India

ਮਹਿਬੂਬਾ ਦੇ ਮਾਮੇ ਸਮੇਤ 10 ਪੀਡੀਪੀ ਨੇਤਾਵਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਕੇਸ ਦਰਜ

ਸ੍ਰੀਨਗਰ – ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਨੇਤਾਵਾਂ ਤੇ ਵਰਕਰਾਂ ਨੂੰ ਬੀਤੇ ਸ਼ੁੱਕਰਵਾਰ ਨੂੰ ਬਿਜਬੇਹਾੜਾ ਵਿਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਮਹਿੰਗੀ ਪਈ ਹੈ। ਪੁਲਿਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਮਹਿਬੂਬਾ ਮੁਫ਼ਤੀ ਦੇ ਮਾਮਾ ਸਰਤਾਜ ਮਦਨੀ ਸਮੇਤ ਪੀਡੀਪੀ ਦੇ 10 ਨੇਤਾਵਾਂ ਖ਼ਿਲਾਫ਼ ਕੋਰੋਨਾ ਪ੍ਰੋਟੋਕਾਲ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਇਸ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕੋਰੋਨਾ ਪਾਬੰਦੀਆਂ ਸਿਰਫ਼ ਪੀਡੀਪੀ ‘ਤੇ ਹੀ ਲਾਗੂ ਹੁੰਦੀਆਂ ਹਨ, ਭਾਜਪਾ ‘ਤੇ ਨਹੀਂ।

ਦੱਸਣਯੋਗ ਹੈ ਕਿ ਪੀਡੀਪੀ ਦੇ ਸੰਸਥਾਪਕ ਅਤੇ ਸਾਬਕਾ ਮੁੱਖ ਮੰਤਰੀ ਸਵ. ਮੁਫ਼ਤੀ ਮੁਹੰਮਦ ਸਈਦ ਦੀ ਸ਼ੁੱਕਰਵਾਰ ਨੂੰ ਬਰਸੀ ਸੀ। ਇਸ ਮੌਕੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਅਤੇ ਪਾਰਟੀ ਵਰਕਰ ਬਿਜਬੇਹਾੜਾ ਵਿਚ ਮਰਹੂਮ ਨੇਤਾ ਦੀ ਮਜ਼ਾਰ ‘ਤੇ ਇਕੱਠੇ ਹੋ ਰਹੇ ਸਨ। ਇਸ ਦੌਰਾਨ ਪੁਲਿਸ ਨੇ ਕੋਰੋਨਾ ਨਿਯਮਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਉਥੇ ਕਾਫੀ ਨਾਅਰੇਬਾਜ਼ੀ ਵੀ ਹੋਈ। ਮਾਮਲੇ ਨੂੰ ਜ਼ੋਰ ਫੜਦੇ ਦੇਖ ਪੁਲਿਸ ਨੇ ਸਾਰਿਆਂ ਨੂੰ ਮਜ਼ਾਰ ‘ਤੇ ਜਾਣ ਦਿੱਤਾ। ਸ਼ਨਿਚਰਵਾਰ ਨੂੰ ਇਸ ਸਬੰਧੀ ਮੈਜਿਸਟ੍ਰੇਟ ਦੇ ਆਦੇਸ਼ ਤੋਂ ਬਾਅਦ ਬਿਜਬੇਹਾੜਾ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ। ਆਦੇਸ਼ ਵਿਚ ਇਨ੍ਹਾਂ ਨੇਤਾਵਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਾਏ ਗਏ ਹਨ। ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮਾਮਾ ਸਮੇਤ ਪੀਡੀਪੀ ਦੇ 10 ਨੇਤਾਵਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੀਡੀਪੀ ਦੀਆਂ ਰੈਲੀਆਂ ਤੋਂ ਹੀ ਕੋਰੋਨਾ ਫੈਲਦਾ ਹੈ, ਭਾਜਪਾ ਦੀਆਂ ਰੈਲੀਆਂ ਤੋਂ ਨਹੀਂ। ਉਨ੍ਹਾਂ ਕਿਹਾ ਕਿ ਹਾਲੇ ਇਕ ਦਿਨ ਪਹਿਲਾਂ ਹੀ ਇੱਥੇ ਕਸ਼ਮੀਰ ਵਿਚ ਭਾਜਪਾ ਦੇ ਨੇਤਾਵਾਂ ਅਤੇ ਵਰਕਰਾਂ ਨੇ ਇਕ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਰੈਲੀ ਜਾਂ ਫਿਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕਰਵਾਈ ਪੂਜਾ ਵਿਚ ਇਕੱਠੇ ਵੱਡੀ ਗਿਣਤੀ ਵਿਚ ਲੋਕਾਂ ਦੇ ਸ਼ਾਮਲ ਹੋਣ ‘ਤੇ ਕੋਈ ਪਾਬੰਦੀ ਨਹੀਂ ਸੀ।

Related posts

ਈ.ਡੀ. ਨੇ ਸੁਪਰੀਮ ਕੋਰਟ ਨੂੰ ਦੱਸਿਆਕੇਜਰੀਵਾਲ ਆਬਕਾਰੀ ਨੀਤੀ ਘਪਲੇ ਦਾ ਮੁੱਖ ਸਾਜਿਸ਼ਕਰਤਾ

editor

ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਵੋਟਿੰਗ ਅੱਜ

editor

ਮੋਦੀ-ਰਾਹੁਲ ਗਾਂਧੀ ਦੇ ਭਾਸ਼ਣਾਂ ’ਤੇ ਚੋਣ ਕਮਿਸ਼ਨ ਦਾ ਨੋਟਿਸ

editor