India

ਵਿਧਾਇਕ ਰਾਜਾ ਸਿੰਘ ਭਾਜਪਾ ਤੋਂ ਮੁਅੱਤਲ, ਪੈਗੰਬਰ ਮੁਹੰਮਦ ਬਾਰੇ ਕੀਤੀ ਸੀ ਅਪਮਾਨਜਨਕ ਟਿੱਪਣੀ

ਨਵੀਂ ਦਿੱਲੀ – ਪੈਗੰਬਰ ਮੁਹੰਮਦ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਿਧਾਇਕ ਰਾਜਾ ਸਿੰਘ ਨੂੰ ਭਾਜਪਾ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਜ਼ਿਕਰਯੋਹ ਹੈ ਕਿ ਰਾਜਾ ਸਿੰਘ ‘ਤੇ ਪੈਗੰਬਰ ਮੁਹੰਮਦ ਬਾਰੇ ਵਿਵਾਦਿਤ ਟਿੱਪਣੀ ਕਰਨ ਦਾ ਦੋਸ਼ ਹੈ। ਉਨ੍ਹਾਂ ਦੀ ਇਸ ਟਿੱਪਣੀ ‘ਤੇ ਹੰਗਾਮਾ ਹੋਣ ਤੋਂ ਬਾਅਦ ਭਾਜਪਾ ‘ਤੇ ਜੰਮ ਕੇ ਭੜਾਸ ਨਿਕਲ ਰਹੀ ਹੈ।
ਜ਼ਿਕਰਯੋਗ ਹੈ ਕਿ ਤੇਲੰਗਾਨਾ ਪੁਲਸ ਨੇ ਪੈਗੰਬਰ ‘ਤੇ ਵਿਵਾਦਿਤ ਟਿੱਪਣੀ ਦੇ ਮਾਮਲੇ ‘ਚ ਰਾਜਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਮੰਗਲਵਾਰ ਸਵੇਰੇ ਹਿਰਾਸਤ ‘ਚ ਲੈ ਲਿਆ ਗਿਆ। ਪੁਲੀਸ ਨੇ ਉਸ ਖ਼ਿਲਾਫ਼ ਥਾਣਾ ਦਬੀਰਪੁਰਾ ਵਿੱਚ ਆਈਪੀਸੀ ਦੀ ਧਾਰਾ 153ਏ, 295 ਅਤੇ 505 ਤਹਿਤ ਕੇਸ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਵਿਧਾਇਕ ਰਾਜਾ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਅਪਲੋਡ ਕੀਤੀ ਸੀ। ਇਸ ਵੀਡੀਓ ‘ਚ ਉਸ ਨੇ ਕਥਿਤ ਤੌਰ ‘ਤੇ ਪੈਗੰਬਰ ਮੁਹੰਮਦ ‘ਤੇ ਅਪਮਾਨਜਨਕ ਟਿੱਪਣੀ ਕੀਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਹੋਰ ਤੇਜ਼ ਹੋ ਗਿਆ। ਗੁੱਸੇ ਵਿਚ ਆਏ ਲੋਕਾਂ ਨੇ ਰਾਜਾ ਸਿੰਘ ਵਿਰੁੱਧ ਪ੍ਰਦਰਸ਼ਨ ਕੀਤਾ।

Related posts

ਰੰਗ ਲਿਆਈ ਚੋਣ ਕਮਿਸ਼ਨ ਅਤੇ ਸਿਆਸੀ ਦਲਾਂ ਦੀ ਮਿਹਨਤ, ਚੌਥੇ ਪੜਾਅ ’ਚ ਸਭ ਤੋਂ ਵੱਧ ਵੋਟਿੰਗ

editor

ਕਿਰਗਿਜ਼ਸਤਾਨ ’ਚ ਦੱਖਣ ਏਸ਼ੀਆਈ ਵਿਦਿਆਰਥੀਆਂ ’ਤੇ ਹਮਲੇ, ਭਾਰਤੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

editor

6 ਸਾਲਾ ਬੱਚੇ ਦੀ ਕਰੰਟ ਲੱਗਣ ਕਾਰਨ ਰੁਕੀ ਦਿਲ ਦੀ ਧੜਕਨ, ਰੱਬ ਬਣ ਆਈ ਡਾਕਟਰ ਨੇ ਬਚਾਈ ਜਾਨ

editor