Punjab

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਜੋ ਕਿ ਇਸ ਮਹਾਨ ਨਾਇਕ ਨੂੰ ਸੱਚੀ ਸਰਧਾਂਜਲੀ ਹੋਵੇਗੀ।ਇਸ ਮਹਾਨ ਯੋਧੇ ਦੇ ਸਹੀਦੀ ਦਿਹਾੜੇ ‘ਤੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਨੇ ਸਾਲ 1709 ਵਿੱਚ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਨੀਂਹ ਰੱਖੀ ਸੀ। ਉਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ।

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਕਿਸਾਨਾਂ ਦੇ ਸੱਚੇ ਮੁਦੱਈ ਸਨ ਜਿਨਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਸਾਨਾਂ ਨੂੰ ਉਨਾਂ ਦੇ ਮਾਲਕੀ ਹੱਕ ਦਿੱਤੇ।

ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਫਲਸਫੇ ਤੋਂ ਪ੍ਰੇਰਨਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ ਅਤੇ ਕਿਸਾਨ ਹਿਤੈਸੀ ਪਹਿਲਕਦਮੀਆਂ ਕਰਨ ਲਈ ਵਚਨਬੱਧ ਹੈ ਤਾਂ ਜੋ ਉਨਾਂ ਦੇ ਜੀਵਨ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਦੇ ਨਾਲ-ਨਾਲ ਹਜਾਰਾਂ ਬੇਗੁਨਾਹਾਂ ਦੇ ਕਤਲੇਆਮ ਦਾ ਬਦਲਾ ਲੈਣ ਲਈ ਮੁਗਲ ਗਵਰਨਰ ਵਜੀਰ ਖਾਨ ਨੂੰ ਹਰਾਇਆ ਸੀ। ਉਨਾਂ ਨੇ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ, ਜਿਨਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸਰਧਾਵਾਨ ਸਿੱਖ ਵਜੋਂ ਆਪਣਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਸਮਰਪਿਤ ਕਰ ਦਿੱਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਰਧਾਂਜਲੀ ਭੇਟ ਕੀਤੀ। ਉਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ।

Related posts

ਪੁਲਿਸ ਵੱਲੋਂ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗ੍ਰਿਫ਼ਤਾਰ

editor

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

editor

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ 

editor