India

ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਵੋਟਿੰਗ ਅੱਜ

ਨਵੀਂ ਦਿੱਲੀ – ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਭਲਕੇ 13 ਸੂਬਿਆਂ ਦੀਆਂ 89 ਸੀਟਾਂ ’ਤੇ ਵੋਟਾਂ ਪੈਣਗੀਆਂ। ਪਿਛਲੇ ਸ਼ੁਕਰਵਾਰ ਨੂੰ ਸੱਤ ਪੜਾਵਾਂ ’ਚ ਹੋਣ ਵਾਲੀਆਂ ਚੋਣਾਂ ਦੇ ਪਹਿਲੇ ਪੜਾਅ ’ਚ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਲਗਭਗ 65.5 ਫ਼ੀ ਸਦੀ ਵੋਟਿੰਗ ਦਰਜ ਕੀਤੀ ਗਈ ਸੀ। ਦੂਜੇ ਪੜਾਅ ’ਚ ਕੇਰਲ ਦੀਆਂ 20 ਸੀਟਾਂ ਤੋਂ ਇਲਾਵਾ ਕਰਨਾਟਕ ਦੀਆਂ 14, ਰਾਜਸਥਾਨ ਦੀਆਂ 13, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦੀਆਂ 8-8, ਮੱਧ ਪ੍ਰਦੇਸ਼ ਦੀਆਂ 7, ਅਸਾਮ ਅਤੇ ਬਿਹਾਰ ਦੀਆਂ 5-5, ਛੱਤੀਸਗੜ੍ਹ ਅਤੇ ਪਛਮੀ ਬੰਗਾਲ ਦੀਆਂ 3-3, ਮਨੀਪੁਰ, ਤਿ੍ਰਪੁਰਾ ਅਤੇ ਜੰਮੂ-ਕਸ਼ਮੀਰ ਦੀਆਂ ਇਕ-ਇਕ ਸੀਟਾਂ ’ਤੇ ਵੋਟਿੰਗ ਹੋਵੇਗੀ। ਇਸ ਪੜਾਅ ’ਚ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ (ਤਿਰੂਵਨੰਤਪੁਰਮ), ਭਾਜਪਾ ਦੇ ਤੇਜਸਵੀ ਸੂਰਿਆ (ਬੈਂਗਲੁਰੂ ਦਖਣੀ), ਹੇਮਾ ਮਾਲਿਨੀ (ਮਥੁਰਾ), ਅਰੁਣ ਗੋਵਿਲ (ਮੇਰਠ), ਕਾਂਗਰਸ ਆਗੂ ਰਾਹੁਲ ਗਾਂਧੀ (ਵਾਇਨਾਡ), ਸ਼ਸ਼ੀ ਥਰੂਰ (ਤਿਰੂਵਨੰਤਪੁਰਮ), ਕਰਨਾਟਕ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਡੀ.ਕੇ. ਸਟਾਲਿਨ ਸ਼ਾਮਲ ਹਨ। ਸ਼ਿਵਕੁਮਾਰ ਦੇ ਭਰਾ ਡੀ.ਕੇ. ਸੁਰੇਸ਼ (ਬੈਂਗਲੁਰੂ ਦਿਹਾਤੀ) ’ਚ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ (ਮਾਂਡਿਆ) ਸ਼ਾਮਲ ਹਨ। ਕਰਨਾਟਕ ਵਿਚ ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ ਅਤੇ ਵਿਰੋਧੀ ਭਾਜਪਾ-ਜਨਤਾ ਦਲ (ਸੈਕੂਲਰ) ਗੱਠਜੋੜ ਵਿਚਾਲੇ ਵੇਖਿਆ ਜਾ ਰਿਹਾ ਹੈ। ਕਾਂਗਰਸ ਨੇ ਇਸ ਪੜਾਅ ’ਚ ਸਾਰੀਆਂ 14 ਸੀਟਾਂ ’ਤੇ ਅਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਭਾਜਪਾ ਨੇ 11 ਸੀਟਾਂ ’ਤੇ ਅਤੇ ਜੇ.ਡੀ. (ਐਸ) ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਨੂੰ ਟਿਕਟਾਂ ਦਿਤੀ ਆਂ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਕੁੱਝ ਦਿਨਾਂ ’ਚ ਭਾਜਪਾ ਲਈ ਰੈਲੀਆਂ ਅਤੇ ਰੋਡ ਸ਼ੋਅ ਕੀਤੇ ਹਨ। ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਕੁੱਝ ਕੇਂਦਰੀ ਮੰਤਰੀਆਂ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵੀ ਰਾਜ ’ਚ ਚੋਣ ਪ੍ਰਚਾਰ ਕੀਤਾ। ਖੜਗੇ, ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਪਿ੍ਰਯੰਕਾ ਗਾਂਧੀ, ਮੁੱਖ ਮੰਤਰੀ ਸਿਧਾਰਮਈਆ, ਉਪ ਮੁੱਖ ਮੰਤਰੀ ਡੀ.ਕੇ. ਨਰਸਿਮਹਾ ਰਾਓ ਵੀ ਮੌਜੂਦ ਸਨ। ਸ਼ਿਵਕੁਮਾਰ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਕਾਂਗਰਸ ਲਈ ਪ੍ਰਚਾਰ ਕੀਤਾ।

Related posts

ਪਾਕਿ ਨੇਤਾ ਕਰ ਰਹੇ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਬਣਾਉਣ ਦੀ ਦੁਆ : ਮੋਦੀ

editor

ਮਸੂਰੀ ’ਚ ਵਾਪਰਿਆ ਵੱਡਾ ਹਾਦਸਾ; ਡੂੰਘੀ ਖੱਡ ’ਚ ਡਿੱਗੀ S”V ਕਾਰ, ਪੰਜ ਵਿਦਿਆਰਥੀਆਂ ਦੀ ਮੌਤ

editor

ਜੀ. ਐੱਸ. ਟੀ. ਨਿਯਮਾਂ ਤਹਿਤ ਸਾਰਿਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾ ਸਕਦਾ

editor