Bollywood

ਰਾਜਨੀਤੀ ’ਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਵਿਚਾਲੇ ਬੋਲੇ ਸੰਜੇ ਦੱਤ, “ਮੈਂ ਚੋਣ ਨਹੀਂ ਲੜ ਰਿਹਾ”

ਮੁੰਬਈ – ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਸੀ ਕਿ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਸਿਆਸਤ ਵਿੱਚ ਐਂਟਰੀ ਹੋ ਸਕਦੀ ਹੈ। ਜਿਸ ਦੇ ਮੱਦੇਨਜ਼ਰ ਉਹ ਹਰਿਆਣਾ ਤੋਂ ਲੋਕ ਸਭਾ ਚੋਣਾਂ ਲੜ ਸਕਦੇ ਹਨ। ਪਰ ਇਸ ਸਭ ਵਿਚਾਲੇ ਸਿਆਸਤ ਵਿੱਚ ਐਂਟਰੀ ਨੂੰ ਲੈ ਕੇ ਹੁਣ ਸੰਜੇ ਦੱਤ ਦਾ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਚੋਣਾਂ ਲੜਨ ਦੀ ਗੱਲ ਨੂੰ ਅਫਵਾਹ ਕਰਾਰ ਦਿੱਤਾ ਤੇ ਕਿਹਾ ਕਿ ਉਹ ਨਾ ਤਾਂ ਕਿਸੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਨਾ ਹੀ ਚੋਣ ਲੜ ਰਹੇ ਹਨ। ਇਸ ਸਬੰਧੀ ਸੰਜੇ ਦੱਤ ਨੇ ਕਿਹਾ ਕਿ ਮੈਂ ਆਪਣੇ ਰਾਜਨੀਤੀ ਵਿੱਚ ਸ਼ਾਮਲ ਹੋਣ ਬਾਰੇ ਸਾਰੀਆਂ ਅਫਵਾਹਾਂ ’ਤੇ ਵਿਰਾਮ ਲਗਾਉਣਾ ਚਾਹਾਂਗਾ । ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਰਾਜਨੀਤਿਕ ਖੇਤਰ ਵਿੱਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ ਤਾਂ ਮੈਂ ਇਸਦਾ ਐਲਾਨ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਕਿਰਪਾ ਕਰਕੇ ਹੁਣ ਤੱਕ ਮੇਰੇ ਬਾਰੇ ਵਿੱਚ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ।

Related posts

ਆਲੂ ਅਰਜੁਨ ਦੀ ਫ਼ਿਲਮ ‘ਪੁਸ਼ਪਾ 2’ ਦੇ ਪਹਿਲੇ ਗੀਤ ‘ਪੁਸ਼ਪਾ ਪੁਸ਼ਪਾ’ ਨੇ ਜਿੱਤਿਆ ਲੋਕਾਂ ਦਾ ਦਿਲ

editor

ਸਟ੍ਰੀਮਿੰਗ ਮਾਮਲੇ ’ਚ ਸਾਈਬਰ ਸੈੱਲ ਸਾਹਮਣੇ ਪੇਸ਼ ਨਹੀਂ ਹੋਈ ਤਮੰਨਾ ਭਾਟੀਆ

editor

ਚਮਕੀਲਾ’ ਤੋਂ ਬਾਅਦ ਪਰਿਣੀਤੀ ਕਿਸੇ ਚੰਗੇ ਪ੍ਰੋਜੈਕਟ ਦਾ ਕਰ ਰਹੀ ਹੈ ਇੰਤਜ਼ਾਰ

editor