India

ਵਾਰ ਮੈਮੋਰੀਅਲ ’ਤੇ ਪੀਐੱਮ ਮੋਦੀ ਨੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ – ਦੇਸ਼ ਅੱਜ 1971 ਦੀ ਮਹਾਵਿਜੇ ਦਾ ਜਸ਼ਨ ਮਨਾ ਰਿਹਾ ਹੈ। ਸ਼ਹੀਦਾਂ ਨੂੰ ਦੇਸ਼ ਨਮਨ ਕਰ ਰਿਹਾ ਹੈ। ਇਸ ਖ਼ਾਸ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਸਥਿਤ ਵਾਰ ਮੈਮੋਰੀਅਲ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਸਵਰਣਿਮ ਵਿਜੇ ਮਸ਼ਾਲਾਂ’ ਦੇ ਸਨਮਾਨ ਅਤੇ ਸਵਾਗਤ ਸਮਾਗਮ ’ਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਾਰ ਮੈਮੋਰੀਅਲ ‘ਤੇ ਵਿਜ਼ਟਰ ਬੁੱਕ ‘ਤੇ ਦਸਤਖਤ ਕੀਤੇ। ਉਨ੍ਹਾਂ ਲਿਖਿਆ, ‘ਪੂਰੀ ਕੌਮ ਦੀ ਤਰਫ਼ੋਂ ਮੈਂ 1971 ਦੀ ਜੰਗ ਦੇ ਯੋਧਿਆਂ ਨੂੰ ਸਲਾਮ ਕਰਦਾ ਹਾਂ। ਦੇਸ਼ ਵਾਸੀਆਂ ਨੂੰ ਉਨ੍ਹਾਂ ਬਹਾਦਰ ਯੋਧਿਆਂ ‘ਤੇ ਮਾਣ ਹੈ, ਜਿਨ੍ਹਾਂ ਨੇ ਬਹਾਦਰੀ ਦੀਆਂ ਵਿਲੱਖਣ ਕਹਾਣੀਆਂ ਲਿਖੀਆਂ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਯੁੱਧ ਸਮਾਰਕ ‘ਤੇ ਮੌਜੂਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਸੀ।

Related posts

ਦਿੱਲੀ ਸ਼ਰਾਬ ਨੀਤੀ ਮਾਮਲਾ ਕੇਜਰੀਵਾਲ ਤੇ ਕਵਿਤਾ ਦਾ ਜੁਡੀਸ਼ਲ ਰਿਮਾਂਡ 7 ਮਈ ਤੱਕ ਵਧਾਇਆ

editor

ਟੋਂਕ ਦੇ ਉਨੀਆਰਾ ’ਚ ਇੱਕ ਜਨ ਸਭਾ ਨੂੰ ਪ੍ਰਧਾਨ ਮੰਤਰੀ ਵੱਲੋਂ ਸੰਬੋਧਨਕਾਂਗਰਸ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਦਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਸੀ: ਮੋਦੀ

editor

ਸੰਜੇ ਸਿੰਘ ਦਾ ਵੱਡਾ ਦੋਸ਼, ਜੇਲ੍ਹ ’ਚ ਬੰਦ ਕੇਜਰੀਵਾਲ ’ਤੇ 24 ਘੰਟੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਰੱਖ ਰਹੇ ਪ੍ਰਧਾਨ ਮੰਤਰੀ ਤੇ ਐਲ.ਜੀ

editor