India

ਮੋਹਲੇਧਾਰ ਮੀਂਹ ਦਾ ਕਹਿਰ, ਜ਼ਮੀਨ ਖਿਸਕਣ ਕਾਰਨ 7 ਜ਼ਿਲ੍ਹਿਆਂ ‘ਚ ਸੜਕ ਸੰਪਰਕ ਟੁੱਟਿਆ

ਈਟਾਨਗਰ – ਦੇਸ਼ ਭਰ ‘ਚ ਜ਼ਿਆਦਾਤਰ ਥਾਵਾਂ ‘ਤੇ ਇਸ ਸਮੇਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਕਈ ਸੂਬਿਆਂ ‘ਚ ਤਾਂ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਅਰੁਣਾਚਲ ਪ੍ਰਦੇਸ਼ ਵਿਚ ਮੀਂਹ ਕਾਰਨ ਜ਼ਮੀਨ ਖਿਸਕਣ ਗਈ, ਜਿਸ ਕਾਰਨ ਘੱਟੋ-ਘੱਟ 7 ਜ਼ਿਲ੍ਹਿਆਂ ‘ਚ ਸੜਕੀ ਸੰਪਰਕ ਟੁੱਟ ਗਿਆ। ਜ਼ਮੀਨ ਖਿਸਕਣ ਕਾਰਨ ਸਿਆਂਗ, ਪੂਰਬੀ ਸਿਆਂਗ, ਉੱਪਰੀ ਸਿਆਂਗ, ਪੱਛਮੀ ਸਿਆਂਗ, ਸ਼ੀ ਯੋਮੀ, ਲੇਪਾ ਰਾਦਾ ਅਤੇ ਉੱਪਰੀ ਸੁਬਨਸਿਰੀ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਵੀਰਵਾਰ ਸਵੇਰੇ ਜ਼ਮੀਨ ਖਿਸਕਣ ਕਾਰਨ ਪਾਸੀਘਾਟ-ਪਨਗਿਨ-ਆਲੋ ਰੋਡ ‘ਤੇ ਨੈਸ਼ਨਲ ਹਾਈਵੇਅ-13 ਦਾ ਇਕ ਹਿੱਸਾ ਬੰਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਵਾਹਨਾਂ ਦੀ ਆਵਾਜਾਈ ਲਈ ਸੜਕ ਸਾਫ ਕੀਤੀ ਜਾ ਰਹੀ ਹੈ। ਜ਼ਮੀਨ ਖਿਸਕਣ ਕਾਰਨ ਨਿਗਮੋਈ-ਆਲੋ ਬਾਈਪਾਸ ਸੜਕ ਵੀ ਬੰਦ ਹੋ ਗਈ। ਉੱਪਰੀ ਸਿਆਂਗ ਜ਼ਿਲ੍ਹੇ ਦੀ ਸੂਚਨਾ ਅਤੇ ਜਨਸੰਪਰਕ ਅਧਿਕਾਰੀ ਵਾਈ ਗੇਰਾਂਗ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਟੂਟਿੰਗ ਸਬ-ਡਿਵੀਜ਼ਨ ਦਾ ਬਾਕੀ ਜ਼ਿਲ੍ਹੇ ਨਾਲੋਂ ਸੰਪਰਕ ਟੁੱਟ ਗਿਆ ਹੈ। ਉਨ੍ਹਾਂ ਦੱਸਿਆ ਕਿ 29 ਜੂਨ ਨੂੰ ਮੋਇੰਗ ਅਤੇ ਮਾਈਗਿੰਗ ਪਿੰਡਾਂ ਵਿਚ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਕਾਰਨ ਟੂਟਿੰਗ ਨਾਲੋਂ ਸੜਕ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਓਧਰ ਪਬਲਿਕ ਵਰਕਸ ਡਿਪਾਰਟਮੈਂਟ (ਪੀ. ਡਬਲਯੂ. ਡੀ) ਦੇ ਇਕ ਅਧਿਕਾਰੀ ਨੇ ਕਿਹਾ ਕਿ ਜੇਕਰ ਮੌਸਮ ਠੀਕ ਰਹਿੰਦਾ ਹੈ ਤਾਂ ਸੜਕ ‘ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਵਿਚ ਘੱਟੋ-ਘੱਟ ਇਕ ਹਫ਼ਤਾ ਲੱਗ ਜਾਵੇਗਾ। ਲਗਾਤਾਰ ਮੀਂਹ ਕਾਰਨ ਪੱਛਮੀ ਸਿਆਂਗ ਜ਼ਿਲ੍ਹੇ ਦੇ ਆਲੋ ਵਿਚ ਪਾਣੀ ਦੀ ਸਪਲਾਈ ਠੱਪ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਸਿਆਂਗ ਜ਼ਿਲ੍ਹੇ ਦੇ ਲਿਕਾਬਾਲੀ ਕਸਬੇ ਵਿਚ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਨਾਲ ਨੁਕਸਾਨ ਪੁੱਜਾ ਹੈ।

Related posts

ਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤ

editor

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕੀਤਾ

editor

ਕਠੂਆ ’ਚ ਫ਼ੌਜੀ ਕਾਫ਼ਲੇ ’ਤੇ ਅੱਤਵਾਦੀ ਵੱਲੋਂ ਗ੍ਰਨੇਡ ਹਮਲੇ ਦੌਰਾਨ ਚਾਰ ਜਵਾਨ ਸ਼ਹੀਦ, 6 ਜ਼ਖ਼ਮੀ

editor