India

ਲਖੀਮਪੁਰ ਖੀਰੀ ਹਿੰਸਾ ਮਾਮਲਾ ਜੇ ਆਸ਼ੀਸ਼ ਮਿਸ਼ਰਾ ਸਿਆਸੀ ਸਮਾਗਮਾਂ ’ਚ ਜਾ ਰਿਹੈ ਤਾਂ ਇਹ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਹੋਵੇਗੀ: ਸੁਪਰੀਮ ਕੋਰਟ

ਨਵੀਂ ਦਿੱਲੀ –  ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮਾਂ ਵਿੱਚੋਂ ਇੱਕ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਅਸ਼ੀਸ਼ ਮਿਸ਼ਰਾ ਜੇ ਸਿਆਸੀ ਸਮਾਗਮਾਂ ਵਿੱਚ ਸ਼ਾਮਲ ਹੁੰਦਾ ਹੈ ਤਾਂ ਇਹ ਉਸ ਦੀ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਹੋਵੇਗੀ। ਪਿਛਲੇ ਸਾਲ 25 ਜਨਵਰੀ ਨੂੰ ਸਿਖਰਲੀ ਅਦਾਲਤ ਨੇ ਲਖੀਮਪੁਰ ਖੀਰੀ ਵਿੱਚ 2021 ਵਿੱਚ ਹਿੰਸਾ ਦੀ ਮੰਦਭਾਗੀ ਭਿਆਨਕ ਘਟਨਾ ਵਿੱਚ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ’ਤੇ ਲਗਾਈਆਂ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ’ਚ ਢਿੱਲ ਦਿੱਤੀ ਸੀ ਅਤੇ ਉਸ ਨੂੰ ਇਸ ਮਿਆਦ ਦੌਰਾਨ ਉੱਤਰ ਪ੍ਰਦੇਸ਼ ਜਾਂ ਦਿੱਲੀ ’ਚ ਨਾ ਰਹਿਣ ਲਈ ਕਿਹਾ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐੱਸ ਨਰਸਿਮਹਾ ਦੀ ਬੈਂਚ ਨੇ ਪੀੜਤਾਂ ਵਿੱਚੋਂ ਇੱਕ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਦੋਸ਼ ਲਾਇਆ ਗਿਆ ਕਿ ਮਿਸ਼ਰਾ ਸਿਆਸੀ ਸਮਾਗਮਾਂ ਵਿੱਚ ਸ਼ਿਰਕਤ ਕਰ ਰਹੇ ਹਨ ਅਤੇ ਇੱਕ ਸਮਾਗਮ ਵਿੱਚ ਟਰਾਈਸਾਈਕਲ ਵੰਡ ਰਹੇ ਸਨ। ਬੈਂਚ ਨੇ ਜ਼ੁਬਾਨੀ ਤੌਰ ’ਤੇ ਕਿਹਾ, ‘ਜੇ ਉਹ ਸਰੀਰਕ ਤੌਰ ’ਤੇ ਹਾਜ਼ਰ ਹੋ ਰਿਹਾ ਹੈ ਤਾਂ ਇਹ ਯਕੀਨੀ ਤੌਰ ’ਤੇ ਉਲੰਘਣਾ ਹੈ।’ ਭੂਸ਼ਣ ਨੇ ਕਿਹਾ ਕਿ ਮਿਸ਼ਰਾ ਸਿਖਰਲੀ ਅਦਾਲਤ ਦੁਆਰਾ ਤੈਅ ਜ਼ਮਾਨਤ ਸ਼ਰਤ ਦੀ ਉਲੰਘਣਾ ਕਰ ਰਿਹਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਸਿਰਫ਼ ਮੁਕੱਦਮੇ ਲਈ ਉੱਤਰ ਪ੍ਰਦੇਸ਼ ਵਿੱਚ ਦਾਖਲ ਹੋ ਸਕਦਾ ਹੈ ਪਰ ਉਸਨੇ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਵਿੱਚ ਟਰਾਈਸਾਈਕਲ ਵੰਡਣ ਦੇ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲਿਆ ਹੈ। ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਇਸ ਦਾ ਸਖ਼ਤ ਵਿਰੋਧ ਕੀਤਾ।

Related posts

ਅਮਿਤ ਸ਼ਾਹ ਦੀ ਫ਼ਰਜ਼ੀ ਵੀਡੀਓ ਮਾਮਲੇ ’ਚ ਕਾਂਗਰਸ ਦੇ 5 ਵਰਕਰ ਗ੍ਰਿਫ਼ਤਾਰ

editor

ਰਾਹੁਲ ਗਾਂਧੀ ਵੱਲੋਂ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ

editor

ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਪਟੀਸ਼ਨ ’ਤੇ ਦਲੀਲਾਂ ਸੁਣਨ ’ਤੇ ਵਿਚਾਰ ਕਰੇਗਾ: ਸੁਪਰੀਮ ਕੋਰਟ

editor