India

ਮੌਸਮ ਵਿਭਾਗ ਨੇ ਮੌਨਸੂਨ ਦੇ ਆਉਣ ਦੀ ਤਰੀਕ ਦਾ ਕੀਤਾ ਐਲਾਨ

ਨਵੀਂ ਦਿੱਲੀ – ਦਿੱਲੀ-ਐਨਸੀਆਰ ਦੇ ਮੌਸਮ ਦਾ ਪੈਟਰਨ ਜਲਦੀ ਹੀ ਬਦਲਣ ਵਾਲਾ ਹੈ ਅਤੇ ਬਾਰਸ਼ ਸ਼ੁਰੂ ਹੋਣ ਵਾਲੀ ਹੈ। ਦਰਅਸਲ, ਮੌਨਸੂਨ ਅਗਲੇ 24 ਘੰਟਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਦਸਤਕ ਦੇਣ ਵਾਲਾ ਹੈ, ਜਿਸ ਤੋਂ ਬਾਅਦ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਨੇ 27 ਜੂਨ ਤਕ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਮੌਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਸੀ, ਪਰ ਹੁਣ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਨਿੱਜੀ ਕੰਪਨੀ ਸਕਾਈਮੇਟ ਵੇਦਰ ਨੇ ਕਿਹਾ ਹੈ ਕਿ ਮੌਨਸੂਨ ਜਲਦੀ ਹੀ ਦਿੱਲੀ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਮੌਨਸੂਨ ਦੇ 30 ਜੂਨ ਤਕ ਦਿੱਲੀ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਬਾਰੇ ਜਾਣਕਾਰੀ ਦੇਣ ਵਾਲੀ ਨਿੱਜੀ ਏਜੰਸੀ ਸਕਾਈਮੇਟ ਵੇਦਰ ਦੇ ਉਪ ਪ੍ਰਧਾਨ (ਜਲਵਾਯੂ ਪਰਿਵਰਤਨ ਤੇ ਮੌਸਮ ਵਿਗਿਆਨ) ਮਹੇਸ਼ ਪਲਾਵਤ ਦੇ ਅਨੁਸਾਰ ਮੌਨਸੂਨ 30 ਜੂਨ ਜਾਂ 1 ਜੁਲਾਈ ਨੂੰ ਦਿੱਲੀ ਦੇ ਨਾਲ-ਨਾਲ ਪੱਛਮੀ ਉੱਤਰ ਦੇ ਐਨਸੀਆਰ ਦੇ ਸ਼ਹਿਰਾਂ ਵਿੱਚ ਪਹੁੰਚੇਗਾ।

ਮੌਸਮ ਵਿਗਿਆਨੀਆਂ ਅਨੁਸਾਰ ਮੌਨਸੂਨ ਦੀ ਬਾਰਿਸ਼ ਕਾਰਨ ਹੁਣ ਹੁੰਮਸ ਅਤੇ ਗਰਮੀ ਤੋਂ ਰਾਹਤ ਮਿਲੇਗੀ। ਦੂਜੇ ਪਾਸੇ, ਭਾਰਤੀ ਮੌਸਮ ਵਿਭਾਗ ਨੇ ਹਾਲ ਹੀ ਵਿੱਚ ਭਵਿੱਖਬਾਣੀ ਕੀਤੀ ਸੀ ਕਿ ਅਗਲੇ ਦੋ ਦਿਨਾਂ ਵਿੱਚ ਮੌਨਸੂਨ ਦੇ ਉੱਤਰ ਪੱਛਮੀ ਅਤੇ ਮੱਧ ਭਾਰਤ ਵਿੱਚ ਦਸਤਕ ਦੇਣ ਦੀ ਸੰਭਾਵਨਾ ਹੈ।

ਮਹੇਸ਼ ਪਲਾਵਤ ਦੇ ਮੁਤਾਬਕ ਬੁੱਧਵਾਰ ਨੂੰ ਵੀ ਦਿੱਲੀ ‘ਚ ਬਾਰਿਸ਼ ਹੋਵੇਗੀ ਅਤੇ ਮੌਨਸੂਨ ਦੇ 30 ਜੂਨ ਜਾਂ 1 ਜੁਲਾਈ ਨੂੰ ਦਿੱਲੀ ‘ਚ ਪਹੁੰਚਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਦੁਪਹਿਰ 2:27 ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਮੌਨਸੂਨ 48 ਘੰਟਿਆਂ ‘ਚ ਦਿੱਲੀ ਪਹੁੰਚ ਜਾਵੇਗਾ। ਇਸ ਸਬੰਧੀ ਮੌਸਮ ਵਿਭਾਗ ਦੇ ਮਾਹਿਰ ਆਰ.ਕੇ ਜੇਨਾਮੀ ਦਾ ਕਹਿਣਾ ਹੈ ਕਿ 30 ਜੂਨ ਅਤੇ 1 ਜੁਲਾਈ ਨੂੰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁੱਲ ਮਿਲਾ ਕੇ, ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਚੰਗੀ ਮੌਨਸੂਨ ਦੀ ਬਾਰਸ਼ ਦੀ ਉਮੀਦ ਹੈ।

ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਮੌਨਸੂਨ ਦਿੱਲੀ ਤੋਂ ਕੁਝ ਘੰਟਿਆਂ ਦੀ ਦੂਰੀ ‘ਤੇ ਹੈ ਅਤੇ ਪਹਿਲੇ 10 ਦਿਨਾਂ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਅਗਲੇ ਪੰਜ ਦਿਨਾਂ ਵਿੱਚ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਦਿੱਲੀ ਤੋਂ ਇਲਾਵਾ ਮਹਾਰਾਸ਼ਟਰ, ਪੱਛਮੀ ਬੰਗਾਲ, ਗੋਆ, ਕਰਨਾਟਕ, ਸਿੱਕਮ, ਕੇਰਲ ਅਤੇ ਗੁਜਰਾਤ ਵਿੱਚ ਵੀ ਮੀਂਹ ਪੈ ਸਕਦਾ ਹੈ। ਸਕਾਈਮੇਟ ਵੈਦਰ ਦੇ ਉਪ ਪ੍ਰਧਾਨ (ਜਲਵਾਯੂ ਤਬਦੀਲੀ ਅਤੇ ਮੌਸਮ ਵਿਗਿਆਨ) ਮਹੇਸ਼ ਪਲਾਵਤ ਅਨੁਸਾਰ ਜੁਲਾਈ ਦੇ ਪਹਿਲੇ ਹਫ਼ਤੇ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਗਰਮੀ ਤੋਂ ਰਾਹਤ ਮਿਲੇਗੀ।

Related posts

ਈਡੀ ਦੇ ਛਾਪਿਆਂ ਨਾਲ ਡਰਾਉਣ ਤੇ ਚੁੱਪ ਕਰਾਉਣ ਦੀ ਕੋਸ਼ਿਸ਼ : ਆਤਿਸ਼ੀ

editor

ਮੱਧ ਪ੍ਰਦੇਸ਼ ਦੀ ਪਟਾਕਾ ਫੈਕਟਰੀ ’ਚ ਧਮਾਕੇ ਵਿਚ 11 ਦੀ ਮੌਤ 90 ਜ਼ਖਮੀ ਪੀ..ਐਮ ਮੋਦੀ ਨੇ ਜਤਾਇਆ ਦੁਖ

editor

ਸਿੱਖ ਦੰਗੇ : ਕਮਲਨਾਥ ਖ਼ਿਲਾਫ਼ ਰਿਪੋਰਟ ਦਾਇਰ ਕਰਨ ਲਈ ਸਿੱਟ ਨੂੰ ਦਿੱਲੀ ਹਾਈਕੋਰਟ ਤੋਂ ਮਿਲਿਆ ਸਮਾਂ

editor