Punjab

ਰਾਘਵ ਚੱਢਾ ਨੇ ਕਿਸਾਨ ਮੋਰਚੇ ਨੂੰ ਕਿਹਾ Best of Luck

ਚੰਡੀਗੜ੍ਹ – ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਇਸ ਬਾਰੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਐਲਾਨ ਕਰਨਗੇ। ਇਹ ਗੱਲ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਪੰਜਾਬ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕੀਤਾ ਸੀ, ਜਿਸ ਵਿੱਚ ਸਾਨੂੰ 15 ਲੱਖ ਤੋਂ ਵੱਧ ਸੰਦੇਸ਼ ਪ੍ਰਾਪਤ ਹੋਏ ਹਨ। ‘ਆਪ’ ਹੀ ਅਜਿਹੀ ਪਾਰਟੀ ਹੈ ਜਿਸ ਨੇ ਲੋਕਾਂ ਦੀ ਰਾਏ ਜਾਣ ਕੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਾ ਹੈ। ਰਾਘਵ ਚੱਢਾ ਨੇ ਕਿਹਾ ਕਿ ਤੁਸੀਂ ਹਰ ਵੱਡਾ ਫੈਸਲਾ ਲੋਕਾਂ ਦੀ ਰਾਏ ਨਾਲ ਹੀ ਲੈਂਦੇ ਹੋ।ਫ਼ਿਰੋਜ਼ਪੁਰ ਦੇਹਾਤੀ ਤੋਂ ਪਾਰਟੀ ਦੇ ਉਮੀਦਵਾਰ ਆਸ਼ੂ ਬੰਗੜ ਵੱਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਸਵਾਲ ‘ਤੇ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਬਾਰੇ ਪਹਿਲਾਂ ਹੀ ਜਾਣਕਾਰੀ ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਡੇ ਉਮੀਦਵਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਭੇਜੇ ਪੱਤਰ ‘ਚ ਦੋਸ਼ ਲਗਾਏ ਹਨ ਕਿ ਅਸੀਂ ਉਨ੍ਹਾਂ ਨੂੰ ਹੋਰਡਿੰਗ ਲਾਉਣ ਲਈ ਕਿਹਾ ਹੈ, ਕੀ ਮੈਨੂੰ ਅਜਿਹਾ ਨਹੀਂ ਕਹਿਣਾ ਚਾਹੀਦਾ ਸੀ। ਜੇਕਰ ਅਸੀਂ ਚੋਣਾਂ ਦੌਰਾਨ ਆਪਣੇ ਉਮੀਦਵਾਰਾਂ ਨੂੰ ਇਹ ਨਹੀਂ ਕਹਾਂਗੇ ਤਾਂ ਹੋਰ ਕੀ ਕਹਾਂਗੇ?ਰਾਘਵ ਨੇ ਦੋਸ਼ ਲਾਇਆ ਕਿ ਪਾਰਟੀ ਖ਼ਿਲਾਫ਼ ਵੱਡੀ ਸਾਜ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਪਾਰਟੀ ਛੱਡਣ ਲਈ ਕਿਹਾ ਹੈ। ਲੱਗਦਾ ਹੈ ਕਿ ਸਾਡੇ ਖਿਲਾਫ ਅਜਿਹੀਆਂ ਸਾਜ਼ਿਸ਼ਾਂ ਰਚ ਕੇ ਸਾਨੂੰ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ। ਅਸੀਂ ਇਸ ‘ਤੇ ਕੁਝ ਸਮੇਂ ਬਾਅਦ ਆਪਣੀ ਗੱਲ ਰੱਖਾਂਗੇ ਅਤੇ ਇਸ ਗੰਦੀ ਖੇਡ ਤੋਂ ਪਰਦਾ ਹਟਾਵਾਂਗੇ।ਰਾਘਵ ਚੱਢਾ ਨੇ 22 ਕਿਸਾਨ ਜਥੇਬੰਦੀਆਂ ਦੇ ਆਧਾਰ ‘ਤੇ ਬਣੇ ਸਾਂਝੇ ਮੋਰਚੇ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਹੁਣ ਉਹ ਚੋਣ ਮੈਦਾਨ ‘ਚ ਮਿਲਣਗੇ। ਉਨ੍ਹਾਂ ਕਿਹਾ ਕਿ ਟਿਕਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ‘ਚ ਸਹਿਮਤੀ ਦੀ ਘਾਟ ਬਾਰੇ ਉਨ੍ਹਾਂ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਪਾਰਟੀ ਇਸ ‘ਤੇ ਕੋਈ ਟਿੱਪਣੀ ਨਹੀਂ ਕਰੇਗੀ।

Related posts

ਜੇ ਕੰਗਨਾ ਰਣੌਤ ਨੇ ਚੰਡੀਗੜ੍ਹ ਤੋਂ ਚੋਣ ਲੜੀ ਤਾਂ ਉਸ ਦੇ ਵਿਰੁਧ ਖੜ੍ਹਾ ਹੋਵਾਂਗਾ: ਅਨਮੋਲ ਕਵਾਤਰਾ

editor

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

editor

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

editor