Breaking News Latest News News Punjab

ਲੋਹਗੜ੍ਹ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜ਼ੀਰਕਪੁਰ – ਹਲਕਾ ਡੇਰਾਬੱਸੀ ‘ਚ ਆਮ ਆਦਮੀ ਪਾਰਟੀ ਨਾਲ ਲੋਕ ਲਗਾਤਾਰ ਜੁੜਦੇ ਜਾ ਰਹੇ ਹਨ। ਰਵਾਇਤੀ ਪਾਰਟੀਆਂ ਤੋਂ ਤੰਗ ਆਮ ਲੋਕ ਤੇ ਪਾਰਟੀਆਂ ਦੇ ਆਗੂ ਰੋਜ਼ਾਨਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਸ਼ਨਿੱਚਰਵਾਰ ਨੂੰ ਲੋਹਗੜ੍ਹ ਦੇ ਕਾਂਗਰਸੀ ਆਗੂ ਅਤੇ ਵਾਰਡ ਨੰਬਰ 21 ਤੋਂ ਕੌਂਸਲਰ ਦੀ ਚੋਣ ਲੜ ਚੁੱਕੇ ਕਮਲਜੀਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਜੀਤ ਰੰਧਾਵਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਗੜਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੋਡੀ, ਹਲਕਾ ਰਾਜਪੁਰਾ ਤੋਂ ਇੰਚਾਰਜ ਤੇ ਸੂਬਾ ਖਜ਼ਾਨਚੀ ਮੈਡਮ ਨੀਨਾ ਮਿੱਤਲ, ਜਰਨਲ ਸਕੱਤਰ ਪੰਜਾਬ ਹਰਚੰਦ ਸਿੰਘ ਬਰਸਠ ਸਮੇਤ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਤੇ ਹੋਰ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਸਿਰੋਪਾਓ ਪਾ ਕੇ ਕਮਲਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਅਤੇ ਪੰਜਾਬ ‘ਚ ਅਰਵਿੰਦ ਕੇਜਰੀਵਾਲ ਦੇ ਬਿਜਲੀ ਦੇ ਵਾਅਦੇ ਬਾਰੇ ਦੱਸਿਆ। ਉਨਾਂ੍ਹ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਰਕਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਮਲਜੀਤ ਸਿੰਘ ਲੋਹਗੜ੍ਹ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਉਹ ਸਾਰਿਆਂ ਨੂੰ ਅਜਮਾ ਚੁਕੇ ਹਨ ਪਰ ਸਾਰਿਆਂ ਨੇ ਧੋਖਾ ਹੀ ਦਿੱਤਾ, ਪਰ ਹੁਣ ਝਾੜੂ ਵਾਲਿਆਂ ਨੂੰ ਮੌਕਾ ਦੇਵਾਂਗੇ। ਉਨਾਂ੍ਹ ਕਿਹਾ ਕਿ ਦੀਪਇੰਦਰ ਿਢੱਲੋਂ ਪੁੱਤਰ ਮੋਹ ‘ਚ ਫਸੇ ਹੋਏ ਹਨ ਤੇ ਅਕਾਲੀ ਵਿਧਾਇਕ ਐੱਨਕੇ ਸ਼ਰਮਾ ਨੂੰ ਆਪਣੇ ਭਰਾਵਾਂ ਤੋਂ ਇਲਾਵਾ ਕੋਈ ਹੋਰ ਦਿਖਦਾ ਹੀ ਨਹੀਂ। ਕਮਲਜੀਤ ਨੇ ਕਿਹਾ, ‘ਪੰਜਾਬ ਦਾ ਹਰ ਬੰਦਾ ਆਮ ਆਦਮੀ ਪਾਰਟੀ ਦੀ ਗੱਲ ਕਰਦਾ ਹੈ। ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਵਾਂਗ ਕੰਮ ਕਰਨ। ਉਨਾਂ੍ਹ ਕਿਹਾ ਪੰਜਾਬ ਦੇ ਲੋਕਾਂ ਨੂੰ ‘ਆਪ’ ਤੋਂ ਲੋਕ ਭਲਾਈ ਕੰਮਾਂ ਦੀਆਂ ਬਹੁਤ ਜ਼ਿਆਦਾ ਆਸਾਂ ਹਨ ਅਤੇ ਪਾਰਟੀ ਹੱਕ- ਸੱਚ ਦੀ ਲੜਾਈ ਲੜ ਰਹੀ ਹੈ, ਜਿਸ ‘ਚ ਉਹ ਆਪਣਾ ਯੋਗਦਾਨ ਪਾਉਣਗੇ।
ਅੰਤ ‘ਚ ਕੁਲਜੀਤ ਰੰਧਾਵਾ ਨੇ ਕਮਲਜੀਤ ਸੈਣੀ ਦਾ ਪਾਰਟੀ ਸਵਾਗਤ ਕਰਦਿਆਂ ਉਨਾਂ੍ਹ ਨੂੰ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਉਨਾਂ੍ਹ ਸਵਾਗਤ ਕਰਦਿਆਂ ਕਿਹਾ, ‘ਰਿਵਾਇਤੀ ਪਾਰਟੀਆਂ ‘ਚ ਭਿ੍ਸ਼ਟਾਚਾਰ ਅਤੇ ਪਰਿਵਾਰਵਾਦ ਕਾਰਨ ਘੁਟੱਣ ਮਹਿਸੂਸ ਕਰ ਰਹੇ ਪੰਜਾਬ ਹਿਤੈਸ਼ੀ ਆਗੂਆਂ ਅਤੇ ਵਰਕਰਾਂ ਦਾ ਆਮ ਆਦਮੀ ਪਾਰਟੀ ‘ਚ ਸਵਾਗਤ ਹੈ। ਕਮਲਜੀਤ ਸਿੰਘ ਲੋਹਗੜ੍ਹ ਦੇ ਜੁੜਨ ਨਾਲ ਆਮ ਆਦਮੀ ਪਾਰਟੀ ਵਰਕਰਾਂ ਦੇ ਜੋਸ਼ ‘ਚ ਹੋਰ ਵਾਧਾ ਹੋਇਆ ਹੈ। ਇਸ ਮੌਕੇ ਉਨਾਂ੍ਹ ਸਮਾਗਮ ‘ਚ ਪਹੁੰਚੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ।

 

Related posts

ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ

editor

ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ।

editor

ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

editor