India

ਲੋਕ ਸਭਾ ਚੋਣਾਂ 2024 : ਤ੍ਰਿਪੁਰਾ-ਮਣੀਪੁਰ ਵਿਚ ਸਭ ਤੋਂ ਜ਼ਿਆਦਾ ਵੋਟਿੰਗ

ਨਵੀਂ ਦਿੱਲੀ –  ਦੇਸ਼ ਦੇ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਲੋਕ ਸਭਾ ਸੀਟਾਂ ’ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਦੂਜੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਇਸ ਦੇ ਨਾਲ ਹੀ ਬਾਹਰੀ ਮਣੀਪੁਰ ਲੋਕ ਸਭਾ ਹਲਕੇ ਦੇ ਬਾਕੀ ਖੇਤਰਾਂ ਵਿੱਚ ਵੀ ਵੋਟਿੰਗ ਹੋ ਰਹੀ ਹੈ। ਅੱਜ ਕੇਰਲ ਦੀਆਂ ਸਾਰੀਆਂ 20, ਕਰਨਾਟਕ ਦੀਆਂ 14, ਰਾਜਸਥਾਨ ਦੀਆਂ 13, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ 8-8, ਮੱਧ ਪ੍ਰਦੇਸ਼ ਦੀਆਂ 6, ਅਸਾਮ ਅਤੇ ਬਿਹਾਰ ਦੀਆਂ 5-5, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੀਆਂ 3-3, ਤ੍ਰਿਪੁਰਾ ਦੀਆਂ 1-1 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਦੋਵੇਂ ਲੋਕ ਸਭਾ ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ।
18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਲਈ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਅਤੇ ਹੋਰ ਪ੍ਰਬੰਧ ਪੁਖਤਾ ਕੀਤੇ ਗਏ ਹਨ। ਕੁੱਲ 16 ਕਰੋੜ ਵੋਟਰਾਂ ਲਈ 1 ਲੱਖ 67 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਪੜਾਅ ਵਿੱਚ 19 ਅਪ੍ਰੈਲ ਨੂੰ 102 ਸੀਟਾਂ ’ਤੇ ਵੋਟਿੰਗ ਹੋਈ ਸੀ। ਸੱਤਵੇਂ ਅਤੇ ਆਖ਼ਰੀ ਪੜਾਅ ਵਿੱਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਆਉਣਗੇ।
13 ਸੂਬਿਆਂ ’ਚ ਜਾਰੀ ਦੂਜੇ ਪੜਾਅ ਦੀ ਵੋਟਿੰਗ ਦਾ ਤਿੰਨ ਵਜੇ ਤਕ ਦਾ ਅੰਕੜਾ ਸਾਹਮਣੇ ਆ ਚੁੱਕਾ ਹੈ। ਦੁਪਹਿਰ ਦੇ ਤਿੰਨ ਵਜੇ ਤਕ ਤ੍ਰਿਪੁਰਾ ’ਚ ਸਭ ਤੋਂ ਵੱਧ 68.92 ਫੀਸਦੀ ਅਤੇ ਮਹਾਰਾਸ਼ਟਰ ’ਚ ਸਭ ਤੋਂ ਘੱਟ 43.01 ਫੀਸਦੀ ਵੋਟਿੰਗ ਹੋਈ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor