India

ਰਾਹੁਲ ਗਾਂਧੀ ਬੀਮਾਰ, ਰਾਂਚੀ ਵਿਚ ਇੰਡੀਆ ਗਠਜੋੜ ਦੀ ਰੈਲੀ ’ਚ ਨਹੀਂ ਹੋਣਗੇ ਸ਼ਾਮਲ : ਜੈਰਾਮ ਰਮੇਸ਼

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਰਾਂਚੀ ’ਚ ‘ਇੰਡੀਆ’ ਗਠਜੋੜ ਦੀ ਰੈਲੀ ’ਚ ਹਿੱਸਾ ਨਹੀਂ ਲੈ ਸਕਣਗੇ, ਕਿਉਂਕਿ ਉਹ ਬੀਮਾਰ ਹਨ ਅਤੇ ਫਿਲਹਾਲ ਨਵੀਂ ਦਿੱਲੀ ਤੋਂ ਬਾਹਰ ਜਾਣ ’ਚ ਅਸਮਰੱਥ ਹਨ।’’ ਰਮੇਸ਼ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਮੱਧ ਪ੍ਰਦੇਸ਼ ਦੇ ਸਤਨਾ ’ਚ ਇਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਂਚੀ ਦੀ ਰੈਲੀ ’ਚ ਸ਼ਾਮਲ ਹੋਣਗੇ। ਕਾਂਗਰਸ ਜਨਰਲ ਸਕੱਤਰ ਸੰਚਾਰ ਇੰਚਾਰਜ ਜੈਰਾਮ ਰਮੇਸ਼ ਨੇ ਕਿਹਾ,’’ਰਾਹੁਲ ਗਾਂਧੀ ਅੱਜ ਸਤਨਾ ਅਤੇ ਰਾਂਚੀ ’ਚ ਚੋਣ ਪ੍ਰਚਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਸਨ, ਜਿੱਥੇ ’ਇੰਡੀਆ’ ਦੀ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ। ਉਹ ਅਚਾਨਕ ਬੀਮਾਰ ਹੋ ਗਏ ਅਤੇ ਫਿਲਹਾਲ ਨਵੀਂ ਦਿੱਲੀ ਤੋਂ ਰਵਾਨਾ ਹੋਣ ’ਚ ਅਸਮਰੱਥ ਹਨ।’’
ਉਨ੍ਹਾਂ ਕਿਹਾ,’’ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਜੀ ਸਤਨਾ ’ਚ ਇਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਂਚੀ ਦੀ ਰੈਲੀ ’ਚ ਹਿੱਸਾ ਲੈਣਗੇ।’’ ਖੜਗੇ ਤੋਂ ਇਲਾਵਾ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਮੁਖੀ ਲਾਲੂ ਪ੍ਰਸਾਦ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਣਾ ਦੇ ਐਤਵਾਰ ਨੂੰ ਰਾਂਚੀ ’ਚ ’ਉਲਗੁਲਾਨ ਨਿਆਂ’ ਰੈਲੀ ਨੂੰ ਸੰਬੋਧਨ ਕਰਨ ਦੀ ਉਮੀਦ ਹੈ ਜੋ ਵਿਰੋਧੀ ਗਠਜੋੜ ’ਇੰਡੀਆ’ ਲਈ ਇਕ ਵੱਡਾ ਸ਼ਕਤੀ ਪ੍ਰਦਰਸ਼ਨ ਹੋਵੇਗਾ। ਪ੍ਰਭਾਤ ਤਾਰਾ ਮੈਦਾਨ ’ਚ ਹੋਣ ਵਾਲੀ ਰੈਲੀ ’ਚ ’ਇੰਡੀਆ’ ਗਠਜੋੜ ’ਚ ਸ਼ਾਮਲ ਵੱਖ-ਵੱਖ ਦਲਾਂ ਦੇ ਨੇਤਾ ਹਿੱਸਾ ਲੈਣਗੇ।

Related posts

ਅਮਿਤ ਸ਼ਾਹ ਦੀ ਫ਼ਰਜ਼ੀ ਵੀਡੀਓ ਮਾਮਲੇ ’ਚ ਕਾਂਗਰਸ ਦੇ 5 ਵਰਕਰ ਗ੍ਰਿਫ਼ਤਾਰ

editor

ਰਾਹੁਲ ਗਾਂਧੀ ਵੱਲੋਂ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ

editor

ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ’ਤੇ ਵਿਚਾਰ ਕਰੇਗਾ: ਸੁਪਰੀਮ ਕੋਰਟ

editor