੍ਹਾਂ ਵਿਧਾਇਕਾਂ ਨੂੰ ਮੁਅੱਤਲ ਕਰਨ ਦਾ ਮਤਾ ਸਦਨ ਨੇ ਪਾਸ ਕੀਤਾ ਸੀ।ਸਦਨ ’ਚ ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਦੋਸ਼ ਨੂੰ ਝੂਠ ਕਰਾਰ ਦਿੱਤਾ ਸੀ ਤੇ ਕਿਹਾ ਸੀ ਕਿ ਘਟਨਾ ਬਾਰੇ ਜਾਧਵ ਦਾ ਵੇਰਵਾ ‘ਇਕਤਰਫਾ’ ਸੀ। ਉਨ੍ਹਾਂ ਕਿਹਾ ਸੀ, ‘ਇਹ ਇਕ ਝੂਠਾ ਦੋਸ਼ ਹੈ ਤੇ ਵਿਰੋਧੀ ਧਿਰ ਦੇ ਮੈਂਬਰਾਂ ਦੀ ਗਿਣਤੀ ਘੱਟ ਕਰਨ ਦੀ ਕੋਸ਼ਿਸ਼ ਹੈ ਕਿਉਂਕਿ ਅਸੀਂ ਸਥਾਨਕ ਪ੍ਰਸ਼ਸਾਨਿਕ ਢਾਂਚੇ ’ਚ ਹੋਰ ਪੱਛੜੇ ਵਰਗ (ਓਬੀਸੀ) ਕੋਟੇ ’ਤੇ ਸਰਕਾਰ ਦੇ ਝੂਠ ਨੂੰ ਉਜਾਗਰ ਕੀਤਾ ਹੈ।’ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ ਮੈਂਬਰਾਂ ਨੇ ਬੈਂਚ ਅਧਿਕਾਰੀ ਨਾਲ ਮਾੜਾ ਵਤੀਰਾ ਨਹੀਂ ਕੀਤਾ ਸੀ। ਹਾਲਾਂਕਿ, ਜਾਧਵ ਨੇ ਇਸ ਦੋਸ਼ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ ਕਿ ਸ਼ਿਵਸੈਨਾ ਦੇ ਕੁਝ ਮੈਂਬਰਾਂ ਤੇ ਖ਼ੁਦ ਉਨ੍ਹਾਂ ਭੱਦੀ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇ ਇਹ ਸਾਬਤ ਹੁੰਦਾ ਹੈ ਤਾਂ ਉਹ ਕਿਸੇ ਵੀ ਸਜ਼ਾ ਦਾ ਸਾਹਮਣਾ ਕਰਨ ਲਈ ਤਿਆਰ ਹਨ।

Related posts

ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ 8 ਰਾਜਾਂ ਦੀਆਂ 49 ਸੀਟਾਂ ’ਤੇ ਵੋਟਿੰਗ ਅੱਜ

editor

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor