Punjab

ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਲਈ 7 ਆਰਟੀਏ ਦਫਤਰਾਂ ਦੀ ਅਚਨਚੇਤ ਚੈਕਿੰਗ

ਚੰਡੀਗੜ – ਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ ਕਲੇਰ ਸਮੇਤ ਦੋ ਪ੍ਰਾਈਵੇਟ ਏਜੰਟਾਂ ਰਾਮਪਾਲ ਉਰਫ ਰਾਧੇ ਅਤੇ ਮੋਹਨ ਲਾਲ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸੱਕੀ ਦਸਤਾਵੇਜਾਂ ਤੋਂ ਇਲਾਵਾ ਰਿਸ਼ਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰਾਂ ਵਿੱਚ ਬੇਨਿਯਮੀਆਂ ਅਤੇ ਭਿ੍ਰਸ਼ਟਾਚਾਰ ਸਬੰਧੀ ਸ਼ਿਕਾਇਤਾਂ ਮਿਲਣ ਉਪਰੰਤ ਬਿਊਰੋ ਨੇ ਸੂਬੇ ਦੇ ਸੱਤ ਜ਼ਿਲਿਆਂ ਅੰਮਿ੍ਰਤਸਰ, ਗੁਰਦਾਸਪੁਰ, ਫਿਰੋਜਪੁਰ, ਫਰੀਦਕੋਟ, ਮਾਨਸਾ, ਜਲੰਧਰ ਅਤੇ ਹੁਸ਼ਿਆਰਪੁਰ ਦੇ ਐਮ.ਵੀ.ਆਈ. ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਐਮ.ਵੀ.ਆਈ. ਅਤੇ ਸਬੰਧਤ ਆਰ.ਟੀ.ਏ. ਦਫਤਰਾਂ ਤੋਂ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸੱਕੀ ਰਿਕਾਰਡਾਂ ਨੂੰ ਜਬਤ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਦਫਤਰ ਸੰਗਰੂਰ ਵਿੱਚ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ ਜਿਸ ਵਿੱਚ ਦੋ ਕਰਮਚਾਰੀਆਂ ਅਤੇ ਇੱਕ ਏਜੰਟ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਆਰ.ਟੀ.ਏ., ਐਮ.ਵੀ.ਆਈ., ਕਲਰਕਾਂ ਅਤੇ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਐਮ.ਵੀ.ਆਈ. ਦਫ਼ਤਰ, ਜਲੰਧਰ ਵਿਚ ਕੰਮ ਕਰਦੇ ਦੋ ਏਜੰਟਾਂ ਨੂੰ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਪੁੱਛਗਿੱਛ ਦੌਰਾਨ ਰਾਧੇ ਨਾਮੀ ਏਜੰਟ ਕੋਲੋਂ 12.5 ਲੱਖ ਰੁਪਏ ਰਿਸਵਤ ਦੀ ਰਕਮ ਬਰਾਮਦ ਕੀਤੀ ਗਈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਐਫਆਈਆਰ ਨੰਬਰ 14 ਮਿਤੀ 23-8-2022 ਨੂੰ ਆਈ.ਪੀ.ਸੀ. ਦੀ ਧਾਰਾ 120 ਬੀ ਅਤੇ 420 ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ 7-ਏ ਅਧੀਨ ਨਰੇਸ ਕਲੇਰ, ਐਮ.ਵੀ.ਆਈ., ਜਲੰਧਰ ਅਤੇ ਉਸ ਦੇ ਦਫਤਰ ਤੋਂ ਕੰਮ ਕਰ ਰਹੇ 10 ਪ੍ਰਾਈਵੇਟ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਐਮ.ਵੀ.ਆਈ. ਕਲੇਰ ਸਮੇਤ ਏਜੰਟ ਰਾਮਪਾਲ ਉਰਫ ਰਾਧੇ ਅਤੇ ਮੋਹਨ ਲਾਲ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ‘ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਦਾ ਦਸਤਾਵੇਜਾਂ ਸਮੇਤ ਐਮ.ਵੀ.ਆਈ. ਵੱਲੋਂ ਉਨਾਂ ਦੇ ਦਫਤਰ ਵਿੱਚ ਖੁਦ ਨਿਰੀਖਣ ਕਰਨਾ ਜ਼ਰੂਰੀ ਹੈ।
ਉਨਾਂ ਅੱਗੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਵੱਖ-ਵੱਖ ਜ਼ਿਲਿਆਂ ਵਿੱਚ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੇ ਮਾਡਲ ਦੇ ਆਧਾਰ ‘ਤੇ ਪ੍ਰਤੀ ਵਾਹਨ ਭਾਰੀ ਰਿਸਵਤ ਦੇ ਬਦਲੇ ਵਾਹਨਾਂ ਦੀ ਫਿਜੀਕਲ ਵੈਰੀਫਿਕੇਸ਼ਨ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰ ਰਹੇ ਹਨ। ਇਸ ਤਰਾਂ ਕੁਝ ਆਰ.ਟੀ.ਏਜ ਅਤੇ ਐਮ.ਵੀ.ਆਈਜ ਵੱਲੋਂ ਖੁਦ ਨਿਰੀਖਣ ਕੀਤੇ ਬਿਨਾਂ ਸਿਰਫ਼ ਦਸਤਾਵੇਜਾਂ ਦੇ ਆਧਾਰ ‘ਤੇ ਹੀ ਫਿਜੀਕਲ ਜਾਂਚ ਕਰਕੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ, ਜਿਨਾਂ ਨੂੰ ਮੌਕੇ ‘ਤੇ ਨਿਰੀਖਣ ਲਈ ਨਿਰਧਾਰਿਤ ਥਾਂ ‘ਤੇ ਲਿਆਉਣਾ ਜ਼ਰੂਰੀ ਹੁੰਦਾ ਹੈ।
ਉਨਾਂ ਦੱਸਿਆ ਕਿ ਇਨਾਂ ਸੂਬਾ ਪੱਧਰੀ ਨਿਰੀਖਣਾਂ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Related posts

ਅਮਿਤ ਸ਼ਾਹ ਅਤੇ ਭਗਵੰਤ ਮਾਨ ‘ਇਕੱਠੇ’ ; ਚੋਣਾਂ ਤੋਂ ਬਾਅਦ ਭਾਜਪਾ ਦੀ ਮਦਦ ਨਾਲ ਭਗਵੰਤ ਮਾਨ ਬਣਾਉਣਗੇ ‘ਆਪ’ ਪੰਜਾਬ ਪਾਰਟੀ  *ਰਾਮਪੁਰਾ ਫੂਲ ਦੀ ਚੋਣ ਰੈਲੀ ਚੋਂ ਮਲੂਕਾ ਨਦਾਰਦ

editor

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

editor

ਪਟਿਆਲਾ ਦੀ ਭਾਦਸੋਂ ਰੋਡ ’ਤੇ ਹਾਦਸੇ ’ਚ ਲਾਅ ’ਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

editor