India

ਮੋਦੀ ਨੇ ‘ਮਨ ਕੀ ਬਾਤ’ ਵਿੱਚ ਜਨਤਾ ਦੇ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ: ਕਾਂਗਰਸ

ਨਵੀਂ ਦਿੱਲੀ – ਕਾਂਗਰਸੀ ਆਗੂ ਪਵਨ ਖੇੜਾ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ, ਜਿਨ੍ਹਾ ਬਾਰੇ ਲੋਕ ਸੁਣਨਾ ਚਾਹੁੰਦੇ ਸੀ। ਪ੍ਰਧਾਨ ਮੰਤਰੀ ਵੱਲੋਂ ਆਪਣੇ ਤੀਜੇ ਕਾਰਜਕਾਲ ’ਚ ਪਹਿਲੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ’ਤੇ ਵਰ੍ਹਦਿਆਂ ਕਾਂਗਰਸ ਦੇ ਮੀਡੀਆ ਤੇ ਪ੍ਰਚਾਰ ਵਿੰਗ ਦੇ ਮੁਖੀ ਖੇੜਾ ਨੇ ਸਵਾਲ ਕੀਤਾ ਕਿ ਉਨ੍ਹਾਂ ਨੇ ਨੀਟ, ਰੇਲ ਹਾਦਸੇ ਜਾਂ ਬੁਨਿਆਦੀ ਢਾਂਚਿਆਂ ਦੇ ਡਿੱਗਣ ਦਾ ਜ਼ਿਕਰ ਕਿਉਂ ਨਹੀਂ ਕੀਤਾ। ਖੇੜਾ ਨੇ ਕਿਹਾ, ‘‘ਸਰਕਾਰ ਬੈਸਾਖੀਆਂ ’ਤੇ ਚੱਲ ਰਹੀ ਹੈ।’’ ਉਨ੍ਹਾਂ ਕਿਹਾ, ‘‘ਮੋਦੀ ਨੇ ਨੀਟ, ਰੇਲ ਹਾਦਸੇ ਜਾਂ ਹਰ ਰੋਰ ਹੋਣ ਵਾਲੀਆਂ ਬੁਨਿਆਦੀ ਢਾਂਚੇ ਡਿੱਗਣ ਦੀਆਂ ਘਟਨਾਵਾਂ ਬਾਰੇ ਕੁਝ ਨਹੀਂ ਕਿਹਾ, ਜਿਸ ਬਾਰੇ ਅਸੀਂ ਸੁਣ ਰਹੇ ਹਾਂ।’’

Related posts

ਮੋਦੀ ਨੇ ਕਾਂਗਰਸ ‘ਤੇ ਕੱਸਿਆ ਤੰਜ,ਕਿਹਾ-ਕਾਂਗਰਸੀ ਨੇਤਾਵਾਂ ਦੀ ਬਿਆਨਬਾਜ਼ੀ ਨੇ ਫ਼ਿਲਮ ਸ਼ੋਲੇ ਨੂੰ ਪਿੱਛੇ ਛੱਡ ਦਿੱਤਾ

editor

ਵਿਰੋਧੀ ਧਿਰ ਇਸ ਗੱਲ ਤੋਂ ਨਾਰਾਜ਼ ਕਿ ਪਹਿਲੀ ਵਾਰ ਕੋਈ ਗੈਰ-ਕਾਂਗਰਸੀ ਨੇਤਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ: ਮੋਦੀ

editor

ਭਾਰਤ ਲਈ ਵੱਡਾ ਖ਼ਤਰਾ, ਰਾਫੇਲ ਤੋਂ ਡਰੇ ਪਾਕਿਸਤਾਨ ਨੇ ਫਾਈਟਰ ਜੈੱਟ ਨੂੰ ਕੀਤਾ ਪਰਮਾਣੂ ਮਿਜ਼ਾਇਲ ਨਾਲ ਲੈੱਸ

editor