India

ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੂੰ ਮਿਲੀ ਜ਼ਮਾਨਤ, 4 ਸਾਲ ਬਾਅਦ ਜੇਲ੍ਹ ਤੋਂ ਹੋਏ ਰਿਹਾਅ

ਮੁੰਬਈ  – ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ 4 ਸਾਲ ਬਾਅਦ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਮਨੀ ਲਾਂਡਰਿੰਗ ਮਾਮਲੇ ‘ਚ ਜੇਲ ‘ਚ ਬੰਦ ਰਾਣਾ ਕਪੂਰ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ ਸੀ, ਜਿਸ ਤੋਂ ਬਾਅਦ ਉਹ ਜੇਲ ‘ਚੋਂ ਰਿਹਾਅ ਹੋ ਗਏ ਹਨ। ਜ਼ਿਕਰਯੋਗ ਹੈ ਕਿ ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੂੰ 466.51 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦੇ ਮਾਮਲੇ ’ਚ ਜੇਲ੍ਹ ਵਿੱਚ ਸੀ।ਰਾਣਾ ਕਪੂਰ ਨੂੰ ਪਹਿਲੀ ਵਾਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 7 ਮਾਰਚ, 2020 ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਪਿਛਲੇ 4 ਸਾਲਾਂ ਤੋਂ ਤਲੋਜਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਇਸ ਮਾਮਲੇ ‘ਚ 19 ਅਪ੍ਰੈਲ ਸ਼ੁੱਕਰਵਾਰ ਨੂੰ ਮੁੰਬਈ ਦੀ ਵਿਸ਼ੇਸ਼ ਅਦਾਲਤ ‘ਚ ਰਾਣਾ ਕਪੂਰ ਨੂੰ ਜ਼ਮਾਨਤ ਮਿਲ ਗਈ ਸੀ, ਜਿਸ ਤੋਂ ਕੁਝ ਘੰਟਿਆਂ ਬਾਅਦ ਉਨ੍ਹਾਂ ਨੂੰ ਜੇਲ ‘ਚੋਂ ਰਿਹਾਅ ਕਰ ਦਿੱਤਾ ਗਿਆ ਸੀ। ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਨੂੰ 466.51 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦੇ ਮਾਮਲੇ ’ਚ ਸ਼ੁੱਕਰਵਾਰ ਨੂੰ ਇਥੇ ਵਿਸ਼ੇਸ਼ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਰਾਣਾ ਦੇ ਚਾਰ ਸਾਲਾਂ ਬਾਅਦ ਜੇਲ ਤੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਪੂਰ ਨੂੰ ਮਾਰਚ, 2020 ’ਚ ਮਨੀ ਲਾਂਡਰਿੰਗ ਦੇ ਇਕ ਕੇਸ ’ਚ ਗਿ੍ਰਫਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਖਿਲਾਫ ਬੈਂਕ ਧੋਖਾਦੇਹੀ ਨਾਲ ਸਬੰਧਤ 8 ਮਾਮਲਿਆਂ ’ਚ ਮੁਕੱਦਮਾ ਦਰਜ ਕੀਤਾ ਗਿਆ ਸੀ। ਰਾਣਾ ਨੂੰ ਹੁਣ ਸਾਰੇ ਮਾਮਲਿਆਂ ’ਚ ਜ਼ਮਾਨਤ ਮਿਲ ਗਈ ਹੈ। ਕਪੂਰ ਦੇ ਵਕੀਲ ਰਾਹੁਲ ਅਗਰਵਾਲ ਨੇ ਕਿਹਾ ਕਿ ਉਹ ਉਨ੍ਹਾਂ ਦੀ ਰਿਹਾਈ ਛੇਤੀ ਤੋਂ ਛੇਤੀ ਯਕੀਨੀ ਬਣਾਉਣ ਲਈ ਜ਼ਮਾਨਤ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਯੈੱਸ ਬੈਂਕ ਮਨੀ ਲਾਂਡਰਿੰਗ ਮਾਮਲੇ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਯੈੱਸ ਬੈਂਕ ਦੇ ਸਹਿ-ਸੰਸਥਾਪਕ ਰਾਣਾ ਕਪੂਰ ਅਤੇ ਦੀਵਾਨ ਹਾਊਸਿੰਗ ਫਾਈਨਾਂਸ ਲਿਮਟਿਡ ਨਾਲ ਜੁੜੀਆਂ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ 2,800 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ।
ਇਨ੍ਹਾਂ ਸੰਪਤੀਆਂ ਵਿੱਚ ਰਾਣਾ ਕਪੂਰ ਦਾ ਦਿੱਲੀ ਵਿੱਚ ਅੰਮ੍ਰਿਤਾ ਸ਼ੇਰਗਿੱਲ ਮਾਰਗ (685 ਕਰੋੜ ਰੁਪਏ ਦੀ ਕੀਮਤ) ਦਾ ਬੰਗਲਾ, ਖੁਰਸ਼ੀਦਾਬਾਦ ਵਿੱਚ ਕੰਬਾਲਾ ਹਿੱਲਜ਼ ਵਿੱਚ ਸਥਿਤ ਇੱਕ ਸੁਤੰਤਰ ਰਿਹਾਇਸ਼ੀ ਇਮਾਰਤ, ਨੇਪਸੀਅਨ ਰੋਡ ਸਥਿਤ 3 ਡੁਪਲੈਕਸ ਫਲੈਟ, ਨਰੀਮਨ ਪੁਆਇੰਟ, ਇੰਡੀਆ ਬੁਲਸ ਬਲੂ ਵਿਖੇ ਇੱਕ ਐਨ.ਸੀ.ਪੀ.ਏ. ਸ਼ਾਮਲ ਹਨ। ਵਰਲੀ ਵਿੱਚ 8 ਫਲੈਟ ਹਨ। ਈ.ਡੀ. ਦੇ ਅਨੁਸਾਰ, ਰਾਣਾ ਕਪੂਰ ਅਤੇ ਉਸ ਨਾਲ ਸਬੰਧਤ ਇਕਾਈਆਂ ਦੀਆਂ ਜ਼ਬਤ ਕੀਤੀਆਂ ਜਾਇਦਾਦਾਂ ਦੀ ਕੀਮਤ ਮਾਰਕੀਟ ਕੀਮਤ ਦੇ ਅਨੁਸਾਰ 1,400 ਕਰੋੜ ਰੁਪਏ ਹੈ।

Related posts

ਕੇਰਲ ’ਚ ਡਾਕਟਰ ਨੇ ਬੱਚੇ ਦੀ ਉਂਗਲ ਦੀ ਥਾਂ ਕਰ ਦਿੱਤਾ ਜੀਭ ਦਾ ਆਪ੍ਰੇਸ਼ਨ, ਡਾਕਟਰ ਮੁਅੱਤਲ

editor

ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ

editor

ਮੁੰਬਈ: ਹੋਰਡਿੰਗ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਨੂੰ ਗਿ੍ਰਫ਼ਤਾਰ ਕਰਕੇ ਮੁੰਬਈ ਲਿਆਂਦਾ

editor