International

ਯੂ.ਕੇ. ਨੇ ਆਪਣੇ ਨਾਗਰਿਕਾਂ ਲਈ ਅਫਗਾਨਿਸਤਾਨ ਦੀ ਯਾਤਰਾ ਸਬੰਧੀ ਐਡਵਾਈਜ਼ਰੀ ਕੀਤੀ ਜਾਰੀ

ਕਾਬੁਲ/ਲੰਡਨ – ਬਿ੍ਰਟੇਨ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ ( ਨੇ ਬਿ੍ਰਟਿਸ਼ ਨਾਗਰਿਕਾਂ ਨੂੰ ਅਫਗਾਨਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਟੋਲੋ ਨਿਊਜ਼ ਦੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਐਫ.ਸੀ.ਡੀ.ਓ ਦੇ ਇੱਕ ਬਿਆਨ ਅਨੁਸਾਰ ਰਮਜ਼ਾਨ ਦੇ ਮਹੀਨੇ ਦੌਰਾਨ ਅਫਗਾਨਿਸਤਾਨ ਵਿੱਚ “ਬਿ੍ਰਟਿਸ਼ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਮਹੱਤਵਪੂਰਨ ਖ਼ਤਰਾ” ਹੈ ਅਤੇ “ਅੱਤਵਾਦੀਆਂ ਦੁਆਰਾ ਹਮਲੇ ਕਰਨ ਦੀ ਕੋਸ਼ਿਸ਼ ਕਰਨ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ।”
ਬਿਆਨ ਵਿਚ ਕਿਹਾ ਗਿਆ ਹੈ,”ਤੁਹਾਨੂੰ ਅਫਗਾਨਿਸਤਾਨ ਦੀ ਯਾਤਰਾ ਨਹੀਂ ਕਰਨੀ ਚਾਹੀਦੀ। ਅਫਗਾਨਿਸਤਾਨ ਵਿਚ ਅੱਤਵਾਦੀ ਹਮਲੇ ਕਰਨ ਦੀ ਕੋਸ਼ਿਸ਼ ਕਰਨ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ। ਇਹ ਅੱਤਵਾਦੀ ਹਮਲੇ ਧਾਰਮਿਕ ਸਥਾਨਾਂ ‘ਤੇ ਜਾਂ ਨੇੜੇ ਅਤੇ ਰਮਜ਼ਾਨ ਦੇ ਮਹੀਨੇ ਜਿਵੇਂ ਧਾਰਮਿਕ ਸਮਾਗਮਾਂ ਅਤੇ ਜਸ਼ਨਾਂ ਦੌਰਾਨ ਹੋ ਸਕਦੇ ਹਨ।” ਬਿਆਨ ‘ਚ ਕਿਹਾ ਗਿਆ ਕਿ ਅਫਗਾਨਿਸਤਾਨ ‘ਚ ਸੁਰੱਖਿਆ ਸਥਿਤੀ ਅਸਥਿਰ ਹੈ। ਹਵਾਈ ਅੱਡਿਆਂ ਸਮੇਤ ਪੂਰੇ ਅਫਗਾਨਿਸਤਾਨ ਵਿੱਚ ਅੱਤਵਾਦੀ ਹਮਲਿਆਂ ਦਾ ਖਤਰਾ ਬਣਿਆ ਹੋਇਆ ਹੈ। ਬਿ੍ਰਟਿਸ਼ ਨਾਗਰਿਕਾਂ ਨੂੰ ਨਜ਼ਰਬੰਦ ਕੀਤੇ ਜਾਣ ਦਾ ਵੱਡਾ ਖਤਰਾ ਹੈ। ਹਾਲਾਂਕਿ ਟੋਲੋ ਨਿਊਜ਼ ਮੁਤਾਬਕ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਕਿਹਾ ਕਿ ਦੇਸ਼ ‘ਚ ਸੁਰੱਖਿਆ ਯਕੀਨੀ ਬਣਾਈ ਗਈ ਹੈ ਅਤੇ ਵਿਦੇਸ਼ੀ ਨਾਗਰਿਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਮੁਜਾਹਿਦ ਨੇ ਕਿਹਾ,”ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਅਫਗਾਨਿਸਤਾਨ ਵਿੱਚ ਕਿਸੇ ਵੀ ਵਿਦੇਸ਼ੀ ਨਾਗਰਿਕ ਨੂੰ ਕੋਈ ਖਤਰਾ ਨਹੀਂ ਹੈ। ਅਫਗਾਨਿਸਤਾਨ ਵਿੱਚ ਦਰਜਨਾਂ ਸੰਸਥਾਵਾਂ, ਦੂਤਘਰ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਇੱਥੋਂ ਤੱਕ ਕਿ ਸੈਲਾਨੀ ਵੀ ਹਨ।

Related posts

ਖੁੰਝ ਗਿਆ ਪੁਤਿਨ ਆਪਣਾ ਨਿਸ਼ਾਨਾ! ਰਾਸ਼ਟਰਪਤੀ ਜ਼ੇਲੈਂਸਕੀ ਦੀ ਹੱਤਿਆ ਦੀ ਸਾਜਿਸ਼ ਨਾਕਾਮ

editor

ਸਿੱਖਾਂ ਲਈ ਪਾਕਿਸਤਾਨ ਦੇ ਦਰਵਾਜ਼ੇ ਖੁੱਲ੍ਹੇ ਹਨ: ਮਸੂਦ ਖਾਨ

editor

ਨਿੱਝਰ ਦੀ ਹੱਤਿਆ ਦੇ ਦੋਸ਼ ’ਚ ਗਿ੍ਰਫ਼ਤਾਰ 3 ਭਾਰਤੀ ਅਦਾਲਤ ’ਚ ਪੇਸ਼

editor