India

ਰਾਹੁਲ ਗਾਂਧੀ ਵਜਾਉਣਗੇ ਪੰਜਾਬ ‘ਚ ਚੋਣ ਬਿਗਲ

ਨਵੀਂ ਦਿੱਲੀ – ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਜਿਨ੍ਹਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਅਨੁਸਾਰ ਰਾਹੁਲ ਗਾਂਧੀ   3 ਜਨਵਰੀ ਤੋਂ ਪੰਜਾਬ ‘ਚ ਚੋਣ-ਪ੍ਰਚਾਰ ਸ਼ੁਰੂ ਕਰਨ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਸੱਤਾਧਾਰੀ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ‘ਚ ਬਿਨਾਂ ਸੀਐੱਮ ਚਿਹਰੇ ਦੇ ਉਤਰ ਸਕਦੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਨੂੰ ਅਲਵਿਦਾ ਕਹਿਣ ਦੇ ਤੁਰੰਤ ਬਾਅਦ ਕਾਂਗਰਸ ਹਾਈ ਕਮਾਨ ਨੇ ਐਲਾਨ ਕੀਤਾ ਸੀ ਕਿ 2022 ਦੀਆਂ ਚੋਣਾਂ ‘ਚ ਚਰਨਜੀਤ ਸਿੰਘ ਚੰਨੀ ਹੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ ਤੇ ਪਾਰਟੀ ਉਨ੍ਹਾਂ ਦੀ ਅਗਵਾਈ ‘ਚ ਹੀ ਚੋਣ ਲੜੇਗੀ। ਪਰ ਨਵਜੋਤ ਸਿੰਘ ਸਿੱਧੂ ਦੇ ਤੇਵਰਾਂ ਨੂੰ ਦੇਖਦੇ ਹੋਏ ਹਾਈ ਕਮਾਨ ਨੂੰ ਆਪਣੇ ਫ਼ੈਸਲੇ ਤੋਂ ਪਿੱਛੇ ਹਟਣਾ ਪਿਆ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਮਹੀਨੇ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਸੀ। ਚੰਨੀ ਅਤੇ ਸਿੱਧੂ ਰਾਹੁਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਸਨ। ਸੂਤਰਾਂ ਅਨੁਸਾਰ ਤਿੰਨਾਂ ਆਗੂਆਂ ਵਿਚਾਲੇ ਚੱਲ ਰਹੀ ਇਸ ਮੀਟਿੰਗ ਵਿੱਚ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਮੰਥਨ ਹੋਇਆ। ਇਸ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਦੇ ਸੈਂਟਰਲ ਹਾਲ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।

Related posts

ਮੁੰਬਈ: ਹੋਰਡਿੰਗ ਲਗਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਨੂੰ ਗਿ੍ਰਫ਼ਤਾਰ ਕਰਕੇ ਮੁੰਬਈ ਲਿਆਂਦਾ

editor

ਅਗਲੇ 5 ਦਿਨ ਲੋਕਾਂ ਨੂੰ ਸਤਾਵੇਗੀ ਕੜਾਕੇ ਦੀ ਗਰਮੀ, 47 ਡਿਗਰੀ ਤੋਂ ਪਾਰ ਪਹੁੰਚੇਗਾ ਪਾਰਾ

editor

ਸੰਵਿਧਾਨਕ ਬੈਂਚ ਦਾ ਫ਼ੈਸਲਾ ਘੱਟ ਗਿਣਤੀ ਵਾਲੇ ਬੈਂਚ ਮੰਨਣ ਲਈ ਪਾਬੰਦ: ਸੁਪਰੀਮ ਕੋਰਟ

editor