Australia Breaking News Latest News

ਲੌਕਡਾਊਨ ਵਿਰੋਧੀ ਰੈਲੀ ‘ਚ 270 ਲੋਕ ਗਿ੍ਫ਼ਤਾਰ

ਮੈਲਬੌਰਨ – ਲੌਕਡਾਊਨ ਵਿਰੋਧੀ ਰੈਲੀ ‘ਚ ਮੈਲਬੌਰਨ ‘ਚ 235 ਤੇ ਸਿਡਨੀ ‘ਚ 35 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ। ਸ਼ਨਿਚਰਵਾਰ ਨੂੰ ਪ੍ਰਦਰਸ਼ਨਕਾਰੀਆਂ ਨਾਲ ਟਕਰਾਅ ‘ਚ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਵਿਕਟੋਰੀਆ ਪੁਲਿਸ ਤੇ ਛੇ ਅਧਿਕਾਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।  ਰੈਲੀ ‘ਚ ਕਈ ਪੁਲਿਸ ਅਧਿਕਾਰੀ ਜ਼ਮੀਨ ‘ਤੇ ਡਿੱਗ ਗਏ ਤੇ ਭੀੜ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਮੈਲਬੌਰਨ ਦੇ ਵੱਖ-ਵੱਖ ਹਿੱਸਿਆਂ ‘ਚ ਚੈੱਕ ਪੁਆਇੰਟ ਤੇ ਬੈਰੀਕੇਡ ਲਗਾ ਕੇ 2000 ਅਧਿਕਾਰੀਆਂ ਨੇ ਪੂਰੇ ਸ਼ਹਿਰ ਨੂੰ ਨੋ ਗੋ ਜ਼ੋਨ ਬਣਾਇਆ ਹੋਇਆ ਸੀ, ਫਿਰ ਵੀ ਕਰੀਬ 700 ਲੋਕ ਜਮ੍ਹਾਂ ਹੋ ਗਏ।

ਸਿਡਨੀ ‘ਚ ਭੀੜ ਟਾਲਣ ਲਈ ਦੰਗਾ ਵਿਰੋਧੀ ਦਸਤਾ, ਹਾਈਵੇ ਗਸ਼ਤੀ, ਡਿਟੈਕਟਿਵ ਤੇ ਸਾਧਾਰਨ ਡਿਊਟੀ ਪੁਲਿਸ ਨੂੰ ਸੜਕਾਂ ‘ਤੇ ਤਾਇਨਾਤ ਕੀਤਾ ਗਿਆ ਸੀ। ਆਸਟ੍ਰੇਲੀਆ ਮੱਧ ਜੂਨ ਤੋਂ ਹੀ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਮਾਮਲਿਆਂ ਦਾ ਤੇਜ਼ੀ ਨਾਲ ਸਾਹਮਣਾ ਕਰ ਰਿਹਾ ਹੈ। ਸਿਡਨੀ, ਮੈਲਬੌਰਨ ਤੇ ਰਾਜਧਾਨੀ ਕੈਨਬਰਾ ‘ਚ ਸਥਿਤੀ ਨੂੰ ਦੇਖਦੇ ਹੋਏ ਸਖ਼ਤ ਲੌਕਡਾਊਨ ਲਾਗੂ ਕੀਤਾ ਗਿਆ ਹੈ। ਜਿਸਦੇ ਖਿਲਾਫ਼ ਲੋਕਾਂ ਵਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Related posts

ਆਸਟ੍ਰੇਲੀਆ ’ਚ ਬੇਰੁਜ਼ਗਾਰੀ ਦਰ ਨੂੰ ਲੈ ਕੇ ਹੈਰਾਨੀਜਨਕ ਅੰਕੜੇ ਆਏ ਸਾਹਮਣੇ

editor

ਆਸਟਰੇਲੀਆ ’ਚ ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ ’ਚ ਦੋ ਹਰਿਆਣਵੀ ਭਰਾ ਗ੍ਰਿਫ਼ਤਾਰ

editor

ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨਿਯਮਾਂ ’ਚ ਕੀਤੀ ਸਖ਼ਤੀ

editor