Punjab

ਲੁਧਿਆਣੇ ’ਚ ਮੇਰੀ ਜਿੱਤ, ਪਿੱਠ ’ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਰਾਜਾ ਵੜਿੰਗ

ਚੰਡੀਗੜ੍ਹ – ਪ੍ਰੈੱਸ ਕਾਨਫਰੰਸ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਗਾਮੀ ਲੋਕ ਸਭਾ ਚੋਣਾਂ ਤੇ ਪੰਜਾਬ ਦੀ ਸਿਆਸੀ ਗਤੀਸ਼ੀਲਤਾ ਬਾਰੇ ਜਾਣਕਾਰੀ ਦਿੱਤੀ। ਆਗਾਮੀ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਆਪਣੀ ਉਮੀਦਵਾਰੀ ਬਾਰੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, ‘‘ਕਾਂਗਰਸ ਹਾਈ ਕਮਾਂਡ ਨੇ ਮੈਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਜ਼ਿੰਮੇਵਾਰੀ ਸੌਂਪੀ ਹੈ। ਮੈਂ ਨਿੱਜੀ ਤੌਰ ’ਤੇ ਪੂਰੇ ਸੂਬੇ ਵਿੱਚ ਕਾਂਗਰਸ ਪਾਰਟੀ ਲਈ ਸਮਰਥਨ ਜੁਟਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹਾਂ। ਖੜਗੇ ਜੀ ਅਤੇ ਰਾਹੁਲ ਗਾਂਧੀ ਜੀ ਨੇ ਮੈਨੂੰ ਉਹਨਾਂ ਲੋਕਾਂ ਨਾਲ ਮੁਕਾਬਲਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਨ੍ਹਾਂ ਨੇ ਉਸ ਪਾਰਟੀ ਨੂੰ ਧੋਖਾ ਦਿੱਤਾ ਹੈ, ਜਿਸ ਨੇ ਉਹਨਾਂ ਨੂੰ ਸਭ ਕੁੱਝ ਦਿੱਤਾ ਸੀ। ਇਹ ਚੋਣ ਜਿੱਤ ਕੇ ਅਸੀਂ ਦੇਸ਼ ਭਰ ਵਿੱਚ ਇਹ ਸੁਨੇਹਾ ਦੇ ਦੇਵਾਂਗੇ ਕਿ ਲੋਕਾਂ ਦੇ ਦਿਲਾਂ ਵਿੱਚ ਗੱਦਾਰੀ ਕਰਨ ਵਾਲਿਆਂ ਲਈ ਕੋਈ ਜਗ੍ਹਾ ਨਹੀਂ ਹੈ।
ਲੁਧਿਆਣਾ ਦੇ ਨਾਲ ਸਬੰਧਤ ਨਾ ਹੋਣ ਬਾਰੇ ਸਵਾਲਾਂ ਦੇ ਜਵਾਬ ’ਚ ਵੜਿੰਗ ਨੇ ਕਿਹਾ,”ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ, ਮੇਰੀ ਵਫ਼ਾਦਾਰੀ ਪੂਰੇ ਸੂਬੇ ਦੀ ਭਲਾਈ ਨਾਲ ਜੁੜੀ ਹੋਈ ਹੈ, ਇਸ ਲਈ ਮੈਂ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਚੋਣ ਲੜ ਸਕਦਾ ਹਾਂ। ਮੇਰੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਰਵਨੀਤ ਬਿੱਟੂ ਵੱਲੋਂ ਮੇਰੇ ਲੁਧਿਆਣੇ ਤੋਂ ਨਾ ਹੋਣ ’ਤੇ ਸਵਾਲ ਚੁੱਕਣ ਵਾਲੀਆਂ ਗੱਲ੍ਹਾਂ ਉਹਨਾਂ ਦੇ ਅੰਦਰ ਵਾਲੀ ਬੇਚੈਨੀ ਜ਼ਾਹਿਰ ਕਰਦੀਆਂ ਹਨ। ਮੈਂ ਰਵਨੀਤ ਬਿੱਟੂ ਦੇ ਵੱਲੋਂ ਅਨੰਦਪੁਰ ਸਾਹਿਬ ਅਤੇ ਲੁਧਿਆਣਾ ਤੱਕ ਦੇ ਸਿਆਸੀ ਸਫ਼ਰ ਦੀ ’ਤੇ ਵੀ ਰੌਸ਼ਨੀ ਪਾਵਾਂਗਾ।
ਰਾਜਾ ਵੜਿੰਗ ਨੇ ਅੱਗੇ ਕਿਹਾ, ‘‘ਇਹ ਚੋਣ ਮੁਕਾਬਲਾ ਵਫ਼ਾਦਾਰੀ ਅਤੇ ਵਿਸ਼ਵਾਸਘਾਤ ਵਿਚਕਾਰ ਲੜਾਈ ਹੈ, ਰਵਨੀਤ ਬਿੱਟੂ ਦੁਆਰਾ ਕੀਤੇ ਗਏ ਵਿਸ਼ਵਾਸਘਾਤ ਵਿਰੁੱਧ ਪੰਜਾਬ ਅਤੇ ਦੇਸ਼ ਪ੍ਰਤੀ ਵਫ਼ਾਦਾਰੀ ਦੀ ਜਿੱਤ ਹੋਵੇਗੀ। ਲੁਧਿਆਣਾ ਅਤੇ ਪੰਜਾਬ ਸਿਧਾਂਤਕ ਰਾਜਨੀਤੀ ਦੀ ਮਿਸਾਲ ਪੇਸ਼ ਕਰਨਗੇ ਅਤੇ ਲੁਧਿਆਣੇ ਦੇ ਹਲਕੇ ਦੇ ਲੋਕਾਂ ਦੁਆਰਾ ਦਿੱਤਾ ਗਿਆ ਭਾਰੀ ਸਮਰਥਨ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਉਹ ਇਸ ਅਹਿਮ ਲੜਾਈ ਵਿੱਚ ਮੇਰੇ ਨਾਲ ਖੜ੍ਹੇ ਹਨ। ਪਾਰਟੀ ਦੀ ਇਕਜੁੱਟਤਾ ਬਾਰੇ ਉਨ੍ਹਾਂ ਕਿਹਾ ਕਿ, ‘‘ਕਾਂਗਰਸ ਪਾਰਟੀ ਵਿੱਚ ਹਰੇਕ ਮੈਂਬਰ ਨੂੰ ਬਣਦਾ ਸਤਿਕਾਰ ਤੇ ਸਥਾਨ ਦਿੱਤਾ ਜਾਂਦਾ ਹੈ। ਪਾਰਟੀ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਮੈਂ ਅਤੇ ਬਾਜਵਾ ਜੀ ਭਰਾਵਾਂ ਵਾਂਗ ਕੰਮ ਕਰਦੇ ਹਾਂ, ਪਾਰਟੀ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਇਕਜੁੱਟ ਹੋ ਕੇ ਕੰਮ ਕਰਦੇ ਹਾਂ। ਪੰਜਾਬ ਕਾਂਗਰਸ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਤਾਨਾਸ਼ਾਹੀ ਦਾ ਸਾਹਮਣਾ ਕਰਨ ਲਈ ਇਕਜੁੱਟ ਹੈ। ਅੰਤ ਵਿੱਚ ਰਾਜਾ ਵੜਿੰਗ ਨੇ ਕਿਹਾ, ‘‘ਅਸੀਂ ਆਉਣ ਵਾਲੀਆਂ ਚੋਣਾਂ ਲਈ ਤਿਆਰ ਹਾਂ ਅਤੇ ਪੰਜਾਬ ਦੀ ਪ੍ਰਮੁੱਖ ਰਾਜਨੀਤਿਕ ਸ਼ਕਤੀ ਵਜੋਂ ਉਭਰਨ ਲਈ ਵੱਚਨਬੱਧ ਹਾਂ। ਕਾਂਗਰਸ, ਸਾਡੇ ਨਿਆਂ ਪੱਤਰ ਵਿੱਚ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਲੋਕਾਂ ਦੇ ਹੱਕਾਂ ਦੀ ਰਾਖੀ ਬਣੇਗੀ। ਸਾਡੀ ਪਾਰਟੀ ਸਾਡੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਅਡੋਲ ਹੈ। ਭਗਵੰਤ ਮਾਨ ਜੋ ਦਾਅਵੇ ਕਰਦੇ ਨਜ਼ਰ ਆਉਂਦੇ ਹਨ, ਉਹਨਾਂ ਦਾਅਵਿਆਂ ਦੀ ਫੂਕ ਪੰਜਾਬ ਵਿੱਚ 4 ਜੂਨ ਨੂੰ ਨਿਕਲੇਗੀ। ਉਹਨਾਂ ਦੀ 13-0 ਵਾਲੀ ਦਾਅਵੇਦਾਰੀ 0-13 ’ਤੇ ਆ ਕੇ ਨਿੱਬੜ ਜਾਵੇਗੀ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ, ਬਠਿੰਡਾ ‘ਚ ਕੀਤੀ ਵਿਸ਼ਾਲ ਜਨਸਭਾ, ਲੋਕਾਂ ਨੂੰ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਕੀਤੀ ਅਪੀਲ

editor

ਭਗਵੰਤ ਮਾਨ ਨੇ ਲੋਕਾਂ ਨੂੰ ‘ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ’ ਸੁਣਾ ਕੇ ਸੁਖਬੀਰ ‘ਤੇ ਲਈ ਚੁਟਕੀ 

editor

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

editor