Breaking News Latest News News Punjab

ਮੁੱਖ ਮੰਤਰੀ ਦਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਨਾ ਹੋਣਾ ਮੰਦਭਾਗਾ : ਅਕਾਲੀ ਦਲ

ਘਨੌਲੀ – ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੰਦਪੁਰ ਸਾਹਿਬ ਵਿਖੇ ਰੱਖੇ ਗਏ ਪੰਜਾਬ ਸਰਕਾਰ ਦੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ । ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਨੰਦਪੁਰ ਸਾਹਿਬ ਪਹੁੰਚ ਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਾ ਕੇ ਮੱਥਾ ਨਾ ਟੇਕਣਾ ਬਹੁਤ ਹੀ ਮੰਦਭਾਗਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਕੀ ਕੋਈ ਵੀ ਵਿਧਾਇਕ ਜਾਂ ਹੋਰ ਸਿਆਸੀ ਲੀਡਰ ਜਾਂ ਆਮ ਲੋਕ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਆਉਂਦੇ ਹਨ ਤਾਂ ਵਿਸ਼ੇਸ਼ ਤੌਰ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜ਼ਰੂਰ ਜਾਂਦੇ ਹਨ ਤੇ ਨਤਮਸਤਕ ਹੋ ਕੇ ਹੀ ਆਉਂਦੇ ਹਨ ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸੁਖਇੰਦਰਪਾਲ ਸਿੰਘ ਬੋਬੀ ਬੋਲਾ, ਰਵਿੰਦਰ ਸਿੰਘ ਕਾਲਾ ਸਰਕਲ ਪ੍ਰਧਾਨ ਘਨੌਲੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹੇ ਦੀ ਟੀਮ ਤੇ ਹਰ ਇਕ ਵਰਕਰ ਨੇ ਇਸਦੇ ਲਈ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਘਰ ਵਿਖੇ ਨਤਮਸਤਕ ਨਾ ਹੋਣਾ ਉਹਨਾਂ ਦੀ ਸੌੜੀ ਸੋਚ ਦਾ ਸਬੂਤ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਅਸਲ ਵਿਚ ਕਾਂਗਰਸ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਪਾਰਟੀ ਰਹੀ ਹੈ। ਭਾਵੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖਾਂ ਦੀ ਜਾਨ ਤੋਂ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰਨ ਦੀ ਗੱਲ ਹੋਵੇ ਭਾਵੇਂ 1984 ਦੇ ਵਿਚ ਸਿੱਖ ਕਤਲੇਆਮ ਦੀ ਗੱਲ ਹੋਵੇ। ਹਮੇਸ਼ਾ ਹੀ ਕਾਂਗਰਸ ਨੇ ਸਿੱਖਾਂ ਨਾਲ ਘੋਰ ਬੇਇਨਸਾਫੀ ਕੀਤੀ ਹੈ।

ਉਨ੍ਹਾਂ ਕਿਹਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਾਵਨ ਮੁਕੱਦਸ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਪਣੀ ਜ਼ਿੰਦਗੀ ਦੇ 32 ਸਾਲ ਬਤੀਤ ਕੀਤੇ ਹੋਣ ਇਸੇ ਪਾਵਨ ਅਸਥਾਨ ਤੇ ਪੰਜਾਂ ਪਿਆਰਿਆਂ ਦੀ ਚੋਣ ਕਰਕੇ ਖ਼ਾਲਸੇ ਨੂੰ ਜਨਮ ਮਿਲਿਆ ਹੈ।ਖ਼ਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਇਸ ਇਤਿਹਾਸਕ ਧਰਤੀ ਨੂੰ ਮਿਲਿਆ ਹੋਵੇ ਤੇ ਸੂਬੇ ਦੇ ਮੁੱਖ ਮੰਤਰੀ ਆਉਣ ਤੇ ਪੰਜ ਤਖਤਾਂ ਵਿਚੋਂ ਇਕ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਨਾ ਹੋਣਾ ਉਹਨਾ ਦਾ ਸਿੱਖੀ ਦੇ ਪ੍ਰੀਤੀ ਲਗਾਓ ਦਰਸਾਉਂਦਾ ਹੈ।

ਇਸ ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਇਤਿਹਾਸਕ ਧਾਰਾ ਬਦਲ ਕੇ ਰੱਖ ਦਿੱਤੀ ਹੋਵੇ ਪਰ ਅਫ਼ਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਥੋੜ੍ਹੀ ਦੂਰ ਆਉਣ ਦੇ ਬਾਵਜੂਦ ਗੁਰੂ ਘਰ ਵਿਖੇ ਨਤਮਸਤਕ ਨਹੀਂ ਹੋਏ ਜੋ ਉਨ੍ਹਾਂ ਗਾਂਧੀਵਾਦ ਦਾ ਹੋਣ ਦਾ ਸਬੂਤ ਦਿੱਤਾ ਹੈ ।

ਇਸ ਮੌਕੇ ਜਿਲਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਦੋਂ ਕਦੇ ਵੀ ਅਨੰਦਪੁਰ ਸਾਹਿਬ ਆਉਣ ਤਾਂ ਉਹ ਸਭ ਤੋਂ ਪਹਿਲਾਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੇ ਨਤਮਸਤਕ ਹੁੰਦੇ ਸਨ ਤੇ ਬਾਅਦ ਵਿੱਚ ਆਪਣੇ ਪ੍ਰੋਗਰਾਮ ਤੇ ਪਹੁੰਚਦੇ ਸਨ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਕੋਈ ਵੀ ਸ਼੍ਰੋਮਣੀ ਅਕਾਲੀ ਦਾ ਵਿਧਾਇਕ, ਮੈਬਰ ਪਾਰਲੀਮੈਂਟ ਜਾ ਕੋਈ ਵੀ ਵਰਕਰ ਅਨੰਦਪੁਰ ਸਾਹਿਬ ਪਹੁੰਚਦਾ ਹੈ ਤਾਂ ਸਭ ਤੋਂ ਪਹਿਲਾ ਖਾਲਸੇ ਦੀ ਜਨਮ ਭੂਮੀ ਸਿੱਖਾਂ ਦੇ ਤਖਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ।

ਇਸ ਮੌਕੇ ਗੁਰਿੰਦਰ ਸਿੰਘ ਗੋਗੀ ਨੇ ਜਿਸ ਮੁੱਖ ਮੰਤਰੀ ਕੋਲ ਆਪਣੇ ਇਤਿਹਾਸਕ ਅਸਥਾਨ ਆਪਣੇ ਤਖਤ ਤੇ ਨਤਮਸਤਕ ਹੋਣ ਦਾ ਸਮਾਂ ਨਹੀ ਹੈ ਉਸ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ ।ਉਹਨਾਂ ਇਸ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਕਾਂਗਰਸ ਸਰਕਾਰ ਨੂੰ ਆਉਣ ਵਾਲੀਆਂ 2022 ਚੋਣਾਂ ਵਿਚ ਮੂੰਹ ਨਾ ਲਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਜਿਤਾ ਕੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣ।

 

Related posts

ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲ ਟ੍ਰੈਕ ਅਣਮਿਥੇ ਸਮੇਂ ਲਈ ਕੀਤਾ ਬੰਦ

editor

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

editor

ਸਰਕਾਰੇ ਸਾਡੇ ਤਿੰਨ ਨੋਜਵਾਨਾਂ ਨੂੰ ਛੱਡ ਦਿਉ,ਅਸੀ ਸੰਭੂ ਰੇਲਵੇ ਟਰੈਕ ਛੱਡ ਦਿਆਂਗੇ -ਆਗੂ

editor