India

ਲਖੀਮਪੁਰ ਖੀਰੀ ਮਾਮਲੇ ‘ਚ ਪੀਐੱਮ ਮੋਦੀ ਹਨ ਚੁੱਪ

ਨਵੀਂ ਦਿੱਲੀ – ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ਵਿਚ ਕਿਸਾਨਾਂ ਨਾਲ ਮਿਲਣ ਜਾ ਰਹੇ ਹਨ। ਇਸ ਤੋਂ ਪਹਿਲਾਂ ਇਕ ਪ੍ਰੈੱਸ ਕਾਨਫਰੰਸ ਕਰ ਕੇ ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਤੇ ਕਿਹਾ ਕਿ ਜ਼ਮੀਨਾਂ ਨੂੰ ਐਕਵਾਇਰ ਕਰਨ ਵਾਲੇ ਕਿਸਾਨਾਂ ‘ਤੇ ਪਹਿਲਾਂ ਹਮਲਾ ਸੀ ਤੇ ਖੇਤੀ ਕਾਨੂੰਨ ਦੇਸ਼ ਦੇ ਕਿਸਾਨਾਂ ‘ਤੇ ਦੂਜਾ ਹਮਲਾ ਹੈ। ਵਿਰੋਧ ਕਰ ਰਹੇ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਿਆ ਜਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਖੀਮਪੁਰ ਖੀਰੀ ਦੀ ਘਟਨਾ ‘ਤੇ ਕੁਝ ਨਹੀਂ ਕਿਹਾ ਹੈ।

ਦੋਸ਼ੀ ਮੰਤਰੀ ਤੇ ਉਸ ਦੇ ਬੇਟੇ ‘ਤੇ ਕੋਈ ਕਾਰਵਾਈ ਅਜੇ ਤਕ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਕਾਂਗਰਸੀ ਮਹਾ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪਾਰਟੀ ਦੇ ਵਫ਼ਦ ਦੇ ਨਾਲ ਅੱਜ ਉੱਥੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੀਐਮ ਮੋਦੀ ‘ਤੇ ਹਮਲਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਕੱਲ੍ਹ ਪ੍ਰਧਾਨ ਮੰਤਰੀ ਲਖੀਮਪੁਰ ਵਿਚ ਸਨ, ਪਰ ਲਖੀਮਪੁਰ ਖੀਰੀ ਨਹੀਂ ਜਾ ਸਕੇ। ਪੋਸਟਮਾਰਟਮ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ ਹੈ। ਅੱਜ ਅਸੀਂ 2 ਮੁੱਖ ਮੰਤਰੀਆਂ ਦੇ ਨਾਲ ਲਖੀਮਪੁਰ ਖੀਰੀ ਜਾ ਕੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਕੋਸ਼ਿਸ਼ ਕਰਾਂਗੇ। ਹਾਲਾਂਕਿ, ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਪ੍ਰਸ਼ਾਸਨ ਨੇ ਰਾਹੁਲ ਗਾਂਧੀ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਉਨ੍ਹਾਂ ਨੂੰ ਨੋਇਡਾ ਵਿਚ ਵੀ ਰੋਕਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਰਾਹੁਲ ਗਾਂਧੀ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ‘ਤੇ ਵੀ ਭੜਕੇ। ਉਨ੍ਹਾਂ ਨੇ ਕਿਹਾ ਕਿ ਇਹ ਮੀਡੀਆ ਦੀ ਜ਼ਿੰਮੇਵਾਰੀ ਹੈ ਕਿ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਚੁੱਕਿਆ ਹੈ ਪਰ ਜਦੋਂ ਮੈਂ ਸਵਾਲ ਚੁੱਕਦਾ ਹਾਂ ਤਾਂ ਤੁਸੀਂ ਲੋਕ ਕਹਿੰਦੇ ਹੋ ਕਿ ਸਿਆਸਤ ਕਰ ਰਹੇ ਹਨ।

ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ 3 ਲੋਕ ਲਖੀਮਪੁਰ ਖੀਰੀ ਜਾ ਰਹੇ ਹਾਂ। ਮੈਨੂੰ ਪਤਾ ਹੈ ਕਿ ਉੱਥੇ ਪ੍ਰਸ਼ਾਸਨ ਧਾਰਾ -144 ਲੱਗੀ ਹੋਈ ਹੈ ਤੇ ਇਹ ਧਾਰਾ 5 ਲੋਕਾਂ ਨੂੰ ਇੱਕ ਥਾਂ ਇਕੱਠੇ ਹੋਣ ਤੋਂ ਰੋਕਦੀ ਹੈ। ਇਸ ਲਈ ਸਾਨੂੰ ਕਾਨੂੰਨ ਦੁਆਰਾ ਉੱਥੇ ਜਾਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਅਸੀਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਚਾਹੁੰਦੇ ਹਾਂ। ਅਸੀਂ ਕਿਹੜੀ ਗਲਤੀ ਕੀਤੀ ਹੈ ਕਿ ਪ੍ਰਸ਼ਾਸਨ ਸਾਨੂੰ ਲਖੀਮਪੁਰ ਖੀਰੀ ਜਾਣ ਤੋਂ ਰੋਕ ਰਿਹਾ ਹੈ।

Related posts

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

editor

ਮਾਓਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਰਾਹੁਲ:ਮੋਦੀ

editor

ਮੋਦੀ ਨੇ 22 ਲੋਕਾਂ ਨੂੰ ਅਰਬਪਤੀ ਬਣਾਇਆ, ਅਸੀਂ ਕਰੋੜਾਂ ਨੂੰ ਲੱਖਪਤੀ ਬਣਾਵਾਂਗੇ: ਰਾਹੁਲ

editor