India

ਲੋਕਾਂ ਨੂੰ ਤੈਅ ਕਰਨਾ ਪਵੇਗਾ ਕਿ ਦੇਸ਼ ‘ਵੋਟ ਜਿਹਾਦ’ ਨਾਲ ਚੱਲੇਗਾ ਜਾਂ ‘ਰਾਮ ਰਾਜ’ ਨਾਲ : ਮੋਦੀ

ਖਰਗੋਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੂੰ ਇਹ ਤੈਅ ਕਰਨਾ ਪਵੇਗਾ ਕਿ ਦੇਸ਼ ‘ਵੋਟ ਜਿਹਾਦ’ ਨਾਲ ਚੱਲੇਗਾ ਜਾਂ ‘ਰਾਮ ਰਾਜ’ ਨਾਲ। ਮੱਧ ਪ੍ਰਦੇਸ਼ ਦੇ ਖਰਗੋਨ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀ.ਐੱਮ. ਮੋਦੀ ਨੇ ਵਿਰੋਧੀ ਧਿਰ ਕਾਂਗਰਸ ’ਤੇ ਵੀ ਨਿਸ਼ਾਨਾ ਵਿੰਨਿ੍ਹਆ ਅਤੇ ਕਿਹਾ ਕਿ ਉਸ ਦੀ ਮੰਸ਼ਾ ਬਹੁਤ ਖ਼ਤਰਨਾਕ ਹੈ ਅਤੇ ਉਹ ਉਨ੍ਹਾਂ ਖ਼ਿਲਾਫ਼ ‘ਵੋਟ ਜਿਹਾਦ’ ਦੀ ਅਪੀਲ ਕਰਦੀ ਹੈ। ਉਨ੍ਹਾਂ ਕਿਹਾ,‘‘ਭਾਰਤ ਇਤਿਹਾਸ ਦੇ ਇਕ ਮਹੱਤਵਪੂਰਨ ਮੋੜ ’ਤੇ ਹੈ, ਤੁਹਾਨੂੰ ਇਹ ਤੈਅ ਕਰਨਾ ਹੋਵੇਗਾ ਕਿ ਦੇਸ਼ ਵੋਟ ਜਿਹਾਦ ਨਾਲ ਚੱਲੇਗਾ ਜਾਂ ਰਾਮ ਰਾਜ ਨਾ।’’ ਪੀ.ਐੱਮ. ਮੋਦੀ ਨੇ ਕਿਹਾ, ‘‘ਵਿਰੋਧੀ ਧਿਰ ਦੇ ’ਇੰਡੀ’ ਗਠਜੋੜ ਦੇ ਸਹਿਯੋਗੀਆਂ ਨੂੰ ਜਨਤਾ ਦੀ ਕਿਸਮਤ ਦੀ ਚਿੰਤਾ ਨਹੀਂ ਹੈ, ਉਹ ਆਪਣੇ ਪਰਿਵਾਰ ਨੂੰ ਬਚਾਉਣ ਲਈ ਚੋਣ ਲੜ ਰਹੇ ਹਨ।’’ ਆਪਣੇ ਰਾਜਨੀਤਕ ਵਿਰੋਧੀਆਂ ’ਤੇ ਨਿਸ਼ਾਨਾ ਵਿੰਨ੍ਹਦੇ

ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਏਜੰਡੇ ਨੂੰ ਉਜਾਗਰ ਕੀਤਾ ਹੈ, ਵਿਰੋਧੀ ਧਿਰ ਨੇ ਉਨ੍ਹਾਂ ਖ਼ਿਲਾਫ਼ ਆਪਣਾ ਪੂਰਾ ’ਗਾਲ੍ਹਾਂ ਦਾ ਸ਼ਬਦਕੋਸ਼’ ਖ਼ਾਲੀ ਕਰ ਦਿੱਤਾ ਹੈ। ਪੀ.ਐੱਮ. ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ,’’ਤੁਹਾਡੇ ਵੋਟ ਨੇ ਭਾਰਤ ਨੂੰ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਾ ਦਿੱਤ ਹੈ, ਧਾਰਾ 370 (ਜੋ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦਾ ਹੈ) ਨੂੰ ਹਟਾ ਦਿੱਤਾ ਹੈ, ਇਕ ਆਦਿਵਾਸੀ ਔਰਤ ਨੂੰ ਦੇਸ਼ ਦਾ ਰਾਸ਼ਟਰਪਤੀ ਬਣਾਇਆ ਹੈ ਅਤੇ ਤੁਹਾਡੇ ਵੋਟ ਨੇ ਭਾਰਤ ’ਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ।’’

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor