India

ਰਾਜਨਾਥ ਸਿੰਘ ਨੇ ਲਖਨਊ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

ਲਖਨਊ – ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਯਾਨੀ ਕਿ ਅੱਜ ਲਖਨਊ ਸੰਸਦੀ ਚੋਣ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਰਾਜਨਾਥ ਸਿੰਘ ਨੇ ਪ੍ਰਮੁੱਖ ਨੇਤਾਵਾਂ ਅਤੇ ਸਮਰਥਕਾਂ ਨਾਲ ਕਲੈਕਟ੍ਰੇਟ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਚੋਣ ਅਧਿਕਾਰੀ ਦੇ ਸਾਹਮਣੇ ਰਾਜਨਾਥ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜ ਸਭਾ ਮੈਂਬਰ ਸੁਧਾਂਸ਼ੂ ਤਿ੍ਰਵੇਦੀ ਦੀ ਹਾਜ਼ਰੀ ਵਿਚ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ।
ਰਾਜਨਾਥ ਸਿੰਘ ਨੇ ਸਭ ਤੋਂ ਪਹਿਲਾਂ 2014 ’ਚ ਲਖਨਊ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਅਤੇ ਜਿੱਤੇ। 2019 ਵਿਚ ਵੀ ਇੱਥੋਂ ਉਨ੍ਹਾਂ ਨੇ ਆਪਣੀ ਜਿੱਤ ਬਰਕਰਾਰ ਰੱਖੀ। ਰੱਖਿਆ ਮੰਤਰੀ ਤੀਜੀ ਵਾਰ ਲਖਨਊ ਤੋਂ ਤੀਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਲਖਨਊ ਚੋਣ ਖੇਤਰ ਦੀ ਨੁਮਾਇੰਦਗੀ ਕੀਤੀ ਸੀ। ਦੱਸ ਦੇਈਏ ਕਿ ਲਖਨਊ ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਵਿਚ 20 ਮਈ ਨੂੰ ਵੋਟਾਂ ਪੈਣਗੀਆਂ।

Related posts

ਭਾਰਤ ਵਿੱਚ 4 ਜੂਨ ਨੂੰ ਬਣੇਗੀ ਗੱਠਜੋੜ ਸਰਕਾਰ : ਅਰਵਿੰਦ ਕੇਜਰੀਵਾਲ

editor

ਦੇਸ਼ ’ਚ ਕੋਵਿਡ ਟੀਕਾਕਰਨ ਦਾ ਅੰਕੜਾ 220.68 ਕਰੋੜ ਤੋਂ ਪਾਰ

editor

ਗੁਜਰਾਤ ਵਿਖੇ ਨਰਮਦਾ ਨਦੀ ਵਿੱਚ ਪਰਿਵਾਰ ਦੇ 7 ਜੀਅ ਡੁੱਬੇ, ਭਾਲ ਜਾਰੀ

editor